Singer Rahul Fazilpuria Event organiser House Firing: ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਵਿਚਾਲੇ ਚਿੰਤਾ ਅਤੇ ਸੰਗੀਤ ਹਸਤੀਆਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ‘ਲੜਕੀ ਬਿਊਟੀਫੁਲ ਕਰ ਗਈ ਚੁਲ’ ਫੇਮ ਮਸ਼ਹੂਰ ਬਾਲੀਵੁੱਡ ਗਾਇਕ ਰਾਹੁਲ ਫਾਜ਼ਿਲਪੁਰੀਆ ਦੇ ਈਵੈਂਟ ਆਰਗੇਨਾਈਜ਼ਰ ਸੌਰਵ ਯਾਦਵ ਦੇ ਘਰ ‘ਤੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ।
ਬਾਡੀਗਾਰਡ ਨੂੰ ਲੱਗੀਆਂ ਗੋਲੀਆਂ
ਦੱਸਿਆ ਜਾ ਰਿਹਾ ਹੈ ਕਿ 2 ਬਾਈਕ ਸਵਾਰ ਹਥਿਆਰਬੰਦ ਨੌਜਵਾਨਾਂ ਨੇ ਗੁਰੂਗ੍ਰਾਮ ਦੇ ਪੌਸ਼ ਇਲਾਕੇ ਸੈਕਟਰ 40 ਵਿੱਚ ਸਥਿਤ ਸੌਰਵ ਯਾਦਵ ਦੇ ਘਰ ਦੇ ਬਾਹਰ ਹਵਾਈ ਫਾਇਰ ਕੀਤੇ, ਜਿਸ ਦੀ ਆਵਾਜ਼ ਸੁਣ ਕੇ ਉਸ ਦਾ ਸੁਰੱਖਿਆ ਕਰਮੀ ਕੁਲਵਿੰਦਰ ਨਿਕਲਿਆ। ਇਸ ਤੋਂ ਪਹਿਲਾਂ ਕਿ ਉਹ ਕੁੱਝ ਸਮਝ ਪਾਉਂਦਾ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਕੁਲਵਿੰਦਰ ਨੂੰ ਦੋ ਗੋਲੀਆਂ ਲੱਗੀਆਂ ਹਨ, ਜੋ ਇਸ ਸਮੇਂ ਇਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੇ ਸਮੇਂ ਸੌਰਵ ਯਾਦਵ ਘਰ ਦੀ ਪਹਿਲੀ ਮੰਜ਼ਿਲ ‘ਤੇ ਮੌਜੂਦ ਸਨ ਅਤੇ ਉਹ ਵਾਲ-ਵਾਲ ਬਚ ਗਏ।
ਮੀਡੀਆ ਰਿਪੋਰਟਾਂ ਮੁਤਾਬਕ ਸੌਰਵ ਯਾਦਵ ਨੇ ਹਾਲ ਹੀ ਵਿੱਚ ਰਾਹੁਲ ਫਾਜ਼ਿਲਪੁਰੀਆ ਦੇ ਗਾਣੇ ‘ਲਾਰੀ ਲਾਰੀ’ ਨੂੰ ਪ੍ਰਮੋਟ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਧਮਕੀਆਂ ਮਿਲ ਰਹੀਆਂ ਸਨ। ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਦੱਸ ਦੇਈਏ ਕਿ ਪਿਛਲੇ ਸਾਲ ਗਾਇਕ ਫਾਜ਼ਿਲਪੁਰੀਆ ‘ਤੇ ਵੀ ਫਾਇਰਿੰਗ ਦੀ ਖਬਰ ਸਾਹਮਣੇ ਆਈ ਸੀ।
ਇਸ ਤੋਂ ਪਹਿਲਾਂ ਵੀ ਵੱਡੀ ਵਾਰਦਾਤ
ਇਸ ਤੋਂ ਪਹਿਲਾਂ, ਪਿਛਲੇ ਸਾਲ ਜੁਲਾਈ ਵਿੱਚ, ਗਾਇਕ ਰਾਹੁਲ ਫਾਜ਼ਿਲਪੁਰੀਆ ‘ਤੇ ਵੀ ਹਮਲਾ ਕੀਤਾ ਗਿਆ ਸੀ। ਦੋ ਬਦਮਾਸ਼ਾਂ ਨੇ ਐਸਪੀਆਰ ਰੋਡ ‘ਤੇ ਉਸਦੀ ਕਾਰ ‘ਤੇ ਗੋਲੀਬਾਰੀ ਕੀਤੀ ਸੀ। ਇਸ ਤੋਂ ਬਾਅਦ, ਗਾਇਕ ਦੇ ਫਾਈਨਾਂਸਰ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਦੱਸਿਆ ਜਾ ਰਿਹਾ ਹੈ ਕਿ ਦੀਪਕ ਨੰਦਲ ਅਤੇ ਰਾਹੁਲ ਫਾਜ਼ਿਲਪੁਰੀਆ ਵਿੱਤੀ ਲੈਣ-ਦੇਣ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਵਿੱਚ ਸ਼ਾਮਲ ਸਨ। ਸਾਰੇ ਮਾਮਲਿਆਂ ਵਿੱਚ, ਦੀਪਕ ਨੇ ਸੋਸ਼ਲ ਮੀਡੀਆ ‘ਤੇ ਘਟਨਾਵਾਂ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਤੇ ਪੈਸੇ ਵਾਪਸ ਕਰਨ ਦੀ ਮੰਗ ਕਰਦੇ ਹੋਏ ਪੋਸਟਰ ਪੋਸਟ ਕੀਤੇ ਸਨ।
ਹੋਰ ਪੜ੍ਹੋ