Father Rape with Daughter : ਬਰਨਾਲਾ ਵਿੱਚ ਧੀ ਅਤੇ ਪਿਤਾ ਦੇ ਰਿਸ਼ਤੇ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਥਾਣਾ ਮਹਿਲ ਕਲਾਂ ਦੇ ਇਲਾਕੇ ਵਿੱਚ ਇੱਕ ਪਿਤਾ ‘ਤੇ ਆਪਣੀ ਨਾਬਾਲਗ ਧੀ ਨਾਲ ਜਬਰ-ਜਨਾਹ ਕਰਨ ਦੇ ਗੰਭੀਰ ਆਰੋਪ ਲੱਗੇ ਹਨ। ਪੁਲਿਸ ਨੇ ਮਾਂ ਦੀ ਸ਼ਿਕਾਇਤ ‘ਤੇ ਮੁਲਜ਼ਮ ਜਗਸੀਰ ਸਿੰਘ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਮਾਂ ਪਹੁੰਚੀ ਤਾਂ ਸਹਿਮੀ ਹੋਈ ਸੀ ਬੱਚੀ
ਮਾਮਲੇ ਦੀ ਜਾਂਚ ਕਰ ਰਹੀ ਇੰਸਪੈਕਟਰ ਵੀਰਪਾਲ ਕੌਰ ਨੇ ਦੱਸਿਆ ਕਿ ਘਟਨਾ ਵਾਲੀ ਰਾਤ ਪਰਿਵਾਰ ਦੇ ਮੈਂਬਰ ਸੁੱਤੇ ਹੋਏ ਸਨ। ਤੜਕੇ ਕਰੀਬ 2 ਵਜੇ ਬੱਚੀ ਦੇ ਰੋਣ ਦੀ ਆਵਾਜ਼ ਸੁਣ ਕੇ ਉਸ ਦੀ ਮਾਂ ਕਮਰੇ ਵਿੱਚ ਪਹੁੰਚੀ। ਬੱਚੀ ਕਾਫ਼ੀ ਸਹਿਮੀ ਹੋਈ ਸੀ। ਮਾਂ ਵੱਲੋਂ ਪੁੱਛਣ ਅਤੇ ਹੌਸਲਾ ਦੇਣ ‘ਤੇ ਨਾਬਾਲਗ ਨੇ ਆਪਣੇ ਨਾਲ ਵਾਪਰੀ ਘਟਨਾ ਬਾਰੇ ਦੱਸਿਆ। ਧੀ ਦੀ ਗੱਲ ਸੁਣਨ ਤੋਂ ਬਾਅਦ ਮਾਂ ਤੁਰੰਤ ਪੁਲਿਸ ਥਾਣੇ ਪਹੁੰਚੀ ਅਤੇ ਸ਼ਿਕਾਇਤ ਦਰਜ ਕਰਵਾਈ।
ਗ੍ਰਿਫ਼ਤਾਰੀ ਲਈ ਕੀਤੀ ਜਾ ਰਹੀ ਛਾਪੇਮਾਰੀ
ਪੁਲਿਸ ਨੇ ਪੀੜਤਾ ਦੇ ਬਿਆਨਾਂ ਅਤੇ ਮਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮ ਪਿਤਾ ਖ਼ਿਲਾਫ਼ ਪੋਕਸੋ ਐਕਟ ਸਮੇਤ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਕਾਬੂ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Congress Protest ‘ਇਹ ਗੰਦਾ ਪਾਣੀ ਪੀ ਕੇ ਦਿਖਾਉਣ’ ਹਰਦਿਆਲ ਕੰਬੋਜ ਦਾ ਤਿੱਖਾ ਵਾਰ!