35.8 C
Patiāla
Tuesday, June 9, 2026

Bus Accident: ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 7 ਦੀ ਮੌਤ ਅਤੇ ਬਾਕੀ ਜ਼ਖਮੀ…

Must read


Bus Accident: ਇਕ ਵੱਡੀ ਅਤੇ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਨੇਪਾਲ ਦੇ ਮੱਧ ਖੇਤਰ ਵਿੱਚ ਭਾਰਤੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਯਾਤਰੀ ਬੱਸ ਹਾਦਸਾਗ੍ਰਸਤ ਹੋ ਗਈ ਹੈ। ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। 

ਇਹ ਹਾਦਸਾ ਸ਼ਨੀਵਾਰ ਨੂੰ ਨੇਪਾਲ ਦੇ ਗੰਡਕੀ ਪ੍ਰਾਂਤ ਵਿੱਚ ਵਾਪਰਿਆ। ਪੁਲਿਸ ਅਨੁਸਾਰ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਮਨਕਾਮਨਾ ਮੰਦਰ ਤੋਂ ਵਾਪਸ ਆ ਰਹੀ ਸੀ, ਜਦੋਂ ਗੋਰਖਾ ਜ਼ਿਲ੍ਹੇ ਵਿੱਚ ਸੜਕ ਤੋਂ ਤਿਲਕ ਗਈ। ਗੋਰਖਾ ਜ਼ਿਲ੍ਹੇ ਦੇ ਜ਼ਿਲ੍ਹਾ ਟ੍ਰੈਫਿਕ ਪੁਲਿਸ ਦਫ਼ਤਰ ਦੇ ਮੁਖੀ ਸੂਰਜ ਅਰਿਆਲ ਨੇ ਕਿਹਾ ਕਿ ਮ੍ਰਿਤਕਾਂ ਵਿੱਚ 2 ਔਰਤਾਂ ਅਤੇ 5 ਪੁਰਸ਼ ਸ਼ਾਮਲ ਹਨ ਅਤੇ ਇਹ ਸਾਰੇ ਭਾਰਤੀ ਨਾਗਰਿਕ ਹਨ। 

ਜ਼ਿਲ੍ਹਾ ਪੁਲਿਸ ਦਫ਼ਤਰ ਦੇ ਮੁਖੀ ਭਰਤ ਬਹਾਦੁਰ ਬੀ.ਕੇ. ਅਨੁਸਾਰ ਪੀੜਤਾਂ ਦੀ ਪਛਾਣ ਮੁਥੂ ਕੁਮਾਰ (58), ਅਨਾਮਾਲਿਕ (58), ਮੀਨਾਕਸ਼ੀ (59), ਸ਼ਿਵਗਾਮੀ (53), ਵਿਜੇਲ (57), ਮੀਨਾ (58) ਅਤੇ ਤਾਮਿਲਾਰਸੀ (60) ਵਜੋਂ ਹੋਈ ਹੈ। ਕਾਠਮੰਡੂ ਪੋਸਟ ਦੀ ਰਿਪੋਰਟ ਅਨੁਸਾਰ, ਸੱਤ ਹੋਰ ਜ਼ਖਮੀ ਯਾਤਰੀਆਂ ਨੂੰ ਬਚਾ ਲਿਆ ਗਿਆ ਅਤੇ ਉਨ੍ਹਾਂ ਦਾ ਅੰਬੂਖੈਰੇਨੀ ਦੇ ਇੱਕ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਹਿਮਾਲੀਅਨ ਟਾਈਮਜ਼ ਦੇ ਅਨੁਸਾਰ, ਇਲੈਕਟ੍ਰਿਕ ਬੱਸ ਦਾ ਡਰਾਈਵਰ ਸੁਰੱਖਿਅਤ ਬਚ ਗਿਆ, ਜਦੋਂ ਕਿ ਉਸਦਾ ਸਹਾਇਕ ਘਟਨਾ ਵਿੱਚ ਜ਼ਖਮੀ ਹੋ ਗਿਆ। ਪੁਲਿਸ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article