Gunfire in Parliament: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਿਆਸਤਦਾਨਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਫਿਲੀਪੀਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਫਿਲੀਪੀਨ ਸੰਸਦ ਦੇ ਅੰਦਰ ਉਦੋਂ ਹਫੜਾ-ਦਫੜੀ ਮਚ ਗਈ, ਜਦੋਂ ਉੱਥੇ ਕੁਝ ਹਥਿਆਰਬੰਦ ਨਕਾਬਪੋਸ਼ ਵਿਅਕਤੀਆਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਚੇਤਾਵਨੀ ਦਿੱਤੀ ਅਤੇ ਫਿਰ ਜਵਾਬੀ ਫਾਇਰਿੰਗ ਕੀਤੀ, ਜਿਸ ਨਾਲ ਹਮਲਾਵਰ ਹਵਾ ਵਿੱਚ ਗੋਲੀਆਂ ਚਲਾ ਕੇ ਭੱਜ ਗਏ। ਇਹ ਘਟਨਾ ਬੁੱਧਵਾਰ ਰਾਤ ਨੂੰ ਵਾਪਰੀ, ਜਦੋਂ ਸੈਨੇਟਰ ਰੋਨਾਲਡ ਡੇਲਾ ਰੋਜ਼ਾ ਗ੍ਰਿਫ਼ਤਾਰੀ ਤੋਂ ਬਚਣ ਲਈ ਸੰਸਦ ਭਵਨ ਦੇ ਅੰਦਰ ਲੁਕਿਆ ਹੋਇਆ ਸੀ। ਉਨ੍ਹਾਂ ‘ਤੇ ਮਨੁੱਖਤਾ ਵਿਰੁੱਧ ਅਪਰਾਧਾਂ ਦੇ ਦੋਸ਼ ਹਨ ਅਤੇ ਅੰਤਰਰਾਸ਼ਟਰੀ ਅਪਰਾਧ ਅਦਾਲਤ (ਆਈਸੀਸੀ) ਦੁਆਰਾ ਉਨ੍ਹਾਂ ਵਿਰੁੱਧ ਵਾਰੰਟ ਜਾਰੀ ਕੀਤਾ ਗਿਆ ਹੈ।
ਅਧਿਕਾਰੀਆਂ ਨੂੰ ਸੱਦ ਕੇ ਕੀਤੀ ਗਈ ਮੀਟਿੰਗ
ਇਸ ਦੌਰਾਨ ਰੋਜ਼ਾ ਗ੍ਰਿਫ਼ਤਾਰੀ ਤੋਂ ਬਚਣ ਲਈ ਸੋਮਵਾਰ ਤੋਂ ਸੰਸਦ ਭਵਨ ਵਿੱਚ ਲੁਕੇ ਹੋਏ ਸਨ, ਪਰ ਗੋਲੀਬਾਰੀ ਤੋਂ ਬਾਅਦ ਉਹ ਗਾਇਬ ਹੋ ਗਏ ਹਨ। ਰਾਸ਼ਟਰਪਤੀ ਦੀ ਬੁਲਾਰਨ ਕਲੇਅਰ ਕਾਸਤਰੋ ਦੇ ਅਨੁਸਾਰ ਸੈਨੇਟਰ ਹੁਣ ਸੰਸਦ ਕੰਪਲੈਕਸ ਵਿੱਚ ਨਹੀਂ ਹੈ। ਰੋਜ਼ਾ ਸਾਬਕਾ ਰਾਸ਼ਟਰਪਤੀ ਰੋਡਰੀਗੋ ਡੁਟੇਰਟੇ ਦੇ ਨਜ਼ਦੀਕੀ ਸਹਿਯੋਗੀ ਅਤੇ ਇੱਕ ਸਾਬਕਾ ਪੁਲਿਸ ਮੁਖੀ ਰਹੇ ਹਨ ਅਤੇ ਉਨ੍ਹਾਂ ‘ਤੇ ਨਸ਼ੀਲੀ ਦਵਾਈਆਂ ਖ਼ਿਲਾਫ਼ ਖੂਨੀ ਮੁਹਿੰਮ ਚਲਾਉਣ ਦਾ ਦੋਸ਼ ਹੈ, ਜਿਸ ਵਿੱਚ ਹਜ਼ਾਰਾਂ ਲੋਕ ਮਾਰੇ ਗਏ ਸਨ। ਸਾਬਕਾ ਰਾਸ਼ਟਰਪਤੀ ਇਸ ਮਾਮਲੇ ਵਿੱਚ ਪਹਿਲਾਂ ਹੀ ਨੀਦਰਲੈਂਡ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ।
ਫਿਲੀਪੀਨ ਦੇ ਰਾਸ਼ਟਰਪਤੀ ਫਰਡੀਨੈਂਡ ਮਾਰਕੋਸ ਜੂਨੀਅਰ ਨੇ ਕੱਲ੍ਹ ਦੇਰ ਰਾਤ ਜਾਰੀ ਇੱਕ ਵੀਡੀਓ ਵਿੱਚ ਕਿਹਾ ਕਿ ਸਰਕਾਰ ਦੀ ਇਸ ਘਟਨਾ ਵਿੱਚ ਕੋਈ ਸ਼ਮੂਲੀਅਤ ਨਹੀਂ ਹੈ। ਉਨ੍ਹਾਂ ਨੇ ਜਨਤਾ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ। ਰਾਸ਼ਟਰਪਤੀ ਮਾਰਕੋਸ ਨੇ ਅਧਿਕਾਰੀਆਂ ਨੂੰ ਸੱਦ ਕੇ ਘਟਨਾ ਸਬੰਧੀ ਹੰਗਾਮੀ ਮੀਟਿੰਗ ਕੀਤੀ, ਇਸ ਮਗਰੋਂ ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। “ਬਾਟੋ” ਵਜੋਂ ਜਾਣੇ ਜਾਂਦੇ ਰੋਜ਼ਾ ‘ਤੇ ਦੋਸ਼ ਹੈ ਕਿ ਜਦੋਂ ਉਹ ਪੁਲਿਸ ਮੁਖੀ ਸਨ ਉਦੋਂ ਉਨ੍ਹਾਂ ਨੇ “ਓਪਲਾਨ ਤੋਖਾਂਗ” ਨਾਮਕ ਯੋਜਨਾ ਦੇ ਤਹਿਤ ਕਈ ਲੋਕਾਂ ਦੀ ਹੱਤਿਆ ਕੀਤੀ ਸੀ। ਹਾਲਾਂਕਿ ਰੋਜ਼ਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਹੈ ਕਿ ਆਈਸੀਸੀ ਕੋਲ ਉਸਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਹ ਸੋਮਵਾਰ ਤੋਂ ਸੰਸਦ ਭਵਨ ਦੇ ਅੰਦਰ ਸੀ, ਸੁਰੱਖਿਆ ਏਜੰਸੀਆਂ ਨੂੰ ਚਕਮਾ ਦੇ ਰਹੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ