Babbu Maan-KS Makhan: ਕੇ. ਐੱਸ. ਮੱਖਣ ਤੋਂ ਬਾਅਦ ਬੱਬੂ ਮਾਨ ਸਿਆਸੀ ਜਗਤ 'ਚ ਰੱਖਣਗੇ ਕਦਮ, ਜਾਣੋ ਕੀ ਬੋਲਿਆ ਖੰਟ ਵਾਲਾ ਮਾਨ…?

0
133


Punjabi Singer Babbu Maan-KS Makhan: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਜਗਤ ਵਿੱਚ ਹਾਹਾਕਾਰ ਮੱਚਿਆ ਹੋਇਆ ਹੈ। ਕਈ ਫਿਲਮੀ ਸਿਤਾਰੇ ਸਿਆਸਤ ਵਿੱਚ ਕਦਮ ਰੱਖ ਰਹੇ ਹਨ। ਹਾਲ ਹੀ ਵਿੱਚ ਪੰਜਾਬੀ ਗਾਇਕ ਕੇ. ਐੱਸ. ਮੱਖਣ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਇਸ ਵਿਚਾਲੇ ਗਾਇਕ ਕੇ. ਐੱਸ. ਮੱਖਣ ਦੇ ਇੱਕ ਬਿਆਨ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਬੱਬੂ ਮਾਨ ਅਕਾਲੀ ਦਲ ਵੱਲੋਂ ਚੋਣ ਲੜ ਸਕਦੇ ਹਨ। ਹੁਣ ਇਨ੍ਹਾਂ ਸਾਰੀਆਂ ਚਰਚਾਵਾਂ ‘ਤੇ ਬੱਬੂ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ

ਬੱਬੂ ਮਾਨ ਬੋਲੇ- “ਚੋਣ ਲੜਨਾ ਮੇਰੇ ਵੱਸ ਦਾ ਰੋਗ ਨਹੀਂ”

ਪੰਜਾਬੀ ਗਾਇਕ ਕੇ. ਐੱਸ. ਮੱਖਣ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਬੱਬੂ ਮਾਨ ਨੇ ਕਿਹਾ, “ਚੋਣ ਲੜਨਾ ਮੇਰੇ ਵੱਸ ਦਾ ਰੋਗ ਨਹੀਂ ਹੈ। ਮੈਂ ਤਾਂ ਕੇ. ਐੱਸ. ਮੱਖਣ ਨੂੰ ਕਹਿੰਦਾ ਹਾਂ ਕਿ ਭਾਈ ਤੂੰ ਚੋਣ ਲੜ ਲੈ ਅਤੇ ਬਾਕੀ ਕਲਾਕਾਰ ਵੀ ਵੱਖ-ਵੱਖ ਪਾਰਟੀਆਂ ਤੋਂ ਚੋਣ ਲੜਨ। ਜੇਕਰ ਕੋਈ ਇੱਕ ਵੀ ਜਿੱਤ ਗਿਆ ਤਾਂ 2-3 ਮੁੱਦੇ ਹੱਲ ਕਰਵਾ ਦੇਣਾ- ਕਿਸਾਨਾਂ ਨੂੰ MSP ਦਿਵਾਉਣਾ, ਬੰਦੀ ਸਿੰਘਾਂ ਦੀ ਰਿਹਾਈ ਅਤੇ ਮਜ਼ਦੂਰਾਂ ਦੇ ਮਸਲੇ।”

ਸਿਆਸਤਦਾਨਾਂ ਨੂੰ ਬੱਬੂ ਮਾਨ ਦੀ ਨਸੀਹਤ

ਬੱਬੂ ਮਾਨ ਨੇ ਸਿਆਸਤਦਾਨਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਨੇਤਾ ਮਜ਼ਦੂਰਾਂ ਦੀ ਮਜ਼ਦੂਰੀ ਤੈਅ ਕਰ ਦੇਣ ਅਤੇ ਕਿਸਾਨਾਂ ਦੇ ਮਸਲੇ ਹੱਲ ਕਰ ਦੇਣ, ਤਾਂ ਉਨ੍ਹਾਂ ਨੂੰ ਵੋਟਾਂ ਮੰਗਣ ਦੀ ਲੋੜ ਹੀ ਨਹੀਂ ਪਵੇਗੀ, ਲੋਕ ਖੁਦ ਵੋਟਾਂ ਪਾਉਣਗੇ। ਉਨ੍ਹਾਂ ਸਾਫ਼ ਕੀਤਾ ਕਿ ਹਰ ਕਲਾਕਾਰ ਦੀ ਆਪਣੀ ਪਸੰਦ ਹੁੰਦੀ ਹੈ ਕਿ ਉਹ ਕਿਸ ਪਾਰਟੀ ਨਾਲ ਜੁੜਨਾ ਚਾਹੁੰਦਾ ਹੈ, ਪਰ ਉਹ ਖੁਦ ਇਸ ਚੋਣ ਮੈਦਾਨ ਤੋਂ ਦੂਰ ਰਹਿਣਾ ਚਾਹੁੰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Read MOre: Punjabi Singer Security: ਪੰਜਾਬੀ ਸੰਗੀਤ ਜਗਤ ‘ਚ ਮੱਚਿਆ ਹਾਹਾਕਾਰ, ਗਾਇਕ ਦੀ ਸੁਰੱਖਿਆ ਲਈ ਗਈ ਵਾਪਸ; ਹੈਰਾਨ ਕਰ ਦਏਗੀ ਵਜ੍ਹਾ…

ਹੋਰ ਪੜ੍ਹੋ



News Source link