31.8 C
Patiāla
Sunday, June 21, 2026

Balkar Sidhu Daughter Marriage: ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ…

Must read


Balkar Sidhu Daughter Marriage: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ (MLA) ਸ੍ਰ. ਬਲਕਾਰ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਦਾ ਮਾਹੌਲ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਉਨ੍ਹਾਂ ਦੀ ਧੀ ਅੰਗਦ ਸਿੰਘ ਢਿੱਲੋਂ ਨਾਲ ਵਿਆਹ ਦੇ ਬੰਧਨ ਵਿੱਚ ਬੱਝੀ ਹੈ। ਹੁਣ ਇਸ ਹਾਈ-ਪ੍ਰੋਫਾਈਲ ਵਿਆਹ ਸਮਾਗਮ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਤੁਸੀ ਵੀ ਇਨ੍ਹਾਂ ਤਸਵੀਰਾਂ ਉੱਪਰ ਮਾਰੋ ਇੱਕ ਨਜ਼ਰ…

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਅਸੀਸਾਂ 

ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਹੋਏ ਇਸ ਸ਼ਾਨਦਾਰ ਵਿਆਹ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੁੱਖ ਮੰਤਰੀ ਨੇ ਨਵ-ਵਿਆਹੀ ਜੋੜੀ ਨੂੰ ਆਪਣੀਆਂ ਅਸੀਸਾਂ ਦਿੱਤੀਆਂ ਅਤੇ ਵਿਧਾਇਕ ਬਲਕਾਰ ਸਿੱਧੂ ਦੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ।

ਸਿਆਸੀ ਅਤੇ ਕਲਾ ਜਗਤ ਦੀਆਂ ਹਸਤੀਆਂ ਦੀ ਲੱਗੀ ਮਹਿਫ਼ਲ 

ਬਲਕਾਰ ਸਿੱਧੂ ਜੋ ਕਿ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਪੰਜਾਬੀ ਗਾਇਕੀ ਦਾ ਇੱਕ ਵੱਡਾ ਨਾਮ ਰਹੇ ਹਨ, ਉਨ੍ਹਾਂ ਦੀ ਬੇਟੀ ਦੇ ਵਿਆਹ ਵਿੱਚ ਸਿਆਸੀ ਆਗੂਆਂ ਦੇ ਨਾਲ-ਨਾਲ ਕਲਾ ਜਗਤ ਦੀਆਂ ਕਈ ਪ੍ਰਮੁੱਖ ਹਸਤੀਆਂ ਨੇ ਵੀ ਹਾਜ਼ਰੀ ਲਗਵਾਈ। ਸਮਾਗਮ ਦੌਰਾਨ ਮੁੱਖ ਮੰਤਰੀ ਮਾਨ ਦੀ ਮੌਜੂਦਗੀ ਨੇ ਪ੍ਰੋਗਰਾਮ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ।

ਨਵ-ਵਿਆਹੀ ਜੋੜੀ ਨੂੰ ਸ਼ੁਭਕਾਮਨਾਵਾਂ ਦੇਣ ਲਈ ਵੱਖ-ਵੱਖ ਪਾਰਟੀਆਂ ਦੇ ਵਿਧਾਇਕ ਅਤੇ ਹੋਰ ਪਤਵੰਤੇ ਸੱਜਣ ਵੀ ਪਹੁੰਚੇ ਹੋਏ ਸਨ, ਜਿਨ੍ਹਾਂ ਨੇ ਬਲਕਾਰ ਸਿੱਧੂ ਨੂੰ ਉਨ੍ਹਾਂ ਦੀ ਬੇਟੀ ਦੇ ਨਵੇਂ ਜੀਵਨ ਦੀ ਸ਼ੁਰੂਆਤ ਲਈ ਵਧਾਈਆਂ ਦਿੱਤੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article