Big Blast: ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜੰਮੂ ਸ਼ਹਿਰ ਦੇ ਟ੍ਰਾਂਸਪੋਰਟ ਨਗਰ ਇਲਾਕੇ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਅਚਾਨਕ ਜ਼ੋਰਦਾਰ ਧਮਾਕੇ ਦੀ ਗੂੰਜ ਨਾਲ ਪੂਰਾ ਇਲਾਕਾ ਦਹਿਲ ਗਿਆ। ਦੱਸ ਦੇਈਏ ਕਿ ਬੁੱਧਵਾਰ ਨੂੰ ਤੇਲ ਦੇ ਕਈ ਟੈਂਕਰਾਂ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਵਿਭਾਗ ਦੀ ਮੁਸਤੈਦੀ ਕਾਰਨ ਇੱਕ ਬਹੁਤ ਵੱਡਾ ਹਾਦਸਾ ਵਾਪਰਨ ਤੋਂ ਬਚ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਹ ਅੱਗ ਟ੍ਰਾਂਸਪੋਰਟ ਨਗਰ ਵਿੱਚ ਆਰ.ਟੀ.ਓ. ਦਫ਼ਤਰ ਦੇ ਨੇੜੇ ਖੜ੍ਹੇ ਇੱਕ ਟੈਂਕਰ ਵਿੱਚ ਸ਼ੱਕੀ ਹਾਲਾਤਾਂ ਵਿੱਚ ਲੱਗੀ।
ਇੰਝ ਹੋਇਆ ਧਮਾਕਾ ?
ਅੱਗ ਨੇ ਦੇਖਦੇ ਹੀ ਦੇਖਦੇ ਨੇੜੇ ਖੜ੍ਹੇ 4-5 ਹੋਰ ਟੈਂਕਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਇੰਨੀ ਭਿਆਨਕ ਸੀ ਕਿ ਦੋ ਟੈਂਕਰ, ਜਿਨ੍ਹਾਂ ਵਿੱਚ ਤੇਲ ਦੀ ਮਾਤਰਾ ਘੱਟ ਸੀ, ‘ਚ ਧਮਾਕਾ ਹੋ ਗਿਆ, ਜਿਸ ਕਾਰਨ ਇਲਾਕਾ ਕੰਬ ਗਿਆ ਤੇ ਧਮਾਕੇ ਨਾਲ ਇਹ ਟੈਂਕਰ ਫਟ ਗਏ ਅਤੇ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਤੇਲ ਦੇ ਟੈਂਕਰ ਅਤੇ ਨੇੜੇ ਹੀ ਝੁੱਗੀਆਂ ਹੋਣ ਕਾਰਨ ਖ਼ਤਰਾ ਬਹੁਤ ਜ਼ਿਆਦਾ ਸੀ। ਫਾਇਰ ਕਰਮਚਾਰੀਆਂ ਨੇ ਲਗਭਗ ਇੱਕ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ। ਅਧਿਕਾਰੀਆਂ ਅਨੁਸਾਰ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਅਤੇ ਸਬੰਧਤ ਵਿਭਾਗ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਅੱਗ ਕਿਸੇ ਤਕਨੀਕੀ ਨੁਕਸ ਕਾਰਨ ਲੱਗੀ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ