Barnala Firing News : ਬਰਨਾਲਾ ਦੇ ਖੁੱਡੀ ਰੋਡ ਇਲਾਕੇ ਵਿੱਚ ਸੋਮਵਾਰ ਸ਼ਾਮ ਕਰੀਬ 6 ਵਜੇ ਤਾਬੜਤੋੜ ਫਾਇਰਿੰਗ ਦੀ ਘਟਨਾ ਨਾਲ ਦਹਿਸ਼ਤ ਫੈਲ ਗਈ। ਜਾਣਕਾਰੀ ਮੁਤਾਬਕ 5 ਤੋਂ 6 ਹਥਿਆਰਬੰਦ ਨੌਜਵਾਨਾਂ ਨੇ ਇੱਕ ਘਰ ’ਤੇ ਹਮਲਾ ਕਰ ਦਿੱਤਾ ਅਤੇ ਇਸ ਦੌਰਾਨ 6 ਤੋਂ 7 ਰਾਊਂਡ ਗੋਲੀਆਂ ਚਲਾਈਆਂ। ਗੋਲੀਆਂ ਦੀਆਂ ਆਵਾਜ਼ਾਂ ਸੁਣ ਕੇ ਆਸ-ਪਾਸ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ।
ਪੀੜਤ ਆਕਾਸ਼ ਮੁਤਾਬਕ ਹਮਲਾਵਰਾਂ ਨਾਲ ਉਸ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਇਸੇ ਰੰਜਿਸ਼ ਦੇ ਚਲਦਿਆਂ ਮੁਲਜ਼ਮ ਕਥਿਤ ਤੌਰ ’ਤੇ ਜ਼ਬਰਦਸਤੀ ਘਰ ਵਿੱਚ ਦਾਖਲ ਹੋਏ ਅਤੇ ਉਸ ਨਾਲ ਕੁੱਟਮਾਰ ਕੀਤੀ।
ਸਕੂਟੀ ਨੂੰ ਲਾਈ ਅੱਗ
ਹਮਲਾਵਰਾਂ ਨੇ ਘਰ ਦੇ ਬਾਹਰ ਖੜ੍ਹੀ ਆਕਾਸ਼ ਦੀ ਸਕੂਟੀ ਨੂੰ ਵੀ ਅੱਗ ਲਗਾ ਦਿੱਤੀ। ਇਸ ਤੋਂ ਬਾਅਦ ਹਵਾਈ ਫਾਇਰਿੰਗ ਕਰਦੇ ਹੋਏ ਅਤੇ ਹਥਿਆਰ ਲਹਿਰਾਉਂਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ SHO ਲਖਵੀਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਗੋਲੀਆਂ ਦੇ ਖੋਲ੍ਹ ਅਤੇ ਹੋਰ ਸਬੂਤ ਇਕੱਠੇ ਕੀਤੇ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਇਲਾਕੇ ਵਿੱਚ ਕਾਨੂੰਨ-ਵਿਵਸਥਾ ਵਿਗਾੜਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੀੜਤ ਦੇ ਬਿਆਨ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।