Canada News: ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਪੰਜਾਬ ਦੇ ਪਿੰਡ ਜ਼ੀਰਾ ਵਿੱਚ ਸੋਗ ਦਾ ਮਾਹੌਲ ਹੈ। ਦੱਸ ਦੇਈਏ ਕਿ ਜ਼ੀਰਾ ਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਨਮੋਲ ਵਰਮਾ ਵਜੋਂ ਹੋਈ ਹੈ, ਜੋ ਕਿ ਕੱਚਾ ਗਾਦੜੀਵਾਲਾ ਰੋਡ ਜ਼ੀਰਾ ਦੇ ਰਹਿਣ ਵਾਲੇ ਧਰਮ ਵੀਰ ਕੁਮਾਰ ਦਾ ਪੁੱਤਰ ਸੀ। ਇਸ ਅਚਾਨਕ ਘਟਨਾ ਨਾਲ ਪਰਿਵਾਰ ਅਤੇ ਇਲਾਕੇ ‘ਚ ਡੂੰਘੇ ਸੋਗ ਦੀ ਲਹਿਰ ਹੈ। ਜਾਣਕਾਰੀ ਮੁਤਾਬਕ ਅਨਮੋਲ ਵਰਮਾ ਆਪਣੇ ਵੱਡੇ ਭਰਾ ਨਵਦੀਪ ਵਰਮਾ ਨਾਲ ਕਰੀਬ 4 ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਦੋਵੇਂ ਭਰਾ ਉੱਥੇ ਰਹਿੰਦੇ ਹੋਏ ਪੜ੍ਹਾਈ ਦੇ ਨਾਲ ਕੰਮ ਵੀ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਦੋਵੇਂ ਭਰਾ ਕੰਮ ਤੋਂ ਵਾਪਸ ਆ ਕੇ ਰੋਟੀ ਖਾ ਕੇ ਸੌਂ ਗਏ ਸਨ।
ਸਾਈਲੈਂਟ ਹਾਰਟ ਅਟੈਕ ਨਾਲ ਮੌਤ
ਇਸ ਦੌਰਾਨ ਸਵੇਰੇ ਜਦੋਂ ਵੱਡੇ ਭਰਾ ਨਵਦੀਪ ਵਰਮਾ ਨੇ ਆਪਣੇ ਛੋਟੇ ਭਰਾ ਅਨਮੋਲ ਵਰਮਾ ਨੂੰ ਕੰਮ ‘ਤੇ ਜਾਣ ਲਈ ਉਠਾਇਆ ਤਾਂ ਉਹ ਨਹੀਂ ਉੱਠਿਆ। ਬਾਅਦ ‘ਚ ਪਤਾ ਲੱਗਾ ਕਿ ਅਨਮੋਲ ਵਰਮਾ ਦੀ ਸਾਈਲੈਂਟ ਹਾਰਟ ਅਟੈਕ ਨਾਲ ਮੌਤ ਹੋ ਚੁੱਕੀ ਸੀ। ਇਸ ਅਚਾਨਕ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਜਲਦੀ ਤੋਂ ਜਲਦੀ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ ਤਾਂ ਜੋ ਅੰਤਿਮ ਸਸਕਾਰ ਆਪਣੇ ਵਤਨ ‘ਚ ਕੀਤਾ ਜਾ ਸਕੇ।
ਇਸ ਦੁਖਦਾਈ ਘਟਨਾ ‘ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਉਹ ਇਸ ਔਖੀ ਘੜੀ ‘ਚ ਪਰਿਵਾਰ ਦੇ ਨਾਲ ਖੜ੍ਹੇ ਹਨ। ਇਲਾਕੇ ‘ਚ ਇਸ ਘਟਨਾ ਕਾਰਨ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਹਰ ਕੋਈ ਇਸ ਨੌਜਵਾਨ ਦੀ ਅਚਾਨਕ ਮੌਤ ‘ਤੇ ਦੁੱਖ ਪ੍ਰਗਟ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ