Canada News: ਟਰੂਡੋ ਸਰਕਾਰ ਨੇ ਹਰ ਵਰ੍ਹੇ ਪੱਕੇ ਕੀਤੇ ਜਾਣ ਵਾਲਿਆਂ ਦੀ ਗਿਣਤੀ ’ਤੇ ਮੁੜ ਕੈਂਚੀ ਚਲਾਈ

Must read


ਗੁਰਮਲਕੀਅਤ ਸਿੰਘ ਕਾਹਲੋਂ

ਵੈਨਕੂਵਰ, 25 ਅਕਤੂਬਰ

Canada: ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਅਵਾਸ ਨੀਤੀਆਂ ਵਿੱਚ ਇੱਕ ਹੋਰ ਫੇਰਬਦਲ ਕਰਕੇ ਕੈਨੇਡਾ ’ਚ ਪੱਕੇ ਹੋਣ ਦੇ ਇੱਛੁਕ ਵਿਦੇਸ਼ੀ ਲੋਕਾਂ ਦੀ ਨਿਰਾਸ਼ਾ ਵਿੱਚ ਵਾਧਾ ਕੀਤਾ ਹੈ। ਪਿਛਲੇ 6 ਮਹੀਨਿਆਂ ਵਿੱਚ ਸਰਕਾਰ ਵਲੋਂ ਇਥੇ ਰਹਿੰਦੇ ਵਿਦੇਸ਼ੀਆਂ ਦੇ ਵੱਖ ਵੱਖ ਵਰਗਾਂ ਦੀ ਗਿਣਤੀ ਉੱਤੇ ਪੰਜਵੀਂ ਵਾਰ ਕੈਂਚੀ ਚਲਾਈ ਗਈ ਹੈ।

ਇਸਤੋਂ ਪਹਿਲਾਂ ਸਟੱਡੀ ਵੀਜ਼ਿਆਂ ਦੀ ਗਿਣਤੀ ਤਿੰਨ ਵਾਰ ਘਟਾਈ ਜਾ ਚੁੱਕੀ ਹੈ ਅਤੇ ਉਸਤੋਂ ਬਾਦ ਪਿਛਲੇ ਮਹੀਨੇ ਵਰਕ ਪਰਮਿਟ ਧਾਰਕਾਂ ਦੀਆਂ ਅਰਜੀਆਂ ਲੈਣੀਆਂ ਬੰਦ ਕੀਤੀਆਂ, ਹੁਣ ਪੱਕੇ ਹੋਣ ਵਾਲਿਆਂ ਦੀ ਗਿਣਤੀ 21 ਫ਼ੀਸਦੀ ਘਟਾਉਣ ਦਾ ਐਲਾਨ ਕੀਤਾ ਹੈ। ਆਪਣੇ ‘ਐਕਸ’ ਹੈਂਡਲ ਤੇ ਪਾਈ ਪੋਸਟ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲਿਖਿਆ ਕਿ ਸਰਕਾਰ ਵਿਦੇਸ਼ੀ ਕਾਮਿਆਂ ’ਤੇ ਆਪਣੀ ਨਿਰਭਰਤਾ ਹੋਰ ਘਟਾ ਰਹੀ ਹੈ। ਉਨ੍ਹਾਂ ਅੱਗੇ ਲਿਖਿਆ ਕਿ ਹੁਣ ਰੁਜ਼ਗਾਰ ਦਾਤਾ ਕੰਪਨੀਆਂ ਲਈ ਕੈਨੇਡੀਅਨ ਲੋਕਾਂ ਨੂੰ ਰੁਜਗਾਰ ਦੇਣ ਦੀ ਪਹਿਲ ਵਾਲੇ ਨਿਯਮ ਵਧੇਰੇ ਸਖਤ ਕੀਤੇ ਜਾ ਰਹੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਵਿਡ ਕਾਲ ਵਿੱਚ ਵਿਗੜੇ ਅਬਾਦੀ ਸੰਤੁਲਨ ਨੂੰ ਠੀਕ ਕਰਨ ਲਈ ਇਸ ਸਾਲ ਸਿਰਫ਼ ਪੰਜ ਲੱਖ ਲੋਕਾਂ ਨੂੰ ਪੱਕਾ ਕੀਤਾ ਜਾਵੇਗਾ, ਜਦ ਕਿ 2025 ’ਚ ਇਹ ਗਿਣਤੀ 3 ਲੱਖ 95 ਹਜ਼ਾਰ ਹੋਵੇਗੀ। ਅਗਲੇ ਦੋ ਸਾਲਾਂ ਵਿੱਚ ਹਰ ਸਾਲ 15 -15 ਹਜਾਰ ਹੋਰ ਕਟੌਤੀਆਂ ਹੋਣਗੀਆਂ। ਭਾਵਹ 2027 ‘ਚ ਗਿਣਤੀ ਘਟਕੇ 3 ਲੱਖ 65 ਹਜ਼ਾਰ ਰਹਿ ਜਾਵੇਗੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਵਿਡ ਕਾਲ ਵਿੱਚ ਹੋਰ ਸਮੱਸਿਆਵਾਂ ਨਾਲ ਜੂਝਦਿਆਂ ਅਬਾਦੀ ਸੰਤੁਲਨ ਨੂੰ ਕਾਇਮ ਨਹੀਂ ਰੱਖਿਆ ਜਾ ਸਕਿਆ, ਜਿਸਦੇ ਮਾਰੂ ਨਤੀਜੇ ਹੁਣ ਉਨ੍ਹਾਂ ਦੀ ਸਰਕਾਰ ਅਤੇ ਦੇਸ਼ ਦੇ ਲੋਕਾਂ ਦੀਆਂ ਔਕੜਾਂ ਵਿੱਚ ਵਾਧਾ ਕਰ ਰਹੇ ਹਨ।

ਇਸ ਮੌਕੇ ਅਵਾਸ ਮੰਤਰੀ ਮਾਈਕ ਮਿਲਰ ਨੇ ਕਿਹਾ ਕਿ ਵਿਦੇਸ਼ਾਂ ਚੋਂ ਕਾਮੇ ਸੱਦਣ ਦੀ ਥਾਂ ਹੁਣ ਇੱਥੇ ਵੱਸਦੇ ਅਸਥਾਈ ਲੋਕਾਂ ਨੂੰ ਪੱਕੇ ਕਰਨ ਵਿੱਚ ਪਹਿਲ ਦਿੱਤੀ ਜਾਏਗੀ, ਜੋ ਕਿ ਘਰਾਂ ਦੀ ਘਾਟ ਪੂਰੀ ਕਰਨ ਅਤੇ ਸਭ ਲਈ ਰੁਜਗਾਰ ਦੇ ਮੌਕੇ ਬਣਾਉਣ ਲਈ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਸਾਲਾਂ ਵਿੱਚ 6 ਲੱਖ 70 ਹਜਾਰ ਘਰ ਬਣਾਉਣੇ ਜਰੂਰੀ ਹਨ ਤਾਂ ਕਿ ਸਭ ਨੂੰ ਛੱਤ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂਕਿ ਪੱਕੇ ਕਰਨ ਦੀ ਗਿਣਤੀ ‘ਚੋਂ ਹੁਣ 40 ਫ਼ੀਸਦੀ ਕੋਟਾ ਅਸਥਾਈ ਲੋਕਾਂ ਲਈ ਰਾਖਵਾਂ ਹੋਇਆ ਕਰੇਗਾ।

ਉਧਰ ਅੱਜ ਐਲਾਨੀ ਕਟੌਤੀ ਨੇ ਪੱਕੇ ਹੋਣ ਲਈ ਸੰਘਰਸ਼ ਕਰ ਰਹੇ ਸਟੱਡੀ ਵੀਜੇ ਵਾਲੇ ਬੇਰੁਜਗਾਰ ਨੌਜੁਆਨਾਂ ਨੂੰ ਹੋਰ ਨਿਰਾਸ਼ਾ ਵੱਲ ਤੋਰਿਆ ਹੈ।



News Source link

- Advertisement -

More articles

- Advertisement -

Latest article