Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ.

Must read


Sri Anandpur Sahib News: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਆਉਣ ਵਾਲੇ ਸ਼ਰਧਾਲੂਆਂ ਲਈ ਗੁਰੂ ਦੀ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਬਣਾਈ ਗਈ ਟੈਂਟ ਸਿਟੀ ਵਿੱਚ ਭਿਆਨਕ ਅੱਗ ਲੱਗ ਗਈ। ਹਾਲਾਂਕਿ ਕਿਸੇ ਨੂੰ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗਿਆ ਹੈ। ਫ੍ਰਾਈਰ ਬ੍ਰਿਗੇਡ ਦੀਆਂ ਗੱਡੀਆਂ ਨੇ ਬਹੁਤ ਮੁਸ਼ਕਿਲ ਨਾਲ ਅੱਗ ‘ਤੇ ਕਾਬੂ ਪਾਇਆ।

ਜਾਣਕਾਰੀ ਲਈ ਦੱਸ ਦੇਈਏ ਕਿ ਇਥੇ ਸੰਗਤ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਉੱਥੇ ਲੱਗੇ ਏ. ਸੀ. ਦੇ ਕੰਪਰੈਸ਼ਰ ਧਮਾਕੇ ਨਾਲ ਫਟ ਗਏ, ਜਿਸ ਕਾਰਨ ਅੱਗ ਹੋਰ ਵੀ ਜ਼ਿਆਦਾ ਭੜਕ ਗਈ।
 
ਦੱਸਣਯੋਗ ਹੈ ਕਿ ਇਸ ਟੈਂਟ ਸਿਟੀ ਦਾ ਨਿਰਮਾਣ ਮੁੱਖ ਰੂਪ ‘ਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਆਉਣ ਵਾਲੇ ਸ਼ਰਧਾਲੂਆਂ ਦੇ ਰੁਕਣ ਲਈ ਕੀਤਾ ਗਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਦੀ ਟੀਮ ਕਰੀਬ ਇਕ ਘੰਟੇ ਦੀ ਦੇਰੀ ਨਾਲ ਪਹੁੰਚੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਹਾਦਸੇ ‘ਚ ਸਭ ਤੋਂ ਰਾਹਤ ਵਾਲੀ ਗੱਲ ਇਹ ਰਹੀ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਵੱਡਾ ਬਚਾਅ ਰਿਹਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



News Source link

- Advertisement -

More articles

- Advertisement -

Latest article