Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ

Must read


Batala Road Accident : ਬਟਾਲਾ ‘ਚ ਨੈਸ਼ਨਲ ਹਾਈਵੇ ‘ਤੇ ਪਿੰਡ ਬਿਧੀਪੁਰ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਪਤੀ ਪਤਨੀ ਦੀ ਮੌਤ ਹੋ ਗਈ ਹੈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਨੋ ਵਾਹਨਾਂ ਦੇ ਪਰਖੱਚੇ ਉੱਡ ਗਏ ਤੇ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। 

ਜਾਣਕਾਰੀ ਮੁਤਾਬਕ ਸਤਨਾਮ ਸਿੰਘ (65) ਵਾਸੀ ਪਿੰਡ ਮੂਲਿਆਂਵਾਲ ਆਪਣੀ ਪਤਨੀ ਪਰਮਜੀਤ ਕੌਰ ਨਾਲ ਮੋਟਰ ਸਾਈਕਲ ‘ਤੇ ਆਪਣੇ ਰਿਸ਼ਤੇਦਾਰਾਂ ਕੋਲ ਪਿੰਡ ਅਰਜੁਨਪੁਰ ਵਿਖੇ ਜਾ ਰਹੇ ਸਨ। ਜਦੋਂ ਉਹ ਪਿੰਡ ਬਿਧੀਪੁਰ-ਸਿੱਧਵਾਂ ਦੇ ਮੌੜ ਤੋਂ ਗੁਰਦਾਸਪੁਰ ਦੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਵੱਲ ਨੂੰ ਜਾ ਰਹੇ ਸਨ ਤਾਂ ਪਿੱਛੋ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਪਤੀ ਪਤਨੀ ਦੀ ਮੌਕੇ ‘ਤੇ ਮੌਤ ਹੋ ਗਈ। 

ਜਾਣੋ ਮਹੀਨੇ ‘ਚ ਕਿੰਨੇ ਗੈਸ ਸਿਲੰਡਰ ਬੁੱਕ ਕਰਵਾ ਸਕਦੇ ਹੋ ?

ਇਸ ਸੰਬੰਧੀ ਪੁਲਸ ਚੌਂਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਦੋਨੋ ਵਾਹਨਾਂ ਨੂੰ ਕਬਜੇ ‘ਚ ਲੈਂਦਿਆਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਕੇ ਮ੍ਰਿਤਕਾਂ ਦੇ ਪੁੱਤਰ ਹਿੱਤਕਾਰ ਦੇ ਬਿਆਨਾਂ ਦੇ ਅਧਾਰ ਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article