Chandigarh 'ਚ ਪ੍ਰਾਪਰਟੀ ਡੀਲਰ ਦੇ ਕਤਲ ਮਾਮਲੇ ਨੂੰ ਲੈ ਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਸਖ਼ਤ , ਪੁਲਿਸ ਅਧਿਕਾਰੀਆਂ ਨੂੰ ਕੀਤਾ ਤਲਬ

Must read


Chandigarh Property dealer Murder : ਚੰਡੀਗੜ੍ਹ ਦੇ ਸੈਕਟਰ 9 ‘ਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਨਾਗਰਾ ਉਰਫ ਚੀਨੀ ਕੁਬਾਹੇੜੀ ਦੇ ਕਤਲ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਚੰਡੀਗੜ੍ਹ ਸੈਕਟਰ-9 ਕਤਲ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਖ਼ਤ ਰੁਖ ਅਪਣਾਇਆ ਹੈ।

 ਉਨ੍ਹਾਂ ਨੇ ਇਸ ਮਾਮਲੇ ਸੰਬੰਧੀ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਤਲਬ ਕਰਕੇ ਤੁਰੰਤ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਰਾਜਪਾਲ ਨੇ ਪੁਲਿਸ ਪ੍ਰਬੰਧਾਂ ’ਤੇ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਸ਼ਹਿਰ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਅਤੇ ਇਸ ਕਿਸਮ ਦੀਆਂ ਘਟਨਾਵਾਂ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਘਰੇਲੂ LPG Cylinder ਦਾ ਰੰਗ ਲਾਲ ਕਿਉਂ ਹੁੰਦਾ ਹੈ?

ਉਨ੍ਹਾਂ ਨੇ ਆਰੋਪੀਆਂ ਦੀ ਜਲਦ ਗ੍ਰਿਫ਼ਤਾਰੀ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੰਡੀਗੜ੍ਹ ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਮਾਮਲੇ ਦੀ ਜਾਂਚ ਤੇਜ਼ੀ ਨਾਲ ਜਾਰੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ‘ਚ ਪੁਲਿਸ ਗਸ਼ਤ ਵੀ ਵਧਾ ਦਿੱਤੀ ਗਈ ਹੈ।

ਪਰਿਵਾਰ ਨੇ ਪੋਸਟ ਮਾਰਟਮ ਤੇ ਸਸਕਾਰ ਕਰਨ ਤੋਂ ਕੀਤਾ ਇਨਕਾਰ 

ਓਧਰ ਚਰਨਪ੍ਰੀਤ ਸਿੰਘ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਰੋਪੀ ਫੜੇ ਨਹੀਂ ਜਾਂਦੇ ,ਓਦੋਂ ਤੱਕ ਪੋਸਟਮਾਰਟਮ ਨਹੀਂ ਕਰਵਾਉਣਗੇ। ਚਰਨਪ੍ਰੀਤ ਸਿੰਘ ਦੀ ਲਾਸ਼ ਇਸ ਸਮੇਂ ਪੀ.ਜੀ.ਆਈ.ਦੇ ਮੁਰਦਾਘਰ ਵਿਚ ਰੱਖੀ ਹੋਈ ਹੈ। ਪਰਿਵਾਰ ਦਾ ਆਰੋਪ ਹੈ ਕਿ ਘਟਨਾ ਨੂੰ 24 ਘੰਟਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਅਜੇ ਤੱਕ ਪੁਲਿਸ ਵਲੋਂ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ। 

ਦੱਸ ਦੇਈਏ ਕਿ ਚੰਡੀਗੜ੍ਹ ਦੇ ਸੈਕਟਰ 9 ਵਿੱਚ ਬੁੱਧਵਾਰ ਨੂੰ ਇੱਕ ਪ੍ਰਾਪਰਟੀ ਡੀਲਰ ਅਤੇ ਸੋਸ਼ਲ ਮੀਡੀਆ ਇੰਫਲੁਇੰਸਰ ਚਰਨਪ੍ਰੀਤ ਸਿੰਘ ਨਾਗਰਾ ਉਰਫ ਚੀਨੀ ਕੁਬਾਹੇੜੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਜਿੰਮ ਕਰਨ ਤੋਂ ਬਾਅਦ ਆਪਣੀ ਫਾਰਚੂਨਰ ਗੱਡੀ ਵਿੱਚ ਘਰ ਜਾ ਰਿਹਾ ਸੀ। ਜਿੰਮ ਤੋਂ ਥੋੜ੍ਹੀ ਦੂਰੀ ‘ਤੇ ਹਮਲਾਵਰਾਂ ਨੇ ਉਸਨੂੰ ਘੇਰ ਲਿਆ ਅਤੇ ਉਸ ‘ਤੇ 12 ਰਾਉਂਡ ਫਾਇਰ ਕੀਤੇ। ਗੋਲੀਆਂ ਲੱਗਣ ਤੋਂ ਬਾਅਦ ਉਹ ਡਰਾਈਵਰ ਸੀਟ ‘ਤੇ ਡਿੱਗ ਗਿਆ। 

ਇਸ ਤੋਂ ਤੁਰੰਤ ਬਾਅਦ ਉਸਦੇ ਸਾਥੀ ਉਸਨੂੰ ਫਾਰਚੂਨਰ ਵਿਚ ਪੀਜੀਆਈ ਹਸਪਤਾਲ ਵੱਲ ਲੈ ਗਏ। ਹਾਲਾਂਕਿ ਬਹੁਤ ਜ਼ਿਆਦਾ ਖੂਨ ਵਹਿਣ ਕਾਰਨ ਉਹ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਗਿਆ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਹਮਲਾਵਰ ਪਹਿਲਾਂ ਕੰਡਟਕਰ ਵਾਲੇ ਪਾਸੇ ਤੋਂ ਅਤੇ ਫਿਰ ਡਰਾਈਵਰ ਵਾਲੇ ਪਾਸੇ ਤੋਂ ਗੋਲੀਆਂ ਚਲਾਉਂਦੇ ਹੋਏ ਦਿਖਾਈ ਦੇ ਰਿਹਾ ਹੈ। ਇਸ ਤੋਂ ਇਲਾਵਾ ਹਮਲਾਵਰ ਮੋਟਰਸਾਈਕਲ ‘ਤੇ ਮੌਕੇ ਤੋਂ ਭੱਜਣ ਵੇਲੇ ਕੈਮਰੇ ਵਿੱਚ ਕੈਦ ਹੋ ਗਏ।

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article