Canada School Firing: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਤੋਂ ਇੱਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਨਾ ਸਿਰਫ਼ ਲੋਕਾਂ ਵਿਚਾਲੇ ਬਲਕਿ ਸਕੂਲੀ ਵਿਦਿਆਰਥੀਆਂ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਦਿਲ ਦਹਿਲਾ ਦੇਣ ਵਾਲੀ ਖ਼ਬਰ ਪੀਸ (Peace) ਖੇਤਰ ਵਿੱਚ ਸਥਿਤ ‘ਟੰਬਲਰ ਰਿਜ ਸੈਕੰਡਰੀ ਸਕੂਲ’ (Tumbler Ridge Secondary School) ਦੀ ਹੈ। ਜਿੱਥੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਇਸ ਫਾਇਰਿੰਗ ਦੌਰਾਨ ਹਮਲਾਵਰ ਸਮੇਤ 10 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 25 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਦੱਸੇ ਜਾ ਰਹੇ ਹਨ।
ਪੁਲਿਸ ਵੱਲੋਂ ਹਮਲੇ ਦੀ ਪੁਸ਼ਟੀ
ਸੂਤਰਾਂ ਮੁਤਾਬਕ ਰੌਇਲ ਕੈਨੇਡੀਅਨ ਮਾਊਂਟਡ ਪੁਲਿਸ (RCMP) ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੰਗਲਵਾਰ ਦੁਪਹਿਰ ਨੂੰ ਹੋਈ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਮੁਤਾਬਕ ਸ਼ੱਕੀ ਹਮਲਾਵਰ ਦੀ ਵੀ ਮੌਤ ਹੋ ਚੁੱਕੀ ਹੈ। ਮੁੱਢਲੀ ਜਾਂਚ ਤੋਂ ਸੰਕੇਤ ਮਿਲੇ ਹਨ ਕਿ ਹਮਲਾਵਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਹਾਲਾਂਕਿ, ਪੁਲਿਸ ਇਸ ਪਹਿਲੂ ਦੀ ਵੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਕਿ ਕੀ ਇਸ ਖ਼ੂਨੀ ਖੇਡ ਵਿੱਚ ਕੋਈ ਹੋਰ ਵਿਅਕਤੀ ਵੀ ਸ਼ਾਮਲ ਸੀ।
ਐਮਰਜੈਂਸੀ ਅਲਰਟ ਅਤੇ ਹਮਲਾਵਰ ਦਾ ਵੇਰਵਾ
ਘਟਨਾ ਦੌਰਾਨ ਪੁਲਿਸ ਨੇ ਇਲਾਕੇ ਨੂੰ ਘੇਰਾ ਪਾ ਲਿਆ ਅਤੇ ਸਕੂਲ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਘਟਨਾ ਵਿੱਚ ਜ਼ਖ਼ਮੀ ਹੋਏ 25 ਲੋਕਾਂ ਨੂੰ ਤੁਰੰਤ ਸਥਾਨਕ ਮੈਡੀਕਲ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਕੁਝ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ