
ਸੁਸਾਈਡ ਨੋਟ ‘ਚ ਵੱਡੇ ਖੁਲਾਸੇ ਜਾਂਚ ਦੌਰਾਨ ਪੁਲਿਸ ਨੂੰ ਮੌਕੇ ਤੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਹੈ, ਜਿਸ ਵਿੱਚ ਅਦਾਕਾਰਾ ਨੇ ਆਪਣੀ ਮੌਤ ਦੇ ਕਾਰਨਾਂ ਦਾ ਜ਼ਿਕਰ ਕੀਤਾ ਹੈ। ਨੰਦਨੀ ਨੇ ਲਿਖਿਆ ਕਿ ਉਹ ਮਾਨਸਿਕ ਤਣਾਅ ਅਤੇ ਡਿਪਰੈਸ਼ਨ ਨਾਲ ਜੂਝ ਰਹੀ ਸੀ। ਸੁਸਾਈਡ ਨੋਟ ਅਨੁਸਾਰ, ਉਸ ‘ਤੇ ਪਰਿਵਾਰ ਵੱਲੋਂ ਵਿਆਹ ਕਰਨ ਅਤੇ ਸਰਕਾਰੀ ਨੌਕਰੀ ਕਰਨ ਲਈ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ, ਜਦੋਂ ਕਿ ਉਹ ਮਾਨਸਿਕ ਤੌਰ ‘ਤੇ ਇਸ ਲਈ ਤਿਆਰ ਨਹੀਂ ਸੀ।