Badshah-isha Rikhi Wedding Pics: ਮਸ਼ਹੂਰ ਰੈਪਰ ਅਤੇ ਗਾਇਕ ਬਾਦਸ਼ਾਹ ਇਨ੍ਹੀਂ ਦਿਨੀਂ ਆਪਣੇ ਨਵੇਂ ਗੀਤ ਟਟੀਰੀ ਨੂੰ ਚਲਦਿਆਂ ਵਿਵਾਦਾਂ ਵਿੱਚ ਹਨ। ਇਸ ਵਿਚਾਲੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਰੈਪਰ ਅਤੇ ਪੰਜਾਬੀ ਗਾਇਕ ਦੇ ਵਿਆਹ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਨੂੰ ਦੇਖ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਦਸ਼ਾਹ ਨੇ ਆਪਣੀ ਲੰਬੇ ਸਮੇਂ ਦੀ ਗਰਲਫ੍ਰੈਂਡ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿੱਖੀ ਨਾਲ ਗੁਪਚੁਪ ਤਰੀਕੇ ਨਾਲ ਵਿਆਹ ਕਰ ਲਿਆ ਹੈ।
ਪੰਜਾਬੀ ਅਦਾਕਾਰਾ ਨਾਲ ਕਰਵਾਇਆ ਵਿਆਹ
ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਤਸਵੀਰਾਂ ਵਿੱਚ ਬਾਦਸ਼ਾਹ ਅਤੇ ਈਸ਼ਾ ਰਿੱਖੀ ਰਵਾਇਤੀ ਵਿਆਹ ਦੇ ਪਹਿਰਾਵੇ ਵਿੱਚ ਨਜ਼ਰ ਆ ਰਹੇ ਹਨ। ਦੋਵਾਂ ਦੇ ਗਲੇ ਵਿੱਚ ਵਰਮਾਲਾ ਹੈ ਅਤੇ ਉਹ ਮੰਡਪ ‘ਤੇ ਬੈਠੇ ਦਿਖਾਈ ਦੇ ਰਹੇ ਹਨ। ਕੁਝ ਵੀਡੀਓਜ਼ ਵਿੱਚ ਪਰਿਵਾਰਕ ਮੈਂਬਰ ਵੀ ਨਾਲ ਨਜ਼ਰ ਆ ਰਹੇ ਹਨ, ਜਿਸ ਕਾਰਨ ਪ੍ਰਸ਼ੰਸਕਾਂ ਵਿੱਚ ਇਹ ਚਰਚਾ ਛਿੜ ਗਈ ਹੈ ਕਿ ਕੀ ਬਾਦਸ਼ਾਹ ਨੇ ਸੱਚਮੁੱਚ ਦੂਜੀ ਵਾਰ ਘਰ ਵਸਾ ਲਿਆ ਹੈ?
ਈਸ਼ਾ ਰਿੱਖੀ ਦੇ ਪਰਿਵਾਰ ਵੱਲੋਂ ਸਾਂਝੀਆਂ ਕੀਤੀਆਂ ਫੋਟੋਆਂ
ਰਿਪੋਰਟਾਂ ਮੁਤਾਬਕ ਇਹ ਤਸਵੀਰਾਂ ਈਸ਼ਾ ਰਿੱਖੀ ਦੀ ਮਾਂ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਹਨ, ਜਿਸ ਤੋਂ ਬਾਅਦ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਹਾਲਾਂਕਿ, ਬਾਦਸ਼ਾਹ ਜਾਂ ਈਸ਼ਾ ਵੱਲੋਂ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਚਰਚਾ ਇਹ ਵੀ ਹੈ ਕਿ ਇਹ ਕਿਸੇ ਮਿਊਜ਼ਿਕ ਵੀਡੀਓ ਜਾਂ ਪ੍ਰੋਜੈਕਟ ਦੀ ਸ਼ੂਟਿੰਗ ਦਾ ਹਿੱਸਾ ਵੀ ਹੋ ਸਕਦੀਆਂ ਹਨ। ਦੱਸਣਯੋਗ ਹੈ ਕਿ ਬਾਦਸ਼ਾਹ ਦਾ ਪਹਿਲਾ ਵਿਆਹ ਜੈਸਮੀਨ ਮਸੀਹ ਨਾਲ ਹੋਇਆ ਸੀ, ਜਿਨ੍ਹਾਂ ਤੋਂ ਉਨ੍ਹਾਂ ਦੀ ਇੱਕ ਬੇਟੀ ‘ਜੈਸੇਮੀ ਗ੍ਰੇਸ ਮਸੀਹ ਸਿੰਘ’ ਹੈ। ਸਾਲ 2020 ਵਿੱਚ ਦੋਵਾਂ ਦਾ ਤਲਾਕ ਹੋ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ