Bathinda Minor Rape Case : ਬਠਿੰਡਾ (Bathinda ) ਵਿੱਚ ਇੱਕ 12 ਸਾਲਾ ਮਤਰੇਈ ਦੋਹਤੀ (ਬੇਟੀ ਦੀ ਧੀ) ਨਾਲ ਜ਼ਬਰ ਜਿਨਾਹ (Minor Rape Case) ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਮਾਂ ਦੇ ਅਨੁਸਾਰ ਇਹ ਘਟਨਾ ਪਿਛਲੇ ਦੋ ਸਾਲ ਤੋਂ ਹੋ ਰਹੀ ਹੈ, ਜਦੋਂ ਬੱਚੀ ਦੀ ਉਮਰ ਸਿਰਫ 10 ਸਾਲ ਦੀ ਸੀ। ਮਾਂ ਨੇ ਕਿਹਾ ਕਿ ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਕੁੜੀ ਦੀ ਸਿਹਤ ਅਚਾਨਕ ਵਿਗੜ ਗਈ।
ਬੱਚੀ ਨੇ ਆਪਣੀ ਮਾਂ ਅਤੇ ਨਾਨੀ ਨੂੰ ਦੱਸਿਆ ਕਿ “ਰਾਜਾ ਪਾਪਾ” ਨਾਮ ਦੇ ਇੱਕ ਵਿਅਕਤੀ ਵੱਲੋਂ ਉਸ ਨਾਲ ਲੰਬੇ ਸਮੇਂ ਤੋਂ ਜ਼ਬਰ ਜਿਨਾਹ ਕੀਤਾ ਜਾ ਰਿਹਾ ਹੈ। ਇਸ ਜਾਣਕਾਰੀ ਤੋਂ ਬਾਅਦ ਮਾਂ 27 ਤਰੀਕ ਨੂੰ ਬੱਚੀ ਨੂੰ ਲੈ ਕੇ ਹਸਪਤਾਲ ਲੈ ਗਈ। ਪੀੜਤਾ ਦੀ ਮਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਮਾਂ ਨੇ ਕਿਹਾ, “ਮੈਨੂੰ ਧੋਖੇ ਚ ਰੱਖਿਆ ਗਿਆ”
ਮਾਂ ਦਾ ਆਰੋਪ ਹੈ ਕਿ ਉਸਦੀ ਅਨਪੜ੍ਹਤਾ ਦਾ ਫਾਇਦਾ ਉਠਾ ਕੇ ਪੁਲਿਸ ਨੇ ਉਸਨੂੰ ਧੋਖੇ ‘ਚ ਰੱਖਿਆ। ਉਸਨੇ ਕਿਹਾ ਕਿ ਪੁਲਿਸ ਨੇ ਕੁਝ ਦਸਤਾਵੇਜ਼ਾਂ ‘ਤੇ ਉਸਦੇ ਦਸਤਖਤ ਲਏ, ਜਿਨ੍ਹਾਂ ਨੂੰ ਬਾਅਦ ਵਿੱਚ “ਸਮਝੌਤਾ” ਹੋਣ ਦਾ ਦਾਅਵਾ ਕੀਤਾ ਗਿਆ। ਔਰਤ ਦਾ ਦਾਅਵਾ ਹੈ ਕਿ ਉਸਨੂੰ ਦਸਤਾਵੇਜ਼ਾਂ ਦੀ ਸਮੱਗਰੀ ਬਾਰੇ ਪੂਰੀ ਤਰ੍ਹਾਂ ਜਾਣਕਾਰੀ ਨਹੀਂ ਦਿੱਤੀ ਗਈ।
ਬੱਚੀ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹੈ ਅਤੇ ਉਸਦਾ ਡਾਕਟਰੀ ਮੁਆਇਨਾ ਕਰਵਾਇਆ ਗਿਆ ਹੈ। ਮਾਂ ਨੇ ਪ੍ਰਸ਼ਾਸਨ ਅਤੇ ਮਹਿਲਾ ਪੁਲਿਸ ਅਧਿਕਾਰੀਆਂ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ। ਉਸਨੇ ਇਹ ਵੀ ਆਰੋਪ ਲਗਾਇਆ ਹੈ ਕਿ ਆਰੋਪੀ ਨਸ਼ੇ ਦਾ ਆਦੀ ਹੈ। ਐਸਐਚਓ ਨਹਿਰ ਹਰਜੋਤ ਸਿੰਘ ਨੇ ਦੱਸਿਆ ਕਿ ਆਰੋਪੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਹੋਰ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ