Earthquake: ਲੋਕਾਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ ਜਦੋਂ, 5.9 ਦੀ ਤੀਬਰਤਾ ਨਾਲ ਅਚਾਨਕ ਧਰਤੀ ਬੁਰੀ ਤਰ੍ਹਾ ਕੰਬ ਗਈ। ਦਰਅਸਲ, ਜ਼ੋਰਦਾਰ ਭੂਚਾਲ ਦੇ ਝਟਕਿਆਂ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ। ਜਾਣਕਾਰੀ ਲਈ ਦੱਸ ਦੇਈਏ ਕਿ ਜਾਪਾਨ ਵਿੱਚ ਇਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਜਾਪਾਨ ਦੇ ਦੱਖਣੀ ਹਿੱਸੇ ਵਿੱਚ ਸਥਿਤ ਕਾਗੋਸ਼ੀਮਾ ਖੇਤਰ ਵਿੱਚ ਬੁੱਧਵਾਰ, 20 ਮਈ, 2026 ਨੂੰ 5.9 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਇਸ ਤੇਜ਼ ਭੂਚਾਲ ਕਾਰਨ ਇਲਾਕੇ ਦੀਆਂ ਕਈ ਇਮਾਰਤਾਂ ਜ਼ੋਰਦਾਰ ਤਰੀਕੇ ਨਾਲ ਹਿੱਲ ਗਈਆਂ, ਜਿਸ ਕਾਰਨ ਸਥਾਨਕ ਨਿਵਾਸੀਆਂ ਵਿੱਚ ਹਫੜਾ-ਦਫੜੀ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
ਸਥਿਤੀ ਦਾ ਬਾਰੀਕੀ ਨਾਲ ਜਾਇਜ਼ਾ ਲੈ ਰਹੇ ਅਧਿਕਾਰੀ
ਜਾਪਾਨ ਮੌਸਮ ਵਿਗਿਆਨ ਏਜੰਸੀ ਅਨੁਸਾਰ ਭੂਚਾਲ ਦਾ ਇਹ ਝਟਕਾ ਓਕੀਨਾਵਾ ਦੇ ਮੁੱਖ ਟਾਪੂ ਦੇ ਨੇੜੇ ਮਹਿਸੂਸ ਕੀਤਾ ਗਿਆ। ਜਾਪਾਨੀ ਪੈਮਾਨੇ (0 ਤੋਂ 7) ‘ਤੇ ਇਸ ਦੀ ਤੀਬਰਤਾ ‘ਅੱਪਰ 5’ ਦਰਜ ਕੀਤੀ ਗਈ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਸ ਭੂਚਾਲ ਤੋਂ ਬਾਅਦ ਫਿਲਹਾਲ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ। ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ ਕਿਸੇ ਦੇ ਹਤਾਹਤ ਹੋਣ ਜਾਂ ਕਿਸੇ ਵੱਡੇ ਨੁਕਸਾਨ ਦੀ ਕੋਈ ਮੁੱਢਲੀ ਖ਼ਬਰ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀ ਅਜੇ ਵੀ ਪੂਰੇ ਪ੍ਰਭਾਵਿਤ ਖੇਤਰ ਵਿੱਚ ਸਥਿਤੀ ਦਾ ਬਾਰੀਕੀ ਨਾਲ ਜਾਇਜ਼ਾ ਲੈ ਰਹੇ ਹਨ।
ਆਪਣੀ ਭੂਗੋਲਿਕ ਸਥਿਤੀ ਕਾਰਨ ਜਾਪਾਨ ਦੁਨੀਆ ਦੇ ਸਭ ਤੋਂ ਵੱਧ ਭੂਚਾਲ-ਸੰਭਾਵਿਤ ਦੇਸ਼ਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਕਾਗੋਸ਼ੀਮਾ ਤੋਂ ਸਿਰਫ਼ ਚਾਰ ਦਿਨ ਪਹਿਲਾਂ ਵੀ ਜਾਪਾਨ ਦੇ ਮੁੱਖ ਟਾਪੂ ਹੋਨਸ਼ੂ ਦੇ ਪੂਰਬੀ ਤੱਟ ‘ਤੇ ਇੱਕ ਮਜ਼ਬੂਤ ਭੂਚਾਲ ਆਇਆ ਸੀ। ਉਸ ਸਮੇਂ ਤੋਹੋਕੂ ਇਲਾਕੇ ਵਿੱਚ ਐਮਰਜੈਂਸੀ ਅਲਰਟ ਜਾਰੀ ਕੀਤਾ ਗਿਆ ਸੀ ਅਤੇ ਟ੍ਰੇਨ ਸੇਵਾਵਾਂ ਨੂੰ ਵੀ ਕੁਝ ਸਮੇਂ ਲਈ ਬੰਦ ਕਰਨਾ ਪਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ