Earthquake: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6.9 ਦੀ ਤੀਬਰਤਾ ਨੇ ਫੈਲਾਈ ਦਹਿਸ਼ਤ…

Must read


Earthquake: ਲਗਾਤਾਰ ਭੂਚਾਲ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਲੋਕਾਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਦਰਅਸਲ, ਚਿਲੀ ਦੇ ਉੱਤਰੀ ਹਿੱਸੇ ਵਿੱਚ ਸੋਮਵਾਰ ਨੂੰ ਆਏ ਇੱਕ ਸ਼ਕਤੀਸ਼ਾਲੀ ਭੂਚਾਲ ਨੇ ਪੂਰੇ ਖੇਤਰ ਵਿੱਚ ਦਹਿਸ਼ਤ ਫੈਲਾ ਦਿੱਤੀ। ਯੂਨਾਈਟਿਡ ਸਟੇਟਸ ਜਿਓਲੌਜੀਕਲ ਸਰਵੇ (USGS) ਦੇ ਅਨੁਸਾਰ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.9 ਮਾਪੀ ਗਈ। 

ਭੂਚਾਲ ਦੀ ਡੂੰਘਾਈ ਲਗਭਗ 100 ਕਿਲੋਮੀਟਰ ਹੇਠਾਂ

ਜਾਣਕਾਰੀ ਅਨੁਸਾਰ ਭੂਚਾਲ ਦਾ ਕੇਂਦਰ ਚਿਲੀ ਦੇ ਮਸ਼ਹੂਰ ਅਟਾਕਾਮਾ ਮਾਰੂਥਲ ਖੇਤਰ ਵਿੱਚ ਸੀ। ਇਹ ਇਲਾਕਾ ਕਲਾਮਾ ਸ਼ਹਿਰ ਤੋਂ ਲਗਭਗ 31 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਮਾਹਿਰਾਂ ਨੇ ਦੱਸਿਆ ਕਿ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ ਲਗਭਗ 100 ਕਿਲੋਮੀਟਰ ਹੇਠਾਂ ਸੀ, ਜਿਸ ਕਾਰਨ ਇਸ ਦੇ ਝਟਕੇ ਕਾਫ਼ੀ ਦੂਰ ਤੱਕ ਮਹਿਸੂਸ ਕੀਤੇ ਗਏ ਅਤੇ ਲੋਕ ਸਹਿਮ ਗਏ।

ਜਾਨ-ਮਾਲ ਦੇ ਨੁਕਸਾਨ ਤੋਂ ਬਚਾਅ 

ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਲਈ ਰਾਹਤ ਦੀ ਗੱਲ ਇਹ ਰਹੀ ਕਿ ਇੰਨੇ ਭਿਆਨਕ ਝਟਕਿਆਂ ਦੇ ਬਾਵਜੂਦ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਜਾਂ ਵੱਡੇ ਪੱਧਰ ‘ਤੇ ਜਾਇਦਾਦ ਦੇ ਨੁਕਸਾਨ ਦੀ ਕੋਈ ਤਤਕਾਲ ਸੂਚਨਾ ਨਹੀਂ ਮਿਲੀ ਹੈ। ਸਥਾਨਕ ਅਧਿਕਾਰੀਆਂ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਸਥਿਤੀ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ। 

‘ਰਿੰਗ ਆਫ਼ ਫਾਇਰ’ ਕਾਰਨ ਖ਼ਤਰਾ 

ਦੱਸਣਯੋਗ ਹੈ ਕਿ ਚਿਲੀ ਦੁਨੀਆ ਦੇ ਸਭ ਤੋਂ ਵੱਧ ਭੂਚਾਲ ਪ੍ਰਭਾਵਿਤ ਦੇਸ਼ਾਂ ਵਿੱਚ ਗਿਣਿਆ ਜਾਂਦਾ ਹੈ। ਆਪਣੀ ਭੂਗੋਲਿਕ ਸਥਿਤੀ ਕਾਰਨ ਇਹ ਦੇਸ਼ ਪ੍ਰਸ਼ਾਂਤ ਮਹਾਂਸਾਗਰ ਦੇ “ਰਿੰਗ ਆਫ਼ ਫਾਇਰ” (Ring of Fire) ਖੇਤਰ ਵਿੱਚ ਆਉਂਦਾ ਹੈ। ਇਸ ਖੇਤਰ ਵਿੱਚ ਟੈਕਟੋਨਿਕ ਪਲੇਟਾਂ ਦੀ ਲਗਾਤਾਰ ਹਲਚਲ ਕਾਰਨ ਅਕਸਰ ਸ਼ਕਤੀਸ਼ਾਲੀ ਭੂਚਾਲ ਅਤੇ ਜਵਾਲਾਮੁਖੀ ਵਿਸਫੋਟ ਹੁੰਦੇ ਰਹਿੰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article