Famous Musician Wife Daughter Killed: ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਇੰਡਸਟਰੀ ਵਿੱਚ ਮਾਤਮ ਪਸਰਿਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਮੈਕਸੀਕੋ ਦੇ ਮਸ਼ਹੂਰ ਬੈਂਡ ‘ਕੈਮਿਲੋ ਸੈਪਟਿਮੋ’ ਦੇ ਮੈਂਬਰ ਅਤੇ ਸੰਗੀਤਕਾਰ ਜੋਨਾਥਨ ਮੇਲੇਂਡੇਜ਼, ਉਨ੍ਹਾਂ ਦੀ ਗਰਭਵਤੀ ਪਤਨੀ, 3 ਸਾਲਾ ਧੀ ਅਤੇ ਉਨ੍ਹਾਂ ਦੀ ਨੈਨੀ ਦਾ ਮੈਕਸੀਕੋ ਸਿਟੀ ਨੇੜੇ ਉਨ੍ਹਾਂ ਦੇ ਘਰ ਵਿੱਚ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ
ਮੀਡੀਆ ਰਿਪੋਰਟਾਂ ਮੁਤਾਬਕ ਜੋਨਾਥਨ ਦੀ ਪਤਨੀ, ਜਿਸਦੀ ਪਛਾਣ ਏਨਾ ਪੌਲਾ ਮੇਲੇਂਡੇਜ਼ ਵਜੋਂ ਹੋਈ ਹੈ, ਕਥਿਤ ਤੌਰ ‘ਤੇ ਮੌਤ ਦੇ ਸਮੇਂ 4 ਮਹੀਨਿਆਂ ਦੀ ਗਰਭਵਤੀ ਸੀ। ਘਰ ਦੇ ਅੰਦਰੋਂ ਇੱਕ 6 ਸਾਲ ਦਾ ਬੱਚਾ ਸੁਰੱਖਿਅਤ ਮਿਲਿਆ ਹੈ, ਜਿਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਪੁਲਿਸ ਨੇ ਇਸ ਘਟਨਾ ਦੇ ਸਬੰਧ ਵਿੱਚ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਅਧਿਕਾਰੀਆਂ ਮੁਤਾਬਕ ਪੀੜਤਾਂ ਵਿੱਚੋਂ 3 ਦੇ ਸਿਰ ਵਿੱਚ ਗੋਲੀ ਮਾਰੀ ਗਈ ਸੀ, ਜਦੋਂ ਕਿ ਇੱਕ ਹੋਰ ਦੀ ਪਿੱਠ ‘ਤੇ ਗੋਲੀ ਲੱਗੀ ਹੋਈ ਸੀ। ਮੈਕਸੀਕੋ ਵਿੱਚ ਜਨਤਕ ਸੁਰੱਖਿਆ ਸਕੱਤਰ, ਓਮਰ ਗਾਰਸੀਆ ਹਾਰਫੂਚ ਦੇ ਅਨੁਸਾਰ ਗ੍ਰਿਫਤਾਰ ਕੀਤੇ ਗਏ 2 ਸ਼ੱਕੀਆਂ ਵਿੱਚੋਂ ਇੱਕ ਦੀ ਪਛਾਣ ਡਿਏਗੋ ਸੇਬੇਸਟੀਅਨ “ਐਨ” ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪੀੜਤਾਂ ਵਿੱਚੋਂ ਇੱਕ ਦਾ ਕਾਰੋਬਾਰੀ ਭਾਈਵਾਲ ਸੀ ਅਤੇ ਉਸ ਨੇ ਪੀੜਤ ਨਾਲ ਆਪਣੀ ਜਾਣ-ਪਛਾਣ ਦਾ ਫਾਇਦਾ ਚੁੱਕ ਕੇ ਘਰ ਵਿੱਚ ਪ੍ਰਵੇਸ਼ ਕੀਤਾ ਸੀ। ਮੈਕਸੀਕਨ ਰਾਸ਼ਟਰਪਤੀ, ਕਲਾਉਡੀਆ ਸ਼ੇਨਬੌਮ ਪਾਰਡੋ ਨੇ ਵੀ ਪ੍ਰੈਸ ਕਾਨਫਰੰਸ ਦੌਰਾਨ ਇਸ ਘਟਨਾ ਨੂੰ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਦੱਸਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।