Chandigarh News: ਚੰਡੀਗੜ੍ਹ ਪ੍ਰਸ਼ਾਸਨ ਵਿੱਚ ਵੱਡੇ ਪ੍ਰਸ਼ਾਸਨਿਕ ਫੇਰਬਦਲ ਨੂੰ ਲੈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਕੇਂਦਰ ਸਰਕਾਰ ਦੀ ਕੈਬਨਿਟ ਨਿਯੁਕਤੀ ਕਮੇਟੀ (ACC) ਨੇ ਪੰਜਾਬ ਕੇਡਰ ਦੇ 2013 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਸੂਦਨ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਕੱਤਰ ਵਜੋਂ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੀ ਨਿਯੁਕਤੀ ਇੰਟਰ-ਕੇਡਰ ਡੈਪੂਟੇਸ਼ਨ ਦੇ ਤਹਿਤ ਤਿੰਨ ਸਾਲਾਂ ਦੀ ਮਿਆਦ ਲਈ ਕੀਤੀ ਗਈ ਹੈ।
ਪ੍ਰਸੋਨਲ ਅਤੇ ਸਿਖਲਾਈ ਵਿਭਾਗ (ਡੀ.ਓ.ਪੀ.ਟੀ.) ਵੱਲੋਂ ਜਾਰੀ ਹੁਕਮਾਂ ਅਨੁਸਾਰ, ਹਰਪ੍ਰੀਤ ਸਿੰਘ ਸੂਦਨ ਹੁਣ ਪੰਜਾਬ ਤੋਂ ਡੈਪੂਟੇਸ਼ਨ ‘ਤੇ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸੇਵਾ ਨਿਭਾਉਣਗੇ। ਇਸ ਵੇਲੇ ਪੰਜਾਬ ਵਿੱਚ ਖੇਡ ਨਿਰਦੇਸ਼ਕ ਵਜੋਂ ਤਾਇਨਾਤ ਆਈ.ਏ.ਐਸ. ਹਰਪ੍ਰੀਤ ਸਿੰਘ ਸੂਦਨ ਇਸ ਵੇਲੇ ਪੰਜਾਬ ਸਰਕਾਰ ਵਿੱਚ ਖੇਡ ਨਿਰਦੇਸ਼ਕ ਵਜੋਂ ਸੇਵਾ ਨਿਭਾ ਰਹੇ ਹਨ। ਜਲਦੀ ਹੀ ਉਹ ਆਪਣਾ ਨਵਾਂ ਅਹੁਦਾ ਸੰਭਾਲਣਗੇ।
ਇਸ ਸਮੇਂ ਪੰਜਾਬ ਵਿੱਚ ਖੇਡ ਨਿਰਦੇਸ਼ਕ ਵਜੋਂ ਸੇਵਾ ਨਿਭਾ ਰਹੇ
ਆਈਏਐਸ ਹਰਪ੍ਰੀਤ ਸਿੰਘ ਸੂਦਨ ਇਸ ਸਮੇਂ ਪੰਜਾਬ ਸਰਕਾਰ ਵਿੱਚ ਖੇਡ ਨਿਰਦੇਸ਼ਕ ਵਜੋਂ ਸੇਵਾ ਨਿਭਾ ਰਹੇ ਹਨ। ਪ੍ਰਸ਼ਾਸਨਿਕ ਅਤੇ ਖੇਡ ਪ੍ਰਬੰਧਨ ਵਿੱਚ ਉਨ੍ਹਾਂ ਦੇ ਤਜ਼ਰਬੇ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਉਨ੍ਹਾਂ ਦੀ ਨਿਯੁਕਤੀ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਨੂੰ ਮਿਲੀ ਮਨਜ਼ੂਰੀ
ਸੂਤਰਾਂ ਅਨੁਸਾਰ, ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਭੇਜੇ ਗਏ ਪ੍ਰਸਤਾਵ ‘ਤੇ ਵਿਚਾਰ ਕਰਨ ਤੋਂ ਬਾਅਦ ਕੈਬਨਿਟ ਦੀ ਨਿਯੁਕਤੀ ਕਮੇਟੀ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ। ਇਸ ਤੋਂ ਬਾਅਦ, DoPT ਨੇ ਇੱਕ ਅਧਿਕਾਰਤ ਆਦੇਸ਼ ਜਾਰੀ ਕਰਕੇ ਪੰਜਾਬ ਸਰਕਾਰ, ਗ੍ਰਹਿ ਮੰਤਰਾਲੇ ਅਤੇ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ।
ਜਲਦੀ ਸੰਭਾਲ ਸਕਦੇ ਆਪਣਾ ਨਵਾਂ ਅਹੁਦਾ
ਹਰਪ੍ਰੀਤ ਸਿੰਘ ਸੂਦਨ ਦੇ ਜਲਦੀ ਹੀ ਚੰਡੀਗੜ੍ਹ ਪਹੁੰਚਣ ਅਤੇ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ਦੀ ਉਮੀਦ ਹੈ। ਉਨ੍ਹਾਂ ਦੇ ਆਉਣ ਨਾਲ ਪ੍ਰਸ਼ਾਸਨਿਕ ਪੱਧਰ ‘ਤੇ ਵਿਭਾਗਾਂ ਵਿਚਕਾਰ ਤਾਲਮੇਲ ਅਤੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha