Canada: ਕੈਨੇਡਾ 'ਚ ਹਿਮਾਂਸ਼ੀ ਖੁਰਾਨਾ ਤੋਂ ਬਾਅਦ ਇੱਕ ਹੋਰ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕਤਲ, ਮੌਕੇ 'ਤੇ ਸ਼ਿਵਾਂਕ ਅਵਸਥੀ ਨੇ ਤੋੜਿਆ ਦਮ…

Must read


Indian Youth Killed in Canada: ਕੈਨੇਡਾ ਤੋਂ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹੁਣ ਇੱਕ ਹੋਰ ਭਾਰਤੀ ਨੌਜਵਾਨ ਦੇ ਕਤਲ ਦੀ ਖਬਰ ਨੇ ਲੋਕਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦਰਅਸਲ, ਇੱਕ ਭਾਰਤੀ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਘਟਨਾ ਟੋਰਾਂਟੋ ‘ਚ ਵਾਪਰੀ, ਜਿਥੇ ਮੁਲਜ਼ਮ ਭਾਰਤੀ ਨੌਜਵਾਨ (Indian Youth) ਨੂੰ ਗੋਲੀਆਂ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਾਂਕ ਅਵਸਥੀ ਵੱਜੋਂ ਹੋਈ ਹੈ, ਜਿਸ ਦੀ ਗੋਲੀ ਲੱਗਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ।

ਜਦੋਂ ਤੱਕ ਪੁਲਿਸ ਮੌਕੇ ‘ਤੇ ਪਹੁੰਚੀ, ਦੋਸ਼ੀ ਭੱਜ ਚੁੱਕਾ ਸੀ। ਪੁਲਿਸ ਨੇ ਸ਼ਿਵਾਂਕ ਦੀ ਫੋਟੋ ਸਾਂਝੀ ਕੀਤੀ ਅਤੇ ਲੋਕਾਂ ਤੋਂ ਹੋਰ ਜਾਣਕਾਰੀ ਮੰਗੀ। ਇਹ ਅਜੇ ਵੀ ਸਪੱਸ਼ਟ ਨਹੀਂ ਹੈ ਕਿ ਉਹ ਵਿਦਿਆਰਥੀ ਸੀ ਜਾਂ ਨਹੀਂ। ਅਣਪਛਾਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ।

Canada: ਕੈਨੇਡਾ 'ਚ ਹਿਮਾਂਸ਼ੀ ਖੁਰਾਨਾ ਤੋਂ ਬਾਅਦ ਇੱਕ ਹੋਰ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕਤਲ, ਮੌਕੇ 'ਤੇ ਸ਼ਿਵਾਂਕ ਅਵਸਥੀ ਨੇ ਤੋੜਿਆ ਦਮ...

ਯੂਨੀਵਰਸਿਟੀ ਕੈਂਪਸ ਨੂੰ ਕੀਤਾ ਗਿਆ ਸੀਲ 

ਰਿਪੋਰਟਾਂ ਅਨੁਸਾਰ, ਗੋਲੀਬਾਰੀ ਤੋਂ ਬਾਅਦ ਸਾਵਧਾਨੀ ਵਜੋਂ ਯੂਨੀਵਰਸਿਟੀ ਕੈਂਪਸ ਨੂੰ ਸੀਲ ਕਰ ਦਿੱਤਾ ਗਿਆ ਹੈ। ਸੁਰੱਖਿਆ ਏਜੰਸੀਆਂ ਨੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਸਟਾਫ ਨੂੰ ਸੁਰੱਖਿਅਤ ਖੇਤਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ। ਦੱਸ ਦੇਈਏ ਕਿ ਜਿੱਥੇ ਘਟਨਾ ਵਾਪਰੀ ਹੈ ਉਸ ਖੇਤਰ ਵੱਲ ਜਾਣ ਵਾਲੀਆਂ ਸੜਕਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

ਬੀਤੇ ਦਿਨ ਹਿਮਾਂਸ਼ੀ ਖੁਰਾਨਾ ਦਾ ਹੋਇਆ ਸੀ ਕਤਲ

ਧਿਆਨ ਦੇਣ ਯੋਗ ਹੈ ਕਿ ਪਹਿਲਾਂ ਕੈਨੇਡਾ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਦਾ ਕਤਲ ਕੀਤਾ ਗਿਆ ਸੀ। ਹਿਮਾਂਸ਼ੀ ਖੁਰਾਨਾ ਨਾਮ ਦੀ ਇੱਕ ਔਰਤ ਦੀ ਲਾਸ਼ ਇੱਕ ਘਰ ਵਿੱਚੋਂ ਮਿਲੀ ਸੀ। ਪੁਲਿਸ ਨੇ ਬਾਅਦ ਵਿੱਚ ਪੁਸ਼ਟੀ ਕੀਤੀ ਕਿ 30 ਸਾਲਾ ਹਿਮਾਂਸ਼ੀ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਇਸ ਮਾਮਲੇ ਦੇ ਸਬੰਧ ਵਿੱਚ ਟੋਰਾਂਟੋ ਨਿਵਾਸੀ ਅਬਦੁਲ ਗਫੂਰੀ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਕਿਹਾ ਕਿ ਦੋਵੇਂ ਇੱਕ ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article