Big News: ਵੱਡੀ ਵਾਰਦਾਤ, ਮਸ਼ਹੂਰ ਪੰਜਾਬੀ ਕਾਰੋਬਾਰੀ 'ਤੇ ਅੰਨ੍ਹੇਵਾਹ ਫਾਇਰਿੰਗ! ਇਸ ਗੈਂਗ ਨੇ ਕਤਲ ਦੀ ਲਈ ਜ਼ਿੰਮੇਵਾਰੀ: ਫੈਲੀ ਦਹਿਸ਼ਤ…

Must read


Canada News: ਕੈਨੇਡਾ ਦੇ ਸਰੀ ਸ਼ਹਿਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਖਬਰ ਨੇ ਕਾਰੋਬਾਰੀਆਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਮ੍ਰਿਤਕ ਦੀ ਪਛਾਣ ਸਤਵੀਰ ਸਿੰਘ ਵਜੋਂ ਹੋਈ ਹੈ। ਇਸ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਵਿੱਚ ਸਰਗਰਮ ‘ਗੋਦਾਰਾ ਗੈਂਗ’ ਨੇ ਸੋਸ਼ਲ ਮੀਡੀਆ ਰਾਹੀਂ ਲਈ ਹੈ।

ਹਮਲਾਵਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ

ਜਾਣਕਾਰੀ ਅਨੁਸਾਰ ਸਤਵੀਰ ਸਿੰਘ ਜਦੋਂ ਆਪਣੇ ਦਫ਼ਤਰ ਤੋਂ ਬਾਹਰ ਨਿਕਲ ਕੇ ਆਪਣੀ ਗੱਡੀ ਵਿੱਚ ਬੈਠ ਕੇ ਘਰ ਚੱਲਾ ਸੀ ਤਾਂ ਹਮਲਾਵਰਾਂ ਨੇ ਉਸ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਸਤਵੀਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਕਤਲ ਦੀ ਜ਼ਿੰਮੇਵਾਰੀ ਗੋਦਾਰਾ ਗੈਂਗ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਲਈ ਹੈ, ਜਿਸ ‘ਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਸਤਵੀਰ ਉਰਫ਼ ਸੈਮ ਉਨ੍ਹਾਂ ਦੇ ਵਿਰੋਧੀ ਗੈਂਗ ਦੀ ਮਦਦ ਕਰ ਰਿਹਾ ਸੀ ਅਤੇ ਵਾਰ-ਵਾਰ ਚਿਤਾਵਨੀ ਦੇਣ ਦੇ ਬਾਵਜੂਦ ਉਹ ਪਿੱਛੇ ਨਹੀਂ ਹਟਿਆ। ਰਾਇਲ ਕੈਨੇਡੀਅਨ ਮਾਊਂਟਿਡ ਪੁਲਸ (RCMP) ਦੀ ‘ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ’ (IHIT) ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

ਪਿੱਛੇ ਛੱਡ ਗਿਆ ਪਤਨੀ ਅਤੇ ਦੋ ਛੋਟੇ ਬੱਚੇ

ਮੀਡੀਆ ਰਿਪੋਰਟਾਂ ਮੁਤਾਬਕ ਸਤਵੀਰ ਸਿੰਘ ਪੰਜਾਬ ਦੇ ਅਬੋਹਰ ਜ਼ਿਲ੍ਹੇ ਨਾਲ ਸਬੰਧ ਰੱਖਦਾ ਸੀ ਅਤੇ ਪਿਛਲੇ 15 ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਉਸ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਛੋਟੇ ਬੱਚੇ ਹਨ। ਇਸ ਘਟਨਾ ਤੋਂ ਬਾਅਦ ਪੰਜਾਬ ਵਿੱਚ ਰਹਿੰਦੇ ਉਸ ਦੇ ਰਿਸ਼ਤੇਦਾਰਾਂ ਵਿੱਚ ਵੀ ਮਾਤਮ ਛਾਇਆ ਹੋਇਆ ਹੈ।

ਦੱਸਣਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਅਤੇ ਓਂਟਾਰੀਓ ਸੂਬਿਆਂ ਵਿੱਚ ਪੰਜਾਬੀ ਮੂਲ ਦੇ ਨੌਜਵਾਨਾਂ ਅਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਵਾਰਦਾਤਾਂ ਤੇਜ਼ੀ ਨਾਲ ਵਧੀਆਂ ਹਨ। ਪੰਜਾਬ ਤੋਂ ਕੈਨੇਡਾ ਗਏ ਵੱਖ-ਵੱਖ ਗੈਂਗਾਂ ਵਿਚਕਾਰ ਚੱਲ ਰਹੀ ਰੰਜਿਸ਼ ਹੁਣ ਕੈਨੇਡਾ ਦੀਆਂ ਸੜਕਾਂ ‘ਤੇ ਖੂਨ ਵਹਾਉਣ ਲੱਗੀ ਹੈ, ਜਿਸ ਦਾ ਖਾਮਿਆਜ਼ਾ ਪੂਰੇ ਪੰਜਾਬੀ ਭਾਈਚਾਰੇ ਨੂੰ ਭੁਗਤਣਾ ਪੈ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article