Earthquake: ਲੋਕਾਂ ਵਿਚਾਲੇ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਅਚਾਨਕ ਧਰਤੀ ਕੰਬ ਉੱਠੀ। ਜਾਣਕਾਰੀ ਲਈ ਦੱਸ ਦੇਈਏ ਕਿ ਸੋਮਵਾਰ ਸਵੇਰੇ 5:36 ਵਜੇ ਅਫਗਾਨਿਸਤਾਨ ਵਿੱਚ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਅਨੁਸਾਰ, ਭੂਚਾਲ ਦਾ ਕੇਂਦਰ 130 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਕਿਸੇ ਵੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਸੂਤਰਾਂ ਮੁਤਾਬਕ ਭੂਚਾਲ ਦਾ ਕੇਂਦਰ 36.114 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 70.820 ਡਿਗਰੀ ਪੂਰਬੀ ਦੇਸ਼ਾਂਤਰ, 130 ਕਿਲੋਮੀਟਰ ‘ਤੇ ਮਾਪਿਆ ਗਿਆ ਸੀ। ਫਿਲਹਾਲ ਇਸ ਭੂਚਾਲ ਦੇ ਆਉਣ ਨਾਲ ਅਜੇ ਤੱਕ ਕਿਸੇ ਵੱਡੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ।
ਪਿਛਲੇ ਕੁਝ ਸਮੇਂ ਤੋਂ ਅਫਗਾਨਿਸਤਾਨ ਵਿੱਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕਰ ਰਹੇ ਹਨ। ਪਿਛਲੇ ਦੋ ਮਹੀਨਿਆਂ ਤੋਂ ਅਫਗਾਨਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਪਿਛਲੇ ਮਹੀਨੇ, ਅਗਸਤ ਵਿੱਚ, ਪੂਰਬੀ ਨੰਗਰਹਾਰ ਸੂਬੇ ਵਿੱਚ ਲੋਕਾਂ ਨੇ ਭੂਚਾਲ ਮਹਿਸੂਸ ਕੀਤਾ, ਜਿਸਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.9 ਸੀ। ਤੇਜ਼ ਭੂਚਾਲਾਂ ਕਾਰਨ 15 ਲੋਕ ਜ਼ਖਮੀ ਹੋ ਗਏ ਸੀ।
ਕਾਬੁਲ ਨਾਓ ਦੇ ਅਨੁਸਾਰ, ਨੰਗਰਹਾਰ ਵਿੱਚ ਤਾਲਿਬਾਨ ਦੇ ਜਨ ਸਿਹਤ ਵਿਭਾਗ ਦੇ ਬੁਲਾਰੇ ਨਕੀਬੁੱਲਾ ਰਹੀਮੀ ਨੇ ਕਿਹਾ ਕਿ ਭੂਚਾਲ ਸੂਬਾਈ ਰਾਜਧਾਨੀ ਜਲਾਲਾਬਾਦ ਵਿੱਚ ਸਥਾਨਕ ਸਮੇਂ ਅਨੁਸਾਰ ਸਵੇਰੇ 5:48 ਵਜੇ ਆਇਆ। ਸਥਾਨਕ ਮੀਡੀਆ ਟੋਲੋ ਨਿਊਜ਼ ਦੇ ਅਨੁਸਾਰ, ਔਰਤਾਂ ਅਤੇ ਬੱਚਿਆਂ ਸਮੇਤ ਜ਼ਖਮੀਆਂ ਨੂੰ ਇਲਾਜ ਲਈ ਨੰਗਰਹਾਰ ਖੇਤਰੀ ਹਸਪਤਾਲ ਲਿਜਾਇਆ ਗਿਆ ਹੈ।
ਇਨ੍ਹਾਂ ਸੂਬਿਆਂ ਵਿੱਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਪੁਸ਼ਟੀ ਕੀਤੀ ਹੈ ਕਿ 4.9 ਤੀਬਰਤਾ ਵਾਲਾ ਭੂਚਾਲ 10 ਕਿਲੋਮੀਟਰ (6 ਮੀਲ) ਦੀ ਡੂੰਘਾਈ ‘ਤੇ ਆਇਆ, ਜਿਸਦਾ ਕੇਂਦਰ ਜਲਾਲਾਬਾਦ ਤੋਂ ਲਗਭਗ 4 ਕਿਲੋਮੀਟਰ (2.5 ਮੀਲ) ਉੱਤਰ-ਪੂਰਬ ਵਿੱਚ ਸੀ। ਇਸ ਤੋਂ ਪਹਿਲਾਂ ਜੂਨ ਵਿੱਚ, ਅਫਗਾਨਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। 27 ਜੂਨ ਨੂੰ ਸਵੇਰੇ 7:19:51 ਵਜੇ, 6.2 ਤੀਬਰਤਾ ਵਾਲਾ ਭੂਚਾਲ ਮਹਿਸੂਸ ਕੀਤਾ ਗਿਆ ਸੀ। ਇਸਦਾ ਅਸਰ ਦਿੱਲੀ, ਜੰਮੂ ਅਤੇ ਕਸ਼ਮੀਰ ਅਤੇ ਉੱਤਰੀ ਭਾਰਤ ਦੇ ਕਈ ਹੋਰ ਰਾਜਾਂ ‘ਤੇ ਵੀ ਪਿਆ, ਜਿੱਥੇ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।