BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾ

Must read


L Murugan Resignation : ਭਾਜਪਾ ਦੇ ਸੀਨੀਅਰ ਆਗੂ ਐਲ ਮੁਰੁਗਨ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਕੇਂਦਰ ਦੀ ਮੋਦੀ ਸਰਕਾਰ ਵਿੱਚ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਰਾਜ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਇਸ ਤੋਂ ਇਲਾਵਾ ਉਹ ਡੇਅਰੀ ਮੰਤਰਾਲੇ ਨਾਲ ਜੁੜਿਆ ਕੰਮ ਵੀ ਦੇਖ ਰਹੇ ਸਨ।

ਐਲ ਮੁਰੁਗਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਅਤੇ ਤਾਮਿਲਨਾਡੂ ਦੀ ਸੇਵਾ ਕਰਨਾ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਵੱਡਾ ਸਨਮਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿਹਾੜੀਦਾਰ ਮਜ਼ਦੂਰਾਂ ਦੇ ਪਰਿਵਾਰ ਵਿੱਚੋਂ ਨਿਕਲ ਕੇ ਕੇਂਦਰੀ ਮੰਤਰੀ ਮੰਡਲ ਤੱਕ ਪਹੁੰਚਣਾ ਉਨ੍ਹਾਂ ਲਈ ਬਹੁਤ ਵੱਡੀ ਖੁਸ਼ਕਿਸਮਤੀ ਰਹੀ ਹੈ।

ਹੁਣ ਜ਼ਮੀਨੀ ਪੱਧਰ ’ਤੇ ਕੰਮ ਕਰਨਗੇ ਮੁਰੁਗਨ

ਐਲ ਮੁਰੁਗਨ ਨੇ ਕਿਹਾ ਕਿ ਹੁਣ ਉਹ ਮੁੜ ਜ਼ਮੀਨੀ ਪੱਧਰ ’ਤੇ ਆ ਕੇ ਪਾਰਟੀ ਵਰਕਰਾਂ ਨਾਲ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਦਾ ਮੁੱਖ ਟੀਚਾ 2029 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਤਾਮਿਲਨਾਡੂ ਵਿੱਚ ਭਾਜਪਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੇ ਆਪ ਨੂੰ ਪੂਰੀ ਤਰ੍ਹਾਂ ਸਮਰਪਿਤ ਕਰਨਗੇ। 

ਇਸ ਦੇ ਨਾਲ ਹੀ ਉਨ੍ਹਾਂ ਨੇ ਸੰਦੇਸ਼ ਦਿੱਤਾ ਕਿ ਦੇਸ਼ ਸਭ ਤੋਂ ਪਹਿਲਾਂ, ਪਾਰਟੀ ਉਸ ਤੋਂ ਬਾਅਦ ਅਤੇ ਆਪਣਾ ਨਿੱਜੀ ਹਿੱਤ ਸਭ ਤੋਂ ਅਖੀਰ ਵਿੱਚ ਆਉਂਦਾ ਹੈ। ਐਲ ਮੁਰੁਗਨ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਉਨ੍ਹਾਂ ਦੀ ਤਾਮਿਲਨਾਡੂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਦੀ ਰਣਨੀਤੀ ’ਤੇ ਨਜ਼ਰ ਰਹੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article