DM Gagandeep Singh Case : ਅੰਮ੍ਰਿਤਸਰ ਵੇਅਰਹਾਊਸ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅੱਜ ਅੰਮ੍ਰਿਤਸਰ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਸੁਣਵਾਈ ਤੋਂ ਬਾਅਦ ਭੁੱਲਰ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਆਦੇਸ਼ ਦਿੱਤੇ ਹਨ।
ਇਸ ਤੋਂ ਪਹਿਲਾਂ ਕੇਸ ਦਰਜ ਹੋਣ ਮਗਰੋਂ ਤਿੰਨਾਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਪੁਲਿਸ ਨੂੰ ਪੰਜ ਦਿਨਾਂ ਦਾ ਰਿਮਾਂਡ ਮਿਲਿਆ ਸੀ। ਇਸ ਸਮੇਂ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨਾਲ ਪੁੱਛਗਿੱਛ ਕੀਤੀ ਗਈ ਅਤੇ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਪੁੱਛਗਿੱਛ ਦੌਰਾਨ ਇਕੱਠੇ ਕੀਤੇ ਸਬੂਤ, ਦਸਤਾਵੇਜ਼ ਅਤੇ ਹੋਰ ਜਾਣਕਾਰੀ ਅਦਾਲਤ ਦੇ ਸਾਹਮਣੇ ਰੱਖੀ।
ਪੁਲਿਸ ਨੇ ਦਲੀਲ ਦਿੱਤੀ ਕਿ ਜਾਂਚ ਦੌਰਾਨ ਕਈ ਅਹਿਮ ਪਹਿਲੂ ਸਾਹਮਣੇ ਆਏ ਹਨ, ਜਿਨ੍ਹਾਂ ਦੀ ਹੋਰ ਡੂੰਘਾਈ ਨਾਲ ਪੜਤਾਲ ਕਰਨ ਦੀ ਲੋੜ ਹੈ। ਇਸੇ ਆਧਾਰ ‘ਤੇ ਰਿਮਾਂਡ ਵਧਾਉਣ ਦੀ ਮੰਗ ਕੀਤੀ ਗਈ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਅਤੇ ਅਦਾਲਤ ਨੇ ਉਨ੍ਹਾਂ ਦਾ ਪੁਲਿਸ ਰਿਮਾਂਡ ਤਿੰਨ ਦਿਨਾਂ ਲਈ ਹੋਰ ਵਧਾ ਦਿੱਤਾ ਹੈ।
ਚਾਹ ਨੂੰ ਦੁਬਾਰਾ ਗਰਮ ਕਰਕੇ ਪੀਣ ਨਾਲ ਹੋ ਸਕਦਾ ਨੁਕਸਾਨ
ਦੱਸ ਦੇਈਏ ਕਿ ਅੰਮ੍ਰਿਤਸਰ ਵੇਅਰਹਾਊਸ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ 21 ਮਾਰਚ ਨੂੰ ਆਪਣੇ ਨਿਵਾਸ ਸਥਾਨ ‘ਤੇ ਖੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਇਹ ਮਾਮਲਾ ਚਰਚਾ ਵਿੱਚ ਆਇਆ। ਪੁਲਿਸ ਨੇ ਇਸ ਘਟਨਾ ਸੰਬੰਧੀ ਭੁੱਲਰ, ਉਸਦੇ ਪਿਤਾ ਅਤੇ ਉਸਦੇ ਨਿੱਜੀ ਸਹਾਇਕ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਸੀ। ਬਾਅਦ ਵਿੱਚ ਅੰਮ੍ਰਿਤਸਰ ਪੁਲਿਸ ਨੇ ਫਤਿਹਗੜ੍ਹ ਸਾਹਿਬ ਪੁਲਿਸ ਦੀ ਮਦਦ ਨਾਲ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ।
ਦੱਸ ਦੇਈਏ ਕਿ ਲਾਲਜੀਤ ਭੁੱਲਰ ਪਹਿਲੀ ਵਾਰ ਵਿਵਾਦਾਂ ਵਿੱਚ ਨਹੀਂ ਫਸੇ ,ਇਸ ਤੋਂ ਪਹਿਲਾਂ ਵੀ ਲਾਲ ਕਿਲ੍ਹਾ ਹਿੰਸਾ ਅਤੇ ਮੰਤਰੀ ਬਣਦੇ ਹੀ ਸਟੰਟਬਾਜ਼ੀ ਨੂੰ ਲੈ ਕੇ ਸੁਰਖੀਆਂ ‘ਚ ਰਹਿ ਚੁੱਕੇ ਹਨ। ਹਾਲਾਂਕਿ, ਇਸ ਵਾਰ ਉਹ ਅਧਿਕਾਰੀ ਦੇ ਖੁਦਕੁਸ਼ੀ ਮਾਮਲੇ ਵਿੱਚ ਫ਼ਸ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ