Comedian Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਫਿਲਮੀ ਹਸਤੀਆਂ ਅਤੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਮਸ਼ਹੂਰ ਕਾਮੇਡੀਅਨ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਦਰਅਸਲ, ਕਾਮੇਡੀਅਨ ਰਾਜ ਸ਼ਰਮਾ ਦਾ ਸ਼ੁੱਕਰਵਾਰ ਸਵੇਰੇ 50 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦੀ ਖ਼ਬਰ ਉਨ੍ਹਾਂ ਕਾਮੇਡੀ ਕਲੱਬਾਂ ਵਿੱਚੋਂ ਇੱਕ ਦੁਆਰਾ ਸਾਂਝੀ ਕੀਤੀ ਗਈ ਜਿੱਥੇ ਉਨ੍ਹਾਂ ਉਹ ਪਰਫਾਰਮ ਕਰਦੇ ਸਨ। ਉਨ੍ਹਾਂ ਦੇ ਦੇਹਾਂਤ ਨਾਲ ਕਾਮੇਡੀ ਜਗਤ ਵਿੱਚ ਸੋਗ ਦੀ ਲਹਿਰ ਦੌੜ ਪਈ ਹੈ।
ਕਾਮੇਡੀਅਨ-ਅਦਾਕਾਰ ਨੇ ਦਿੱਤੀ ਸ਼ਰਧਾਂਜਲੀ
ਕਾਮੇਡੀਅਨ-ਅਦਾਕਾਰ ਵੀਰ ਦਾਸ ਨੇ ਸੋਸ਼ਲ ਮੀਡੀਆ ‘ਤੇ ਡੱਲਾਸ ਆਧਾਰਿਤ ਰਾਜ ਸ਼ਰਮਾ ਨੂੰ ਭਾਵੁਕ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਸ਼ਰਮਾ ਨਾਲ ਆਪਣੇ ਰਿਸ਼ਤੇ ਅਤੇ ਅਮਰੀਕਾ ਵਿੱਚ ਆਪਣੇ ਸ਼ੁਰੂਆਤੀ ਕਰੀਅਰ ਨੂੰ ਆਕਾਰ ਦੇਣ ਵਿੱਚ ਸ਼ਰਮਾ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਨੂੰ ਯਾਦ ਕੀਤਾ। ਵੀਰ ਨੇ ਸ਼ਨੀਵਾਰ ਨੂੰ ਇੰਸਟਾਗ੍ਰਾਮ ‘ਤੇ ਕਈ ਸਲਾਈਡਸ ਸਾਂਝੀਆਂ ਕੀਤੀਆਂ, ਜਿਨ੍ਹਾਂ ਨਾਲ ਉਨ੍ਹਾਂ ਨੇ ਇਕ ਦਿਲ ਨੂੰ ਛੂਹ ਲੈਣ ਵਾਲਾ ਨੋਟ ਵੀ ਲਿਖਿਆ। ਵੀਰ ਨੇ ਲਿਖਿਆ, “ਰਾਜ ਸ਼ਰਮਾ ਨੇ ਮੈਨੂੰ ਲਾਫ ਫੈਕਟਰੀ ਵਿੱਚ ਮੇਰਾ ਪਹਿਲਾ ਬ੍ਰੇਕ ਦਿੱਤਾ। ਉਨ੍ਹਾਂ ਨੇ ਮੈਨੂੰ ਯਕੀਨ ਦਿਵਾਇਆ ਕਿ ਮੈਂ ਅਮਰੀਕੀ ਬਾਜ਼ਾਰ ਵਿੱਚ ਮੁਕਾਬਲਾ ਕਰਨ ਲਈ ਕਾਫ਼ੀ ਚੰਗਾ ਹਾਂ। ਉਨ੍ਹਾਂ ਨੇ ਮੈਨੂੰ ਬਹੁਤ ਵਧੀਆ ਸਲਾਹ ਦਿੱਤੀ ਅਤੇ ਮੈਨੂੰ ਉੱਚੀ-ਉੱਚੀ ਹਸਾਇਆ। ਉਹ ਇੱਕ ਸ਼ਾਨਦਾਰ ਕਾਮੇਡੀਅਨ ਸਨ।”
ਅਦਾਕਾਰ ਵੀਰ ਨੇ ਅੱਗੇ ਲਿਖਿਆ ਕਿ ਉਹ ਹਮੇਸ਼ਾ ਰਾਜ ਦੇ ਅਹਿਸਾਨ ਦਾ ਬਦਲਾ ਚੁਕਾਉਣਾ ਚਾਹੁੰਦਾ ਸੀ, ਇਸੇ ਕਰਕੇ ਉਨ੍ਹਾਂ ਨੇ ਰਾਜ ਨੂੰ ਪਹਿਲਾਂ “WeirdAss Pajama Festival” ਅਤੇ “Jestination Unknown” ਵਿੱਚ ਸ਼ਾਮਲ ਕੀਤਾ। ਉਹ ਬਹੁਤ ਚੰਗੇ ਦੋਸਤ ਸੀ ਅਤੇ ਦਿਲ ਬਹੁਤ ਵੱਡਾ ਸੀ। ਇੱਕ ਕਾਮੇਡੀਅਨ ਹੋਣ ਦੇ ਨਾਤੇ, ਮੈਂ ਤੁਹਾਨੂੰ ਇੱਕ ਕਾਮੇਡੀਅਨ ਦੀ ਸਭ ਤੋਂ ਵੱਡੀ ਪ੍ਰਸ਼ੰਸਾ ਨਾਲ ਅਲਵਿਦਾ ਕਹਿੰਦਾ ਹਾਂ। ਤੁਹਾਡੀ ਆਤਮਾ ਨੂੰ ਸ਼ਾਂਤੀ ਮਿਲੇ, ਭਰਾ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ