Bengaluru ‘ਚ ਵੱਡੀ ਸੁਰੱਖਿਆ ਚੂਕ ,PM ਮੋਦੀ ਦੇ ਪ੍ਰੋਗਰਾਮ ਵਾਲੀ ਥਾਂ ਨੇੜਿਓਂ ਮਿਲੀ ਵਿਸਫੋਟਕ ਸਮੱਗਰੀ

Must read


PM Modi in Bengaluru :  ਬੈਂਗਲੁਰੂ ਦੇ ਬਾਹਰੀ ਇਲਾਕੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi in Bengaluru ) ਦੇ ਪ੍ਰੋਗਰਾਮ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਨੂੰ ਭਾਰੀ ਚੌਕਸੀ ਵਰਤਣੀ ਪਈ, ਜਦੋਂ ਪ੍ਰੋਗਰਾਮ ਵਾਲੀ ਥਾਂ ਦੇ ਨੇੜਿਓਂ ਦੋ ਜਿਲੇਟਿਨ ਸਟਿੱਕਾਂ ਬਰਾਮਦ ਹੋਈਆਂ। ਇਹ ਬਰਾਮਦਗੀ ਕਾਗਲੀਪੁਰਾ ਦੇ ਇੱਕ ਆਸ਼ਰਮ ਦੇ ਨੇੜੇ ਫੁੱਟਪਾਥ ਦੇ ਕਿਨਾਰੇ ਹੋਈ, ਜੋ ਮੁੱਖ ਪ੍ਰੋਗਰਾਮ ਵਾਲੀ ਥਾਂ ਤੋਂ ਲਗਭਗ ਤਿੰਨ ਕਿਲੋਮੀਟਰ ਦੂਰ ਹੈ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਅਤੇ ਪੂਰੇ ਇਲਾਕੇ ਨੂੰ ਤੁਰੰਤ ਘੇਰ ਲਿਆ ਗਿਆ।

ਪੁਲਿਸ ਅਨੁਸਾਰ ਐਤਵਾਰ ਸਵੇਰੇ ਪ੍ਰਧਾਨ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਨਿਯਮਿਤ ਸੁਰੱਖਿਆ ਜਾਂਚ ਦੌਰਾਨ ਇਹ ਸ਼ੱਕੀ ਸਮੱਗਰੀ ਮਿਲੀ। ਪੁਲਿਸ ਨੇ ਦੱਸਿਆ ਕਿ ਜਾਂਚ ਦੌਰਾਨ ਫੁੱਟਪਾਥ ਕਿਨਾਰੇ ਦੋ ਜਿਲੇਟਿਨ ਸਟਿੱਕਾਂ ਪਾਈਆਂ ਗਈਆਂ, ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਅਤੇ ਫੋਰੈਂਸਿਕ ਟੀਮ ਨੂੰ ਤੁਰੰਤ ਮੌਕੇ ‘ਤੇ ਬੁਲਾਇਆ ਗਿਆ। ਪੂਰੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਅਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ।

ਘਟਨਾ ਤੋਂ ਬਾਅਦ ਪੁਲਿਸ ਨੇ ਵਿਸਤ੍ਰਿਤ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਇੱਕ ਸ਼ੱਕੀ ਵਿਅਕਤੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜਿਲੇਟਿਨ ਸਟਿੱਕਾਂ ਉੱਥੇ ਕਿਵੇਂ ਪਹੁੰਚੀਆਂ ਅਤੇ ਕੀ ਇਸ ਦੇ ਪਿੱਛੇ ਕੋਈ ਵੱਡੀ ਸਾਜ਼ਿਸ਼ ਤਾਂ ਨਹੀਂ ਹੈ।

ਇਹ ਘਟਨਾ ਪ੍ਰਧਾਨ ਮੰਤਰੀ ਦੇ ਬੈਂਗਲੁਰੂ ਦੌਰੇ ਦੌਰਾਨ ਸਾਹਮਣੇ ਆਈ, ਜਿੱਥੇ ਉਹ ‘ਆਰਟ ਆਫ ਲਿਵਿੰਗ ਇੰਟਰਨੈਸ਼ਨਲ ਸੈਂਟਰ’ ਵਿਖੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਸਨ। ਇਹ ਪ੍ਰੋਗਰਾਮ ਸੰਸਥਾ ਦੇ 45 ਸਾਲ ਪੂਰੇ ਹੋਣ ਦੇ ਸਬੰਧ ਵਿੱਚ ਕਰਵਾਇਆ ਗਿਆ ਸੀ, ਜਿਸ ਵਿੱਚ ਸੰਸਥਾਪਕ ਸ੍ਰੀ ਸ੍ਰੀ ਰਵੀਸ਼ੰਕਰ ਨਾਲ ਜੁੜੇ ਪ੍ਰੋਗਰਾਮ ਵੀ ਸ਼ਾਮਲ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article