Big News: ਕੇਂਦਰੀ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜਿਸ ਨੇ ਅਧਿਕਾਰੀਆਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਕੇਂਦਰੀ ਪ੍ਰਸ਼ਾਸਨ ‘ਚ ਫੇਰਬਦਲ ਕਰਦਿਆਂ ਸੀਨੀਅਰ IAS ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਪੀਆਂ ਗਈਆਂ ਹਨ। ਇਨ੍ਹਾਂ ਵਿੱਚ ਕਈ ਅਧਿਕਾਰੀਆਂ ਦੇ ਨਾਮ ਸ਼ਾਮਲ ਹਨ। ਜਿਨ੍ਹਾਂ ਵਿੱਚ ਮਨੀਸ਼ ਭਾਰਦਵਾਜ, ਸੌਰਭ ਵਿਜੇ, ਨੀਲਕੰਠ ਐਸ. ਪ੍ਰਿਯਾਂਕ ਭਾਰਤੀ, ਰਿਚਾ ਮਿਸ਼ਰਾ ਸ਼ਾਮਲ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾ ਅਧਿਕਾਰੀਆਂ ਦੇ ਅਹੁਦਿਆਂ ‘ਚ ਬਦਲਾਅ ਕੀਤਾ ਗਿਆ ਹੈ। ਇਸਦੇ ਤਹਿਤ ਭਾਰਤ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ‘ਚ ਵਧੀਕ ਸਕੱਤਰ ਪੱਧਰ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ Priyank Bharti( IAS) ਨੂੰ ਰਾਸ਼ਟਰੀ ਸੂਚਨਾ ਕੇਂਦਰ ਦੇ Director General ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ਦੇ 2 ਆਈਏਐਸ ਅਧਿਕਾਰੀ, ਪ੍ਰਿਯਾਂਕ ਭਾਰਤੀ ਅਤੇ ਨੀਲਕੰਠ ਐਸ. ਉਨ੍ਹਾਂ ਪੰਜ ਅਧਿਕਾਰੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਕੇਂਦਰ ਵਿੱਚ ਸਕੱਤਰ/ਵਧੀਕ ਸਕੱਤਰ ਪੱਧਰ ਦੇ ਮੁੱਖ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ