Canada News:ਕੈਨੇਡਾ ਵਿੱਚ ਖਾਲਿਸਤਾਨੀ ਅਧਾਰ ਹੈ, ਪਰ ਉਹ ਸਿੱਖਾਂ ਦੀ ਨੁਮਾਇੰਦਗੀ ਨਹੀਂ ਕਰਦੇ: ਟਰੂਡੋ – Punjabi Tribune

Must read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 09 ਨਵੰਬਰ

Canada News: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਾਵਾ ਦੀ ਪਾਰਲੀਮੈਂਟ ਹਿੱਲ ਵਿਖੇ ਦੀਵਾਲੀ ਦੇ ਜਸ਼ਨ ਸਮਾਗਮ ਦੌਰਾਨ ਦਿੱਤੇ ਇਕ ਬਿਆਨ ਵਿੱਚ ਕਿਹਾ ਕਿ “ਕੈਨੇਡਾ ਵਿੱਚ ਖਾਲਿਸਤਾਨ ਦੇ ਸਮਰਥਕ ਹਨ, ਪਰ ਉਹ ਸਮੁੱਚੇ ਤੌਰ ’ਤੇ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ।

ਕੈਨੇਡਾ ਦੇ ਅੰਦਰ ਖਾਲਿਸਤਾਨੀ-ਸਮਰਥਨ ਆਧਾਰ ਦੀ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ ਟਰੂਡੋ ਦੀ ਇਹ ਪਹਿਲੀ ਟਿੱਪਣੀ ਸੀ। ਹਾਲਾਂਕਿ, ਉਸਨੇ ਨਾਲ ਹੀ ਇਹ ਕਿਹਾ ਕਿ ‘‘ਉਹ ਸਮੁੱਚੇ ਤੌਰ ‘ਤੇ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ।’’

ਜ਼ਿਕਰਯੋਗ ਹੈ ਕਿ ਕਥਿਤ ਤੌਰ ’ਤੇ ਖਾਲਿਸਤਾਨੀ ਵੱਖਵਾਦੀਆਂ ਨੇ ਬਰੈਂਪਟਨ ਵਿੱਚ ਇੱਕ ਮੰਦਰ ਦੇ ਅਹਾਤੇ ਦੇ ਅੰਦਰ ਹਿੰਦੂ-ਕੈਨੇਡੀਅਨ ਸ਼ਰਧਾਲੂਆਂ ‘ਤੇ ਹਮਲਾ ਕੀਤਾ ਸੀ। ਇਸ ਘਟਨਾ ਦੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੰਦਾ ਕੀਤੀ ਸੀ, ਜਿਨ੍ਹਾਂ ਨੇ ਕਿਹਾ ਸੀ ਕਿ ਹਰੇਕ ਕੈਨੇਡੀਅਨ ਨੂੰ ਆਜ਼ਾਦੀ ਅਤੇ ਸੁਰੱਖਿਅਤ ਢੰਗ ਨਾਲ ਆਪਣੇ ਵਿਸ਼ਵਾਸ ਦਾ ਅਭਿਆਸ ਕਰਨ ਦਾ ਅਧਿਕਾਰ ਹੈ। ਟਰੂਡੋ ਨੇ ਭਾਈਚਾਰੇ ਦੀ ਸੁਰੱਖਿਆ ਅਤੇ ਇਸ ਘਟਨਾ ਦੀ ਜਾਂਚ ਲਈ ਤੁਰੰਤ ਜਵਾਬ ਦੇਣ ਲਈ ਸਥਾਨਕ ਅਧਿਕਾਰੀਆਂ ਦਾ ਧੰਨਵਾਦ ਕੀਤਾ।

ਇੱਕ ਬਿਆਨ ਵਿੱਚ ਵਿਦੇਸ਼ ਮੰਤਰਾਲਾ ਨੇ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਡੂੰਗੀ ਚਿੰਤਾ ਜ਼ਾਹਿਰ ਕੀਤੀ ਸੀ।

ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਪਿਛਲੇ ਸਾਲ ਸਤੰਬਰ ਵਿੱਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਗੰਭੀਰ ਤਣਾਅ ਵਿੱਚ ਆ ਗਏ ਸਨ। ਨਵੀਂ ਦਿੱਲੀ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿੱਤਾ ਸੀ।





News Source link

- Advertisement -

More articles

- Advertisement -

Latest article