Cricketer Death: ਟੀ-20 ਵਿਸ਼ਵ ਕੱਪ 2026 ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਸਮੇਂ ਕ੍ਰਿਕਟ ਜਗਤ ਵਿੱਚ ਸੋਗ ਦਾ ਮਾਹੌਲ ਹੈ। ਦਰਅਸਲ, ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਕ੍ਰਿਕਟ ਮੈਚ ਦੌਰਾਨ ਖੇਡ ਰਹੇ ਖਿਡਾਰੀ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਪੂਰੀ ਘਟਨਾ ਕੈਮਰੇ ਵਿੱਚ ਕੈਦ ਹੋ ਗਈ ਕਿਉਂਕਿ ਮੈਚ ਦਾ ਲਾਈਵ ਪ੍ਰਸਾਰਣ ਕੀਤਾ ਜਾ ਰਿਹਾ ਸੀ। ਮ੍ਰਿਤਕ ਖਿਡਾਰੀ ਦੀ ਪਛਾਣ ਪ੍ਰਵੀਣ ਪਵਾਰ ਵਜੋਂ ਹੋਈ ਹੈ, ਜਿਸ ਨੇ ਸਥਾਨਕ ਕ੍ਰਿਕਟ ਜਗਤ ਵਿੱਚ ਆਪਣੀ ਚੰਗੀ ਪਛਾਣ ਬਣਾਈ ਹੋਈ ਸੀ।
ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ
ਇਹ ਹਾਦਸਾ ਰਤਨਾਗਿਰੀ ਦੇ ਚਿੰਚਖਾਰੀ ਇਲਾਕੇ ਵਿੱਚ ਵਾਪਰਿਆ, ਜਿੱਥੇ ‘ਸਵਰਾਜ ਪ੍ਰਤਿਸ਼ਠਾਨ’ ਅਤੇ ‘ਕੋਕਣ ਨਗਰ’ ਦੀਆਂ ਟੀਮਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਸੀ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪ੍ਰਵੀਣ ਪਵਾਰ ਨਾਨ-ਸਟ੍ਰਾਈਕਰ ਐਂਡ ‘ਤੇ ਖੜ੍ਹਾ ਸੀ। ਗੇਂਦ ਸੁੱਟੇ ਜਾਣ ਤੋਂ ਬਾਅਦ ਉਹ ਥੋੜ੍ਹੀ ਦੂਰ ਤੱਕ ਦੌੜ ਕੇ ਗਿਆ ਅਤੇ ਜਦੋਂ ਵਾਪਸ ਅੰਪਾਇਰ ਕੋਲ ਆ ਰਿਹਾ ਸੀ, ਤਾਂ ਅਚਾਨਕ ਲੜਖੜਾ ਕੇ ਜ਼ਮੀਨ ‘ਤੇ ਡਿੱਗ ਪਿਆ। ਮੈਦਾਨ ‘ਤੇ ਮੌਜੂਦ ਸਾਥੀ ਖਿਡਾਰੀ ਤੁਰੰਤ ਉਸ ਵੱਲ ਭੱਜੇ, ਪਰ ਉਦੋਂ ਤੱਕ ਪ੍ਰਵੀਣ ਦੀ ਮੌਤ ਹੋ ਚੁੱਕੀ ਸੀ।
ਦੇਸ਼ ਭਰ ਵਿੱਚ ਪਿਛਲੇ ਕੁਝ ਸਮੇਂ ਤੋਂ ਨੌਜਵਾਨਾਂ ਵਿੱਚ ਹਾਰਟ ਅਟੈਕ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਖੇਡ ਦੇ ਮੈਦਾਨ ‘ਤੇ ਵਾਪਰੀ ਇਸ ਘਟਨਾ ਨੇ ਸਭ ਨੂੰ ਹੈਰਾਨੀ ਵਿੱਚ ਪਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇੱਕ ਵਿਆਹ ਸਮਾਗਮ ਦੌਰਾਨ ਵੀ ਇੱਕ ਵਿਅਕਤੀ ਦੀ ਤੋਹਫ਼ਾ ਦਿੰਦੇ ਸਮੇਂ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ