Big News: ਵੱਡੀ ਖਬਰ, ਸਾਬਕਾ ਪ੍ਰਧਾਨ ਮੰਤਰੀ ਦੀ ਵਿਗੜੀ ਸਿਹਤ! ਅੱਖਾਂ ਦੀ ਰੌਸ਼ਨੀ ਨੂੰ ਖਤ਼ਰਾ; ਚੌਥੀ ਵਾਰ ਹੋਈ ਸਰਜਰੀ: ਫਿਰ…

Must read


Imran Khan Hospitalized: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (PTI) ਦੇ ਸੰਸਥਾਪਕ ਇਮਰਾਨ ਖ਼ਾਨ ਇਨ੍ਹੀਂ ਦਿਨੀਂ ਆਪਣੀ ਵਿਗੜਦੀ ਸਿਹਤ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦੱਸ ਦੇਈਏ ਕਿ ਮੰਗਲਵਾਰ ਨੂੰ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਿਆਲਾ ਜੇਲ੍ਹ ਤੋਂ ਇਸਲਾਮਾਬਾਦ ਦੇ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (PIMS) ਲਿਆਂਦਾ ਗਿਆ। ਇੱਥੇ ਉਨ੍ਹਾਂ ਦੀਆਂ ਅੱਖਾਂ ਦਾ ਇੱਕ ਹੋਰ ਅਹਿਮ ਆਪਰੇਸ਼ਨ ਕੀਤਾ ਗਿਆ ਹੈ।

ਅੱਖਾਂ ਦੀ ਰੌਸ਼ਨੀ ਅਤੇ ਇਨਫੈਕਸ਼ਨ ਨਾਲ ਜੁੜੀ ਸਮੱਸਿਆ

ਰਿਪੋਰਟਾਂ ਅਨੁਸਾਰ, ਇਮਰਾਨ ਖ਼ਾਨ ਦੀਆਂ ਅੱਖਾਂ ਦੀ ਰੌਸ਼ਨੀ ਅਤੇ ਇਨਫੈਕਸ਼ਨ ਨਾਲ ਜੁੜੀ ਸਮੱਸਿਆ ਦੇ ਇਲਾਜ ਲਈ ਇਹ ਚੌਥੀ ਵਾਰ ਕੋਈ ਸਰਜੀਕਲ ਪ੍ਰੋਸੀਜਰ ਕੀਤੀ ਗਈ ਹੈ। PIMS ਹਸਪਤਾਲ ਦੇ ਅੱਖਾਂ ਦੇ ਮਾਹਿਰਾਂ ਦੀ ਇੱਕ ਸਪੈਸ਼ਲ ਟੀਮ ਨੇ ਉਨ੍ਹਾਂ ਦਾ ਚੈੱਕਅਪ ਅਤੇ ਇਲਾਜ ਕੀਤਾ। ਇਹ ਹਸਪਤਾਲ ਦਾ ਦੌਰਾ ਪਹਿਲਾਂ ਤੋਂ ਨਿਰਧਾਰਿਤ ਫਾਲੋ-ਅਪ ਇਲਾਜ ਦਾ ਹਿੱਸਾ ਸੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਅੱਖਾਂ ਦੀ ਤਕਲੀਫ ਕਾਰਨ ਜੇਲ੍ਹ ਤੋਂ ਹਸਪਤਾਲ ਲਿਆਂਦਾ ਜਾ ਚੁੱਕਾ ਹੈ।

ਇਮਰਾਨ ਖ਼ਾਨ ਦੇ ਹਸਪਤਾਲ ਪਹੁੰਚਣ ਤੋਂ ਪਹਿਲਾਂ PIMS ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਅਤੇ ਰੇਂਜਰਸ ਤਾਇਨਾਤ ਕੀਤੇ ਗਏ ਸਨ। ਆਮ ਲੋਕਾਂ ਅਤੇ ਮੀਡੀਆ ਦੀ ਐਂਟਰੀ ‘ਤੇ ਪਾਬੰਦੀ ਲਗਾਈ ਗਈ ਸੀ ਤਾਂ ਜੋ ਸੁਰੱਖਿਆ ਵਿੱਚ ਕੋਈ ਸੰਨ੍ਹ ਨਾ ਲੱਗ ਸਕੇ। ਇਲਾਜ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਮੁੜ ਅਦਿਆਲਾ ਜੇਲ੍ਹ ਭੇਜ ਦਿੱਤਾ ਗਿਆ।

ਪਰਿਵਾਰਕ ਮੈਂਬਰਾਂ ਨੇ ਸਿਹਤ ਨੂੰ ਲੈ ਕੇ ਚਿੰਤਾ ਜਤਾਈ 

ਇਮਰਾਨ ਖ਼ਾਨ ਦੇ ਵਕੀਲਾਂ ਅਤੇ ਪਰਿਵਾਰਕ ਮੈਂਬਰਾਂ ਨੇ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਜੇਲ੍ਹ ਦੇ ਹਾਲਤਾਂ ਕਾਰਨ ਉਨ੍ਹਾਂ ਦੀਆਂ ਅੱਖਾਂ ਦੀ ਸਮੱਸਿਆ ਵਧ ਰਹੀ ਹੈ। ਹਾਲਾਂਕਿ, ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਸਾਰੀਆਂ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article