Delhi Building Collapse :  ਦਿੱਲੀ ‘ਚ ਵੱਡਾ ਹਾਦਸਾ, 5 ਮੰਜ਼ਿਲਾ ਇਮਾਰਤ ਢਹਿ ਗਈ ,ਕਈ ਲੋਕਾਂ ਦੇ ਦਬੇ ਹੋਣ ਦਾ

0
6


Delhi Building Collapse : ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਦੇ ਸੀਮਾਪੁਰੀ ਥਾਣਾ ਖੇਤਰ ਵਿੱਚ ਬੁੱਧਵਾਰ ਨੂੰ ਵੱਡਾ ਹਾਦਸਾ ਵਾਪਰਿਆ ਹੈ। ਈਦਗਾਹ ਮੱਛੀ ਮੰਡੀ ਨੇੜੇ ਇੱਕ 5 ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਮਾਰਤ ਦੇ ਮਲਬੇ ਦੀ ਲਪੇਟ ਵਿੱਚ ਨੇੜਲੇ 2 ਤੋਂ 3 ਮਕਾਨ ਵੀ ਆ ਗਏ।

ਸ਼ੁਰੂਆਤੀ ਜਾਣਕਾਰੀ ਮੁਤਾਬਕ ਮਲਬੇ ਹੇਠ ਦੋ ਦਰਜਨ ਤੋਂ ਵੱਧ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਹਾਲਾਂਕਿ, ਮਲਬੇ ਵਿੱਚ ਅਸਲ ਵਿੱਚ ਕਿੰਨੇ ਲੋਕ ਫਸੇ ਹਨ ਅਤੇ ਕਿੰਨੇ ਜ਼ਖਮੀ ਹੋਏ ਹਨ, ਇਸ ਬਾਰੇ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ।

ਸਥਾਨਕ ਲੋਕਾਂ ਮੁਤਾਬਕ ਹਾਲ ਹੀ ਵਿੱਚ ਆਏ ਭੂਚਾਲ ਤੋਂ ਬਾਅਦ ਇਮਾਰਤ ਵਿੱਚ ਦਰਾਰਾਂ ਆ ਗਈਆਂ ਸਨ। ਇਨ੍ਹਾਂ ਦਰਾਰਾਂ ਕਾਰਨ ਇਮਾਰਤ ਕਮਜ਼ੋਰ ਹੋਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ, ਪਰ ਹਾਦਸੇ ਦੀ ਅਸਲ ਵਜ੍ਹਾ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

ਰਾਹਤ ਤੇ ਬਚਾਅ ਕਾਰਜ ਜਾਰੀ

ਹਾਦਸੇ ਦੀ ਸੂਚਨਾ ਫਾਇਰ ਵਿਭਾਗ ਨੂੰ ਦੁਪਹਿਰ ਕਰੀਬ 3:30 ਤੋਂ 3:31 ਵਜੇ ਮਿਲੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ। ਦਿੱਲੀ ਪੁਲਿਸ, ਫਾਇਰ ਵਿਭਾਗ, ਨਗਰ ਨਿਗਮ ਅਤੇ ਸਿਵਲ ਡਿਫੈਂਸ ਦੀਆਂ ਟੀਮਾਂ ਵੱਲੋਂ ਮਲਬਾ ਹਟਾ ਕੇ ਲੋਕਾਂ ਨੂੰ ਬਾਹਰ ਕੱਢਣ ਲਈ ਰੈਸਕਿਊ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

ਸ਼ਾਹਦਰਾ ਦੇ ਡੀਸੀਪੀ ਰਾਜੇਂਦਰ ਪ੍ਰਸਾਦ ਮੀਣਾ ਮੁਤਾਬਕ ਹੁਣ ਤੱਕ 5-6 ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਫਿਲਹਾਲ ਕਿਸੇ ਦੀ ਮੌਤ ਦੀ ਪੁਸ਼ਟੀ ਨਹੀਂ ਹੋਈ। ਰੈਸਕਿਊ ਟੀਮਾਂ 2-3 ਲੋਕਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਹਾਦਸੇ ਕਾਰਨ ਸੀਮਾਪੁਰੀ ਗੋਲ ਚੱਕਰ, ਡੀਐਲਐਫ ਭੋਪੁਰਾ ਅਤੇ ਆਸ-ਪਾਸ ਦੀਆਂ ਸੜਕਾਂ ‘ਤੇ ਟ੍ਰੈਫਿਕ ਪ੍ਰਭਾਵਿਤ ਹੋਇਆ ਹੈ। ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਮੌਕੇ ਦੇ ਨੇੜੇ ਭੀੜ ਨਾ ਲਗਾਉਣ ਅਤੇ ਵਾਹਨ ਖੜ੍ਹੇ ਨਾ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਐਂਬੂਲੈਂਸ ਅਤੇ ਰਾਹਤ ਟੀਮਾਂ ਨੂੰ ਆਉਣ-ਜਾਣ ਵਿੱਚ ਦਿੱਕਤ ਨਾ ਹੋਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link