Dussehra 2026 : ਪੰਜਾਬ 'ਚ ਦੁਸਹਿਰੇ ਦੀਆਂ ਤਿਆਰੀਆਂ ਮੁਕੰਮਲ, ਲੁਧਿਆਣਾ ’ਚ ਅਮਿਤ ਸ਼ਾਹ ਕਰਨਗੇ 121 ਫੁੱਟ ਦੇ ਰਾਵਣ ਦਾ ਦਹਿਨ

0
2


Dussehra 2026 : ਪੰਜਾਬ ਵਿੱਚ ਅੱਜ ਦੁਸਹਿਰੇ ਦੇ ਤਿਉਹਾਰ ਮੌਕੇ ਕਈ ਥਾਵਾਂ ’ਤੇ ਰਾਵਣ ਦੇ ਪੁਤਲੇ ਸਾੜੇ ਜਾਣਗੇ। ਲੁਧਿਆਣਾ ਦੇ ਦਰੇਸੀ ਗਰਾਊਂਡ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 121 ਫੁੱਟ ਉੱਚੇ ਰਾਵਣ ਦੇ ਪੁਤਲੇ ਦਾ ਦਹਿਨ ਕਰਨਗੇ। ਇਸ ਮੌਕੇ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਟ੍ਰੈਫਿਕ ਨੂੰ ਡਾਇਵਰਟ ਕੀਤਾ ਗਿਆ ਹੈ ਅਤੇ ਦਰੇਸੀ ਗਰਾਊਂਡ ਵੱਲ ਜਾਣ ਵਾਲੇ ਰਸਤੇ ਨੂੰ ਵਾਹਨਾਂ ਲਈ ਬੰਦ ਕਰਕੇ ਨੋ-ਵਹੀਕਲ ਜ਼ੋਨ ਐਲਾਨਿਆ ਗਿਆ ਹੈ।

ਚੰਡੀਗੜ੍ਹ ਦੇ ਸੈਕਟਰ-46 ਵਿੱਚ ਇਸ ਵਾਰ 106 ਫੁੱਟ ਉੱਚੇ ਰਾਵਣ ਦੇ ਪੁਤਲੇ ਦਾ ਦਹਿਨ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਵਿੱਚ 100 ਫੁੱਟ ਉੱਚੇ ਰਾਵਣ ਦਾ ਪੁਤਲਾ ਸਾੜਿਆ ਜਾਵੇਗਾ। ਇਸੇ ਤਰ੍ਹਾਂ ਜਲੰਧਰ ਦੇ ਸਾਈਂ ਦਾਸ ਸਕੂਲ ਗਰਾਊਂਡ ਵਿੱਚ ਵੀ 100 ਫੁੱਟ ਉੱਚੇ ਰਾਵਣ ਦੇ ਪੁਤਲੇ ਦਾ ਦਹਿਨ ਹੋਵੇਗਾ।

ਪਟਿਆਲਾ ਵਿੱਚ ਪੁੱਡਾ ਗਰਾਊਂਡ ਵਿਖੇ ਸ਼ਹਿਰ ਦੇ ਸਭ ਤੋਂ ਵੱਡੇ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਜਾਣਗੇ। ਬਠਿੰਡਾ ਦੇ ਪਰਸਰਾਮ ਨਗਰ ਵਿੱਚ 50 ਤੋਂ 55 ਫੁੱਟ ਉੱਚੇ ਚਾਰ ਪੁਤਲੇ ਲੋਕਾਂ ਲਈ ਖਿੱਚ ਦਾ ਕੇਂਦਰ ਬਣਨਗੇ। ਪਠਾਨਕੋਟ ਦੇ ਰਾਮਲੀਲਾ ਮੈਦਾਨ ਵਿੱਚ ਸ੍ਰੀ ਕ੍ਰਿਸ਼ਨਾ ਨਾਟਕ ਕਲੱਬ ਵੱਲੋਂ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ 60-60 ਫੁੱਟ ਉੱਚੇ ਪੁਤਲਿਆਂ ਦਾ ਦਹਿਨ ਕੀਤਾ ਜਾਵੇਗਾ।

ਲੁਧਿਆਣਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਲੁਧਿਆਣਾ ਵਿੱਚ ਪੁਲਿਸ ਵੱਲੋਂ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਥਾਂ-ਥਾਂ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link