ਪੰਜਾਬ CCS Meeting: ਸਿੰਧੂ ਜਲ ਸੰਧੀ ਮੁਅੱਤਲ; ਅਟਾਰੀ ਸਰਹੱਦ ਬੰਦ By Mehra Media Team April 23, 2025 0 100 Share Facebook Twitter Pinterest WhatsApp Must read ABP Sanjha Top 10, 20 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... May 20, 2026 ਟਰੰਪ ਅਤੇ ਨੇਤਨਯਾਹੂ ਨੂੰ ਮਾਰਨ ਵਾਲੇ ਨੂੰ 5.8 ਕਰੋੜ ਡਾਲਰ ਦਾ ਇਨਾਮ! ਈਰਾਨ 'ਚ ਤਿਆਰ ਹੋ ਰਿਹਾ ਖਤਰਨਾਕ ਪਲਾਨ May 20, 2026 ਮਨੋਰੰਜਨ ਜਗਤ ਤੋਂ ਦੁਖਦ ਖ਼ਬਰ! ਪੰਜਾਬੀ ਸਿੰਗਰ ਦਾ ਕਤਲ, ਗਨਪੁਆਇੰਟ 'ਤੇ ਕੀਤਾ ਸੀ ਕਿਡਨੈਪ; ਨਹਿਰ 'ਚੋਂ ਮਿਲੀ ਲਾਸ਼ May 20, 2026 ਪੰਜਾਬ ਅਤੇ ਚੰਡੀਗੜ੍ਹ 'ਚ ਲੂ ਨੂੰ ਲੈਕੇ ਅਲਰਟ ਜਾਰੀ, ਪਵੇਗੀ ਕੜਾਕੇ ਦੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ May 20, 2026 Mehra Media Teamhttps://punjabimedia.in ਨਵੀਂ ਦਿੱਲੀ, 23 ਅਪਰੈਲ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦੇ ਇੱਕ ਦਿਨ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐੱਸ) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਸਰਕਾਰ ਦੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਪਹਿਲਗਾਮ ਅਤਿਵਾਦੀ ਹਮਲੇ ’ਚ 26 ਜਣਿਆਂ ਦੀ ਮੌਤ ਹੋ ਗਈ ਸੀ। ਸੁਰੱਖਿਆ ਸਬੰਧੀ ਕੈਬਨਿਟ ਕਮੇਟੀ (CCS) ਨੇ ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਅੱਜ ਇੱਥੇ ਸਖ਼ਤ ਕਦਮ ਚੁੱਕਦਿਆਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ, ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ਾ ਰੱਦ ਕਰਨ ਸਣੇ ਕਈ ਫ਼ੈਸਲੇ ਲਏ। CCS ਦੀ ਮੀਟਿੰਗ ਮਗਰੋਂ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਪੱਤਰਕਾਰਾਂ ਨੂੰ ਫ਼ੈਸਲਿਆਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ 1960 ਦੀ ਸਿੰਧੂ ਜਲ ਸੰਧੀ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੀ ਗਈ ਹੈ, ਜਦੋਂ ਤੱਕ ਪਾਕਿਸਤਾਨ ਭਰੋਸੇਯੋਗ ਅਤੇ ਅਟੱਲ ਤੌਰ ’ਤੇ ਸਰਹੱਦ ਪਾਰ ਅਤਿਵਾਦ ਨੂੰ ਆਪਣਾ ਸਮਰਥਨ ਬੰਦ ਨਹੀਂ ਕਰ ਦਿੰਦਾ। ਮਿਸਰੀ ਨੇ ਦੱਸਿਆ ਕਿ ਅਟਾਰੀ ਏਕੀਕ੍ਰਿਤ ਚੈੱਕ ਪੋਸਟ ਨੂੰ ਵੀ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਅਨੁਸਾਰ ਇਹ ਫ਼ੈਸਲਾ ਵੀ ਲਿਆ ਗਿਆ ਕਿ ਪਾਕਿਸਤਾਨ ਹਾਈ ਕਮਿਸ਼ਨ ਦੇ ਰੱਖਿਆ/ਸੈਨਿਕ, ਜਲ ਸੈਨਾ ਅਤੇ ਹਵਾਈ ਸਲਾਹਕਾਰਾਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ। ਸਰਕਾਰ ਨੇ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਤੋਂ ਆਪਣੇ ਰੱਖਿਆ/ਜਲ ਸੈਨਾ/ਹਵਾਈ ਸਲਾਹਕਾਰਾਂ ਨੂੰ ਵਾਪਸ ਬੁਲਾਉਣ ਦਾ ਵੀ ਫ਼ੈਸਲਾ ਕੀਤਾ ਹੈ। ਸੀਪੀਐੱਸ ਨੇ ਫ਼ੈਸਲਾ ਕੀਤਾ, ‘‘ਪਾਕਿਸਤਾਨੀ ਨਾਗਰਿਕਾਂ ਨੂੰ ਸਾਰਕ ਵੀਜ਼ਾ ਛੋਟ ਯੋਜਨਾ (SVES) ਤਹਿਤ ਭਾਰਤ ਦੀ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਪਹਿਲਾਂ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਕਿਸੇ ਵੀ SVES ਵੀਜ਼ੇ ਨੂੰ ਰੱਦ ਮੰਨਿਆ ਜਾਵੇਗਾ। SVES ਵੀਜ਼ਾ ਅਧੀਨ ਭਾਰਤ ਵਿੱਚ ਮੌਜੂਦ ਕਿਸੇ ਵੀ ਪਾਕਿਸਤਾਨੀ ਨਾਗਰਿਕ ਕੋਲ ਭਾਰਤ ਛੱਡਣ ਲਈ 48 ਘੰਟੇ ਹੁੰਦੇ ਹਨ।’’ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਸੀਨੀਅਰ ਨੌਕਰਸ਼ਾਹ ਮੌਜੂਦ ਸਨ। ਸ਼ਾਹ ਨੇ ਪ੍ਰਧਾਨ ਮੰਤਰੀ ਨੂੰ ਹਮਲੇ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤੋਂ ਬਾਅਦ ਚੁੱਕੇ ਜਾਣ ਵਾਲੇ ਕਦਮਾਂ ’ਤੇ ਚਰਚਾ ਕੀਤੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਜੋ ਸੀਸੀਐੱਸ ਦਾ ਹਿੱਸਾ ਹਨ, ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ ਕਿਉਂਕਿ ਉਹ ਅਤਿਵਾਦੀ ਹਮਲੇ ਮਗਰੋਂ ਆਪਣੇ ਸਰਕਾਰੀ ਦੌਰਾ ਵਿਚਾਲੇ ਛੱਡ ਕੇ ਅਮਰੀਕਾ ਤੋਂ ਵਾਪਸ ਆ ਰਹੇ ਹਨ। ਮੀਟਿੰਗ ਵਿੱਚ ਕੈਬਨਿਟ ਸਕੱਤਰ ਟੀਵੀ ਸੋਮਨਾਥਨ, ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ, ਵਿਦੇਸ਼ ਸਕੱਤਰ ਵਿਕਰਮ ਮਿਸਰੀ ਸਣੇ ਪ੍ਰਧਾਨ ਮੰਤਰੀ ਦੇ ਦੋਵੇਂ ਪ੍ਰਿੰਸੀਪਲ ਸਕੱਤਰ ਪੀਕੇ ਮਿਸ਼ਰਾ ਅਤੇ ਸ਼ਕਤੀਕਾਂਤਾ ਦਾਸ ਹਾਜ਼ਰ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਹੀ ਆਪਣਾ ਵਿਦੇਸ਼ ਦੌਰਾ ਵਿਚਾਲੇ ਛੱਡ ਕੇ ਸਾਊਦੀ ਅਰਬ ਤੋਂ ਪਰਤੇ ਹਨ। ਪ੍ਰਧਾਨ ਮੰਤਰੀ ਨੇ ਵਿਦੇਸ਼ ਦੌਰੇ ਤੋਂ ਪਰਤਦਿਆਂ ਹੀ ਹਵਾਈ ਅੱਡੇ ’ਤੇ ਇੱਕ ਮੀਟਿੰਗ ਕੀਤੀ, ਜਿੱਥੇ ਉਨ੍ਹਾਂ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਜੰਮੂ ਕਸ਼ਮੀਰ ਅਤਿਵਾਦੀ ਹਮਲੇ ਬਾਰੇ ਚਰਚਾ ਕੀਤੀ। ਵਿਦੇਸ਼ ਸਕੱਤਰ ਵਿਕਰਮ ਮਿਸਤਰੀ ਵੀ ਮੀਟਿੰਗ ਦਾ ਹਿੱਸਾ ਸਨ। ਇਸ ਤੋਂ ਪਹਿਲਾਂ ਦਿਨ ਸਮੇਂ ਅਮਿਤ ਸ਼ਾਹ ਨੇ ਪਹਿਲਗਾਮ ਵਿੱਚ ਬੈਸਰਨ ਦਾ ਦੌਰਾ ਕੀਤਾ, ਜਿੱਥੇ ਮੰਗਲਵਾਰ ਸ਼ਾਮ ਨੂੰ ਅਤਿਵਾਦੀਆਂ ਨੇ ਹਮਲਾ ਕੀਤਾ ਸੀ ਅਤੇ ਨਾਲ ਹੀ ਹਸਪਤਾਲ ਦਾ ਵੀ ਦੌਰਾ ਕੀਤਾ ਜਿੱਥੇ ਕੁਝ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਸੀ। -ਪੀਟੀਆਈ News Source link TagsCCSMeetingਅਟਰਸਧਸਰਹਦਜਲਬਦਮਅਤਲ Share Facebook Twitter Pinterest WhatsApp Previous articleCraziest Sales Video you’ve ever seen – Super High ConversionsNext articleਭਾਰਤ ਦੇ ਕਦਮ ਦਾ ਜਵਾਬ ਤਿਆਰ ਕਰਨ ਲਈ ਪਾਕਿਸਤਾਨ ਦੇ ਸਿਖਰਲੇ ਅਧਿਕਾਰੀ ਵੀਰਵਾਰ ਨੂੰ ਕਰਨਗੇ ਮੀਟਿੰਗ: ਆਸਿਫ – Punjabi Tribune - Advertisement - More articles ABP Sanjha Top 10, 20 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... May 20, 2026 ਪੰਜਾਬ ਅਤੇ ਚੰਡੀਗੜ੍ਹ 'ਚ ਲੂ ਨੂੰ ਲੈਕੇ ਅਲਰਟ ਜਾਰੀ, ਪਵੇਗੀ ਕੜਾਕੇ ਦੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ May 20, 2026 Punjab 'ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ! BKI ਨਾਲ ਜੁੜੇ 2 ਮੁਲਜ਼ਮ ਗ੍ਰਿਫ਼ਤਾਰ, 2 ਹੈਂਡ ਗ੍ਰੇਨੇਡ ਬਰਾਮਦ May 20, 2026 - Advertisement - Latest article ABP Sanjha Top 10, 20 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... May 20, 2026 ਟਰੰਪ ਅਤੇ ਨੇਤਨਯਾਹੂ ਨੂੰ ਮਾਰਨ ਵਾਲੇ ਨੂੰ 5.8 ਕਰੋੜ ਡਾਲਰ ਦਾ ਇਨਾਮ! ਈਰਾਨ 'ਚ ਤਿਆਰ ਹੋ ਰਿਹਾ ਖਤਰਨਾਕ ਪਲਾਨ May 20, 2026 ਮਨੋਰੰਜਨ ਜਗਤ ਤੋਂ ਦੁਖਦ ਖ਼ਬਰ! ਪੰਜਾਬੀ ਸਿੰਗਰ ਦਾ ਕਤਲ, ਗਨਪੁਆਇੰਟ 'ਤੇ ਕੀਤਾ ਸੀ ਕਿਡਨੈਪ; ਨਹਿਰ 'ਚੋਂ ਮਿਲੀ ਲਾਸ਼ May 20, 2026 ਪੰਜਾਬ ਅਤੇ ਚੰਡੀਗੜ੍ਹ 'ਚ ਲੂ ਨੂੰ ਲੈਕੇ ਅਲਰਟ ਜਾਰੀ, ਪਵੇਗੀ ਕੜਾਕੇ ਦੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ May 20, 2026 ਸਵੇਰੇ-ਸਵੇਰੇ ਸਿਰਦਰਦ ਅਤੇ ਰਹਿੰਦੀ ਥਕਾਵਟ ਸਾਈਲੈਂਟ ਕਿਲਰ ਦਾ ਅਲਰਟ, ਭੁੱਲ ਕੇ ਵੀ ਨਾ ਕਰੋ ਇਗਨੋਰ, ਨਹੀਂ ਤਾਂ ਹੋਵੋਗੇ ਖਤਰਨਾਕ ਬਿਮਾਰੀ ਦੇ ਸ਼ਿਕਾਰ May 20, 2026