Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ

Must read


Cockroach Janta Party News : ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ  ਪ੍ਰੀਖਿਆ ਨਾਲ ਸਬੰਧਤ ਬੇਨਿਯਮੀਆਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਇੱਕ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ 6 ਜੂਨ ਨੂੰ ਭਾਰਤ ਵਾਪਸ ਆਉਣਗੇ।

ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਰੀ ਕੀਤੀ ਵੀਡੀਓ ਵਿੱਚ ਦੱਸਿਆ ਕਿ ਉਹ 6 ਜੂਨ ਨੂੰ ਭਾਰਤ ਵਾਪਸ ਆਉਣਗੇ। ਉਨ੍ਹਾਂ ਵਿਦਿਆਰਥੀਆਂ ਅਤੇ ਸਮਰਥਕਾਂ ਨੂੰ ਦਿੱਲੀ ਪਹੁੰਚ ਕੇ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਇਕੱਠੇ ਹੋਈਏ। ਸਾਨੂੰ ਭਾਰਤੀ ਸੰਵਿਧਾਨ ਦੇ ਮਾਰਗ ‘ਤੇ ਚੱਲਦੇ ਹੋਏ ਸ਼ਾਂਤੀਪੂਰਵਕ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।”

1 ਕਰੋੜ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ਦਾ ਮਾਮਲਾ

ਦੀਪਕੇ ਨੇ NEET, CBSE, CUET ਅਤੇ SSCGD ਪ੍ਰੀਖਿਆਵਾਂ ਨਾਲ ਜੁੜੇ ਵਿਵਾਦਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ 1 ਕਰੋੜ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਿਆ ਗਿਆ ਹੈ। ਉਨ੍ਹਾਂ ਕਿਹਾ ਕਿ  NEET ਦੇ 22 ਲੱਖ ਵਿਦਿਆਰਥੀ , CBSE ਦੇ 17 ਲੱਖ ਵਿਦਿਆਰਥੀ , CUET ਦੇ 16 ਲੱਖ ਵਿਦਿਆਰਥੀ , SSCGD ਦੇ 40 ਲੱਖ ਵਿਦਿਆਰਥੀਆਂ  ਦੀ ਜ਼ਿੰਦਗੀ ਦਾ ਮਜ਼ਾਕ ਉਡਾਇਆ ਗਿਆ ਹੈ। 
ਇਨ੍ਹਾਂ ਸਭ ਦੇ ਭਵਿੱਖ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਸਿੱਖਿਆ ਮੰਤਰੀ ਤੋਂ ਮੰਗਿਆ ਅਸਤੀਫਾ

ਅਭਿਜੀਤ ਦੀਪਕੇ ਨੇ ਕਿਹਾ ਕਿ ਇੰਨੀ ਵੱਡੀਆਂ ਗਲਤੀਆਂ ਦੇ ਬਾਵਜੂਦ ਜੇਕਰ ਜ਼ਿੰਮੇਵਾਰ ਲੋਕਾਂ ‘ਤੇ ਕਾਰਵਾਈ ਨਹੀਂ ਹੁੰਦੀ ਤਾਂ ਇਹ ਜਵਾਬਦੇਹੀ ਪ੍ਰਣਾਲੀ ਲਈ ਚਿੰਤਾਜਨਕ ਗੱਲ ਹੈ। ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੋਂ ਅਸਤੀਫੇ ਦੀ ਮੰਗ ਕੀਤੀ।

6 ਜੂਨ ਨੂੰ ਦਿੱਲੀ ਏਅਰਪੋਰਟ ‘ਤੇ ਇਕੱਠੇ ਹੋਣ ਦੀ ਅਪੀਲ

ਦੀਪਕੇ ਨੇ ਆਪਣੇ ਸਮਰਥਕਾਂ ਨੂੰ 6 ਜੂਨ ਸਵੇਰੇ ਦਿੱਲੀ ਏਅਰਪੋਰਟ ‘ਤੇ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਤੋਂ ਬਾਅਦ ਜੰਤਰ-ਮੰਤਰ ‘ਤੇ ਸ਼ਾਂਤਮਈ ਪ੍ਰਦਰਸ਼ਨ ਲਈ ਮਨਜ਼ੂਰੀ ਲੈਣ ਵਾਸਤੇ ਪਾਰਲੀਮੈਂਟ ਸਟ੍ਰੀਟ ਪੁਲਿਸ ਥਾਣੇ ਜਾਣ ਦੀ ਯੋਜਨਾ ਬਣਾਈ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਸੰਵਿਧਾਨਕ ਤਰੀਕੇ ਨਾਲ ਕੀਤਾ ਜਾਵੇਗਾ।

ਪਰਿਵਾਰ ਨੂੰ ਗ੍ਰਿਫ਼ਤਾਰੀ ਦਾ ਡਰ

ਅਭਿਜੀਤ ਦੀਪਕੇ ਨੇ ਕਿਹਾ ਕਿ ਉਨ੍ਹਾਂ ਦੇ ਮਾਪੇ ਸੰਭਾਵਿਤ ਕਾਨੂੰਨੀ ਕਾਰਵਾਈ ਅਤੇ ਗ੍ਰਿਫ਼ਤਾਰੀ ਨੂੰ ਲੈ ਕੇ ਚਿੰਤਿਤ ਹਨ, ਪਰ ਉਹ ਆਪਣੇ ਫੈਸਲੇ ‘ਤੇ ਡਟੇ ਹੋਏ ਹਨ। ਉਨ੍ਹਾਂ ਉਮੀਦ ਜਤਾਈ ਕਿ ਪ੍ਰਸ਼ਾਸਨ ਲੋਕਤੰਤਰਿਕ ਤਰੀਕੇ ਨਾਲ ਇਸ ਸ਼ਾਂਤਮਈ ਪ੍ਰਦਰਸ਼ਨ ਦੀ ਆਗਿਆ ਦੇਵੇਗਾ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article