28.5 C
Patiāla
Friday, April 17, 2026

Chandigarh 'ਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਦੇ ਕਤਲ ਦਾ ਮਾਮਲਾ , ਪਰਿਵਾਰ ਨੇ ਪੋਸਟ ਮਾਰਟਮ ਤੇ ਸਸਕਾਰ ਕਰਨ ਤੋਂ ਕੀਤਾ ਇਨਕਾਰ 

Must read


Chandigarh Property dealer Murder : ਚੰਡੀਗੜ੍ਹ ਦੇ ਸੈਕਟਰ 9 ਵਿੱਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਨਾਗਰਾ ਉਰਫ ਚੀਨੀ ਕੁਬਾਹੇੜੀ ਦੇ ਕਤਲ ਮਾਮਲੇ ਨੇ ਤਣਾਅਪੂਰਨ ਸਥਿਤੀ ਪੈਦਾ ਕਰ ਦਿੱਤੀ ਹੈ। ਚਰਨਪ੍ਰੀਤ ਸਿੰਘ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਰੋਪੀ ਫੜੇ ਨਹੀਂ ਜਾਂਦੇ ,ਓਦੋਂ ਤੱਕ ਪੋਸਟਮਾਰਟਮ ਨਹੀਂ ਕਰਵਾਉਣਗੇ। 

ਚਰਨਪ੍ਰੀਤ ਸਿੰਘ ਦੀ ਲਾਸ਼ ਇਸ ਸਮੇਂ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.) ਦੇ ਮੁਰਦਾਘਰ ਵਿਚ ਰੱਖੀ ਹੋਈ ਹੈ। ਪਰਿਵਾਰ ਦਾ ਆਰੋਪ ਹੈ ਕਿ ਘਟਨਾ ਨੂੰ 24 ਘੰਟਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਹੁਣ ਤੱਕ ਪੁਲਿਸ ਵਲੋਂ ਹਮਲਾਵਰਾਂ ਦੀ ਕੋਈ ਪਹਿਚਾਣ ਜਾਂ ਗ੍ਰਿਫ਼ਤਾਰੀ ਨਹੀਂ ਹੋ ਸਕੀ। ਉਨ੍ਹਾਂ ਨੇ ਪੁਲਿਸ ਕਾਰਵਾਈ ’ਤੇ ਨਾਰਾਜ਼ਗੀ ਜਤਾਉਂਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ।

ਭਾਰ ਘਟਾਉਣ ‘ਚ ਮਦਦ ਕਰਨਗੇ ਇਹ ਫਲ

ਮ੍ਰਿਤਕ ਦੇ ਦੋਸਤਾਂ ਦਾ ਕਹਿਣਾ ਹੈ ਕਿ ਉਸ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਜਦੋਂ ਤੱਕ ਮੁਲਜ਼ਮ ਫੜੇ ਨਹੀਂ ਜਾਂਦੇ, ਅਸੀਂ ਅੰਤਿਮ ਸਸਕਾਰ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਚਰਨਪ੍ਰੀਤ ਦਾ ਕਿਸੇ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਦੋ-ਤਿੰਨ ਦਿਨਾਂ ਤੋਂ ਉਸ ਦੇ ਕਤਲ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਜਿੱਥੇ-ਜਿੱਥੇ ਉਸ ਦੀ ਗੱਡੀ ਜਾਂਦੀ ਸੀ, ਮੁਲਜ਼ਮ ਉੱਥੇ-ਉੱਥੇ ਪਿੱਛਾ ਕਰ ਰਹੇ ਸਨ। ਉਸ ਦੇ ਦਫ਼ਤਰ ਦੀ ਵੀ ਰੇਕੀ ਕੀਤੀ ਗਈ ਸੀ।

ਚਰਨਪ੍ਰੀਤ ਦੇ ਚਾਚੇ ਦੇ ਬੇਟੇ ਮੇਜਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦੋ ਔਰਤਾਂ ‘ਤੇ ਸ਼ੱਕ ਹੈ ,ਜੋ ਉਨ੍ਹਾਂ ਦੇ ਪਿੰਡ ਦੀਆਂ ਨਹੀਂ ਹਨ। ਮੇਜਰ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਔਰਤ ਨਾਲ ਗੱਲ ਕੀਤੀ ਤਾਂ ਉਸਨੇ ਇੱਕ ਹੋਰ ਔਰਤ ਦਾ ਨਾਮ ਦੱਸਿਆ। ਔਰਤ ਨੇ ਇਹ ਵੀ ਕਿਹਾ ਕਿ ਗੋਲੀਬਾਰੀ ਦੇ ਸਮੇਂ ਮੁਲਜ਼ਮ ਦੀ ਇੱਕ ਗੱਡੀ, ਜਿਸ ਵਿੱਚ ਲਗਭਗ ਅੱਠ ਲੋਕ ਸਵਾਰ ਸਨ, ਮੌਜੂਦ ਸੀ। ਇਨ੍ਹਾਂ ਔਰਤਾਂ ਦੇ ਨਾਮ ਪੁਲਿਸ ਨੂੰ ਦਿੱਤੇ ਜਾਣਗੇ।

ਨਿਊ ਚੰਡੀਗੜ੍ਹ ਦਾ ਰਹਿਣ ਵਾਲਾ ਸੀ ਮ੍ਰਿਤਕ

ਮ੍ਰਿਤਕ ਦੀ ਪਛਾਣ ਚਰਨਜੀਤ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ਵਿੱਚ ਨਿਊ ਚੰਡੀਗੜ੍ਹ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਪ੍ਰੋਪਰਟੀ ਡੀਲਿੰਗ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਪੂਰੀ ਤਿਆਰੀ ਨਾਲ ਆਏ ਸਨ ਅਤੇ ਉਨ੍ਹਾਂ ਨੇ ਚਰਨਜੀਤ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਗਭਗ 10 ਤੋਂ 15 ਰਾਊਂਡ ਫਾਇਰ ਕੀਤੇ। 

ਕੀ ਸੀ ਪੂਰਾ ਮਾਮਲਾ 

ਚੰਡੀਗੜ੍ਹ ਦੇ ਸੈਕਟਰ 9 ਵਿੱਚ ਬੁੱਧਵਾਰ ਨੂੰ ਇੱਕ ਪ੍ਰਾਪਰਟੀ ਡੀਲਰ ਅਤੇ ਸੋਸ਼ਲ ਮੀਡੀਆ ਇੰਫਲੁਇੰਸਰ ਚਰਨਪ੍ਰੀਤ ਸਿੰਘ ਨਾਗਰਾ ਉਰਫ ਚੀਨੀ ਕੁਬਾਹੇੜੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਜਿੰਮ ਕਰਨ ਤੋਂ ਬਾਅਦ ਆਪਣੀ ਫਾਰਚੂਨਰ ਗੱਡੀ ਵਿੱਚ ਘਰ ਜਾ ਰਿਹਾ ਸੀ। ਜਿੰਮ ਤੋਂ ਥੋੜ੍ਹੀ ਦੂਰੀ ‘ਤੇ ਹਮਲਾਵਰਾਂ ਨੇ ਉਸਨੂੰ ਘੇਰ ਲਿਆ ਅਤੇ ਉਸ ‘ਤੇ 12 ਰਾਉਂਡ ਫਾਇਰ ਕੀਤੇ। ਗੋਲੀਆਂ ਲੱਗਣ ਤੋਂ ਬਾਅਦ ਉਹ ਡਰਾਈਵਰ ਸੀਟ ‘ਤੇ ਡਿੱਗ ਗਿਆ। ਇਸ ਤੋਂ ਤੁਰੰਤ ਬਾਅਦ ਉਸਦੇ ਸਾਥੀ ਉਸਨੂੰ ਫਾਰਚੂਨਰ ਵਿਚ ਪੀਜੀਆਈ ਹਸਪਤਾਲ ਵੱਲ ਲੈ ਗਏ। ਹਾਲਾਂਕਿ ਬਹੁਤ ਜ਼ਿਆਦਾ ਖੂਨ ਵਹਿਣ ਕਾਰਨ ਉਹ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਗਿਆ।

ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਹਮਲਾਵਰ ਪਹਿਲਾਂ ਕੰਡਟਕਰ ਵਾਲੇ ਪਾਸੇ ਤੋਂ ਅਤੇ ਫਿਰ ਡਰਾਈਵਰ ਵਾਲੇ ਪਾਸੇ ਤੋਂ ਗੋਲੀਆਂ ਚਲਾਉਂਦੇ ਹੋਏ ਦਿਖਾਈ ਦੇ ਰਿਹਾ ਹੈ। ਇਸ ਤੋਂ ਇਲਾਵਾ ਹਮਲਾਵਰ ਮੋਟਰਸਾਈਕਲ ‘ਤੇ ਮੌਕੇ ਤੋਂ ਭੱਜਣ ਵੇਲੇ ਕੈਮਰੇ ਵਿੱਚ ਕੈਦ ਹੋ ਗਏ।

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article