Chandigarh News: ਚੰਡੀਗੜ੍ਹ ਦੇ ਸੈਕਟਰ 20 ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਵੇਰੇ 7:00 ਵਜੇ ਛਾਪਾ ਮਾਰਿਆ। ਇਹ ਛਾਪੇਮਾਰੀ ਰੀਅਲ ਅਸਟੇਟ ਕਾਰੋਬਾਰੀ ਪ੍ਰਵੀਨ ਕੌਂਸਲ ਦੇ ਘਰ ਕੀਤੀ ਜਾ ਰਹੀ ਹੈ, ਜਿਸ ‘ਤੇ ਨਿਊ ਚੰਡੀਗੜ੍ਹ ਵਿੱਚ ਜ਼ਮੀਨ ਨਾਲ ਸਬੰਧਤ ਧੋਖਾਧੜੀ ਦਾ ਦੋਸ਼ ਹੈ। ਪ੍ਰਵੀਨ ਕੌਂਸਲ, ਜਿਸਨੂੰ ਰੌਕੀ ਵੀ ਕਿਹਾ ਜਾਂਦਾ ਹੈ, ਜ਼ੀਰਕਪੁਰ ਵਿੱਚ “ਚੰਡੀਗੜ੍ਹ ਰਾਇਲ ਸਿਟੀ” ਨਾਮਕ ਇੱਕ ਪ੍ਰੋਜੈਕਟ ਦਾ ਮਾਲਕ ਹੈ।
ਵਿਜੀਲੈਂਸ ਬਿਊਰੋ ਨੇ ਕੀਤਾ ਸੀ ਕੇਸ ਦਰਜ
ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਸਾਲ ਪ੍ਰਵੀਨ ਕੌਂਸਲ ਵਿਰੁੱਧ ਉਸਦੇ ਸਾਥੀ ਪਿਆਰੇਲਾਲ ਗਰਗ ਦੀ ਸ਼ਿਕਾਇਤ ਦੇ ਆਧਾਰ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 420 ਅਤੇ 120-ਬੀ ਦੇ ਤਹਿਤ ਕੇਸ ਦਰਜ ਕੀਤਾ ਸੀ। ਜਾਂਚ ਵਿੱਚ ਪਾਇਆ ਗਿਆ ਕਿ ਕੌਂਸਲ ਨੇ ਕੁਝ ਵਿਅਕਤੀਆਂ ਨਾਲ ਮਿਲ ਕੇ, ਨਿਊ ਚੰਡੀਗੜ੍ਹ ਵਿੱਚ ਪ੍ਰਮੁੱਖ ਜ਼ਮੀਨ ਦੀ ਮਾਲਕੀ ਧੋਖਾਧੜੀ ਨਾਲ ਤਬਦੀਲ ਕੀਤੀ ਅਤੇ ਆਪਣੇ ਪਾਟਨਰ ਨਾਲ ਧੋਖਾ ਕੀਤਾ।
ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਰਾਈਟ ਹੈਂਡ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਪ੍ਰਵੀਨ ਕੌਂਸਲ ਨੂੰ ਪੰਜਾਬ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਰਾਈਟ ਹੈਂਡ ਮੰਨਿਆ ਜਾਂਦਾ ਹੈ। ਉਨ੍ਹਾਂ ਵਿਰੁੱਧ ਪਹਿਲੀ ਵਾਰ 2023 ਵਿੱਚ ਸ਼ਿਕਾਇਤ ਦਰਜ ਕੀਤੀ ਗਈ ਸੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਸ਼ਿਕਾਇਤ 2025 ਵਿੱਚ ਦੁਬਾਰਾ ਖੋਲ੍ਹੀ ਗਈ, ਅਤੇ ਜੂਨ 2025 ਵਿੱਚ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ