Chandigarh BJP Office Blast : ਚੰਡੀਗੜ੍ਹ ਸ਼ਹਿਰ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੁੱਧਵਾਰ ਸ਼ਾਮ 5 ਵਜੇ ਧਮਾਕਾ ਹੋਇਆ ਹੈ। ਧਮਾਕੇ ਕਾਰਨ ਪਾਰਕਿੰਗ ਵਿੱਚ ਖੜ੍ਹੀਆਂ ਕਈ ਗੱਡੀਆਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਭਾਜਪਾ ਦਫਤਰ ਦੀ ਕੰਧ ‘ਤੇ ਛਰਿਆ ਵਰਗੇ ਨਿਸ਼ਾਨ ਦਿਖਾਈ ਦੇ ਰਹੇ ਹਨ।
Eye Health Tips : ਅੱਖਾਂ ਦੀ ਚੰਗੀ ਸਿਹਤ ਲਈ ਕੀ ਖਾਣਾ ਚਾਹੀਦਾ ?
ਧਮਾਕੇ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਵਿਅਕਤੀ ਗ੍ਰਨੇਡ ਨੁਮਾ ਚੀਜ਼ ਦੀ ਪਿੰਨ ਖੋਲ੍ਹ ਕੇ ਉਸਨੂੰ ਸੁੱਟ ਕੇ ਭੱਜਦਾ ਦਿਖਾਈ ਦੇ ਰਿਹਾ ਹੈ। ਧਮਾਕੇ ਦੀ ਆਵਾਜ਼ ਵੀ ਸੁਣਾਈ ਦੇ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਭਾਜਪਾ ਦਫਤਰ ਬਾਹਰ ਹੋਏ ਹਮਲੇ ਦਾ ਹੈ। ਹਾਲਾਂਕਿ ਏਬੀਪੀ ਸਾਂਝਾ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।
ਧਮਾਕੇ ਦੀ ਸੂਚਨਾ ਮਿਲਣ ‘ਤੇ ਚੰਡੀਗੜ੍ਹ ਪੁਲਿਸ ਦੀਆਂ ਕਈ ਟੀਮਾਂ ਮੌਕੇ ‘ਤੇ ਪਹੁੰਚੀਆਂ। ਬੰਬ ਅਤੇ ਡੌਗ ਸਕੁਐਡ, ਫੋਰੈਂਸਿਕ ਟੀਮਾਂ ਦੇ ਨਾਲ ਪੂਰੇ ਖੇਤਰ ਦੀ ਜਾਂਚ ਕਰ ਰਹੇ ਹਨ। ਟੀਮ ਨੇ ਵਿਸਫੋਟਕ ਦੇ ਟੁਕੜਿਆਂ ਦੀ ਵੀ ਜਾਂਚ ਕੀਤੀ। ਪੁਲਿਸ ਨੂੰ ਸੀਸੀਟੀਵੀ ਵਿੱਚ ਦੋ ਸ਼ੱਕੀ ਨਜ਼ਰ ਆਏ ਹਨ। ਉਨ੍ਹਾਂ ਨੂੰ ਮੋਟਰਸਾਈਕਲ ‘ਤੇ ਭਾਜਪਾ ਦਫਤਰ ਦੇ ਆਲੇ-ਦੁਆਲੇ ਘੁੰਮਦੇ ਵੀ ਦੇਖਿਆ ਗਿਆ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਵੀ ਮੌਕੇ ‘ਤੇ ਪਹੁੰਚ ਗਈ ਹੈ।
ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਕਿਹਾ, “ਭਾਜਪਾ ਦੇ ਪੰਜਾਬ ਦਫ਼ਤਰ ਵਿੱਚ ਧਮਾਕਾ ਹੋਇਆ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਮੇਂ ਇਹ ਨਹੀਂ ਦੱਸਿਆ ਗਿਆ ਕਿ ਧਮਾਕਾ ਕਿਸਨੇ ਕੀਤਾ, ਕਿਉਂ ਕੀਤਾ ਜਾਂ ਕਿਹੜੇ ਵਿਸਫੋਟਕਾਂ ਦੀ ਵਰਤੋਂ ਕੀਤੀ ਗਈ।”
ਜਾਣਕਾਰੀ ਅਨੁਸਾਰ ਇਹ ਘਟਨਾ ਕਰੀਬ 5:15 ਵਜੇ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਜੇਪੀ ਦਫ਼ਤਰ ਬਾਹਰ ਖੜ੍ਹੀ ਐਕਟਿਵਾ ਵਿੱਚ ਧਮਾਕਾ ਹੋਇਆ ਹੈ। ਇਸ ਦੌਰਾਨ ਦਫ਼ਤਰ ਬਾਹਰ ਖੜੇ ਵਾਹਨਾਂ ਨੂੰ ਨੁੁਕਸਾਨ ਪਹੁੰਚਿਆ ਹੈ। ਇਸ ਧਮਾਕੇ ਦੀ ਸੂਚਨਾ ਮਿਲਦੇ ਹੀ ਥਾਣਾ ਸੈਕਟਰ-39 ਦੀ ਪੁਲਿਸ ਅਤੇ ਆਪ੍ਰੇਸ਼ਨ ਸੈਲ ਦੀਆਂ ਟੀਮਾਂ ਫੌਰੀ ਤੌਰ ‘ਤੇ ਮੌਕੇ ‘ਤੇ ਪਹੁੰਚ ਗਈਆਂ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵੀ ਸੁਰੱਖਿਆ ਦੇ ਮੱਦੇਨਜ਼ਰ ਤੁਰੰਤ ਬੁਲਾ ਲਿਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ