TamilNadu CM Vijay Thalapathy : ਤਾਮਿਲਨਾਡੂ ਵਿੱਚ ਨਵੀਂ ਸਰਕਾਰ ਬਣਦੇ ਹੀ ਮੁੱਖ ਮੰਤਰੀ ਵਿਜੇ ਥਲਾਪਤੀ ਨੇ ਕਈ ਅਹਿਮ ਫੈਸਲੇ ਲਏ ਹਨ। ਸਰਕਾਰ ਨੇ 200 ਯੂਨਿਟ ਬਿਜਲੀ ਮੁਫ਼ਤ ਕਰ ਦਿੱਤੀ ਹੈ। ਵਿਜੇ ਸਰਕਾਰ ਦੇ ਇਸ ਫੈਸਲੇ ਨੂੰ ਜਨਤਾ ਦੀ ਭਲਾਈ ਲਈ ਇੱਕ ਵੱਡੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਸਰਕਾਰ ਨੇ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ।
ਤਾਮਿਲਨਾਡੂ ਦੇ ਊਰਜਾ ਵਿਭਾਗ ਅਨੁਸਾਰ ਇਹ ਸਬਸਿਡੀ ਉਨ੍ਹਾਂ ਖਪਤਕਾਰਾਂ (Consumers) ਲਈ ਹੈ ,ਜਿਨ੍ਹਾਂ ਦੀ ਹਰ ਦੋ ਮਹੀਨਿਆਂ ਦੀ ਖਪਤ 500 ਯੂਨਿਟ ਤੱਕ ਹੈ। ਇਸ ਫੈਸਲੇ ਨਾਲ ਸਰਕਾਰ ‘ਤੇ ਹਰ ਸਾਲ 1730 ਕਰੋੜ ਰੁਪਏ ਦਾ ਵਾਧੂ ਖ਼ਰਚਾ ਪਵੇਗਾ। ਜਿਨ੍ਹਾਂ ਖਪਤਕਾਰਾਂ ਦੀ ਖਪਤ 500 ਯੂਨਿਟ ਤੋਂ ਵੱਧ ਹੈ, ਉਨ੍ਹਾਂ ਲਈ ਪੁਰਾਣਾ ਟੈਰਿਫ ਢਾਂਚਾ ਹੀ ਲਾਗੂ ਰਹੇਗਾ (ਜਿਸ ਵਿੱਚ 100 ਯੂਨਿਟ ਮੁਫ਼ਤ ਸ਼ਾਮਲ ਹੈ)।
ਸਹੁੰ ਚੁੱਕਣ ਤੋਂ ਬਾਅਦ ਲਏ ਹੋਰ ਅਹਿਮ ਫੈਸਲੇ
ਮੁੱਖ ਮੰਤਰੀ ਵਿਜੇ ਨੇ ਐਤਵਾਰ ਨੂੰ ਅਹੁਦਾ ਸੰਭਾਲਦਿਆਂ ਹੀ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ। ਬਿਜਲੀ ਤੋਂ ਇਲਾਵਾ ਉਨ੍ਹਾਂ ਨੇ ਹੇਠ ਲਿਖੇ ਫੈਸਲਿਆਂ ‘ਤੇ ਮੋਹਰ ਲਗਾਈ। ਔਰਤਾਂ ਦੀ ਸੁਰੱਖਿਆ ਲਈ ਇੱਕ ਸਪੈਸ਼ਲ ਫੋਰਸ ਬਣਾਉਣ ਨੂੰ ਮਨਜ਼ੂਰੀ ਦਿੱਤੀ ਗਈ। ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਹਰ ਜ਼ਿਲ੍ਹੇ ਵਿੱਚ ਇੱਕ ‘ਐਂਟੀ-ਡਰੱਗ ਯੂਨਿਟ’ ਸਥਾਪਤ ਕਰਨ ਦਾ ਪ੍ਰਸਤਾਵ ਪਾਸ ਕੀਤਾ।
ਵਿਜੇ ਨੇ ਐਲਾਨ ਕੀਤਾ ਕਿ 2021-2026 ਦੀ ਮਿਆਦ ਦੌਰਾਨ ਰਾਜ ਦੀ ਵਿੱਤੀ ਹਾਲਤ ‘ਤੇ ਵ੍ਹਾਈਟ ਪੇਪਰ (White Paper) ਜਾਰੀ ਕੀਤਾ ਜਾਵੇਗਾ। ਮੁੱਖ ਮੰਤਰੀ ਵਿਜੇ ਨੇ ਕਿਹਾ, “ਪਿਛਲੀ ਡੀ.ਐਮ.ਕੇ (DMK) ਸਰਕਾਰ ਸਾਡੇ ਸਿਰ 10 ਲੱਖ ਕਰੋੜ ਰੁਪਏ ਦਾ ਕਰਜ਼ਾ ਛੱਡ ਕੇ ਗਈ ਹੈ। ਮੈਂ ਜਨਤਾ ਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਪਿਛਲੀ ਸਰਕਾਰ ਨੇ ਮੇਰੇ ਮੋਢਿਆਂ ‘ਤੇ ਕਿੰਨਾ ਵੱਡਾ ਆਰਥਿਕ ਬੋਝ ਪਾਇਆ ਹੈ।” ਇਹ ਫੈਸਲੇ ਦਰਸਾਉਂਦੇ ਹਨ ਕਿ ਮੁੱਖ ਮੰਤਰੀ ਵਿਜੇ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਲੋਕ-ਭਲਾਈ ਦੀਆਂ ਸਕੀਮਾਂ ਅਤੇ ਸਖ਼ਤ ਪ੍ਰਸ਼ਾਸਨਿਕ ਸੁਧਾਰਾਂ ਨਾਲ ਕਰਨਾ ਚਾਹੁੰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ