ਨਿਤਿਨ ਜੈਨ
ਚੰਡੀਗੜ੍ਹ, 26 ਨਵੰਬਰ
ਬਿੱਟੂ ਨੇ ਕਿਹਾ, ‘‘ਕਿਸਾਨ ਆਗੂ ਡੱਲੇਵਾਲ ਜੀ ਦੀ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਦੁਆਰਾ ਰਚੀ ਗਈ ਹੈ। ਕੋਈ ਵੀ ਕੇਂਦਰੀ ਏਜੰਸੀ ਉਸ ਦੀ ਗ੍ਰਿਫ਼ਤਾਰੀ ਵਿੱਚ ਸ਼ਾਮਲ ਨਹੀਂ ਹੈ। ਇਹ ਨਿਰੋਲ ਸੂਬਾ ਪੁਲੀਸ ਦਾ ਕੰਮ ਹੈ, ਜਿਸਦਾ ਉਦੇਸ਼ ਕੇਂਦਰੀ ਏਜੰਸੀਆਂ ’ਤੇ ਦੋਸ਼ ਮੜ੍ਹਨਾ ਹੈ ਤਾਂ ਜੋ ਧਿਆਨ ਭਟਕਾਇਆ ਜਾ ਸਕੇ। ਉਨ੍ਹਾਂ ਕਿਹਾ ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਹੈ ਅਤੇ ਅਜਿਹੀਆਂ ਚਾਲਾਂ ਵਿੱਚ ਸ਼ਾਮਲ ਨਹੀਂ ਹੁੰਦੀ।’’
ਜ਼ਿਕਰਯੋਗ ਹੈ ਕਿ ਡੱਲੇਵਾਲ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਦੀ ਮੰਗ ਲਈ ਮੰਗਲਵਾਰ ਨੂੰ ਮਰਨ ਵਰਤ ਸ਼ੁਰੂ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨਵਾਉਣ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ।
ਅੱਜ ਤੜਕਸਾਰ ਪੁਲੀਸ ਨੇ ਡੱਲੇਵਾਲ ਨੂੰ ਆਪਣੀ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਮੌਕੇ ਤੋਂ ਜ਼ਬਰਦਸਤੀ ਚੁੱਕ ਲਿਆ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਉਹ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਾ ਹੈ ਅਤੇ ਉਸਦੀ ਤੁਰੰਤ ਰਿਹਾਈ ਦੀ ਮੰਗ ਕਰਦੇ ਹਨ।