Sukhbir Singh Badal News : 2015 ਦੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਪੁੱਛਗਿੱਛ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ 11 ਸਤੰਬਰ ਨੂੰ ਚੰਡੀਗੜ੍ਹ ਵਿੱਚ SIT ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਸ ਤੋਂ ਪਹਿਲਾਂ ਵੀ ਸੁਖਬੀਰ ਬਾਦਲ SIT ਦੇ ਸਾਹਮਣੇ ਪੇਸ਼ ਹੋ ਚੁੱਕੇ ਹਨ। ਉਹ ਪਹਿਲਾਂ ਕਹਿ ਚੁੱਕੇ ਹਨ ਕਿ ਜਦੋਂ ਵੀ ਜਾਂਚ ਟੀਮ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਏਗੀ, ਉਹ ਪੇਸ਼ ਹੋਣਗੇ। ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਇਸ ਸਮੇਂ ਕਈ ਮੁੱਦਿਆਂ ਨੂੰ ਲੈ ਕੇ ਘਿਰੀ ਹੋਈ ਹੈ। ਉਨ੍ਹਾਂ ਆਰੋਪ ਲਗਾਇਆ ਕਿ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਇਸ ਤਰ੍ਹਾਂ ਦੀ ਕਾਰਵਾਈ ਕਰ ਰਹੀ ਹੈ।
ਕਲੇਰ ਨੇ ਕਿਹਾ ਕਿ ਅਜਿਹਾ ਕਰਨ ਨਾਲ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਨਹੀਂ ਭਟਕਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤ ਵਿੱਚ ਦੋ ਤਾਰੀਖਾਂ ’ਤੇ ਸਰਕਾਰ ਨੂੰ ਝਾੜ ਪਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।