Earthquake News: ਭੂਚਾਲ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ। ਦਰਅਸਲ, ਘਰਾਂ ਵਿੱਚ ਮੌਜੂਦ ਜਨਤਾ ਵਿਚਾਲੇ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਭੂਚਾਲ ਦੇ ਤੇਜ਼ ਝਟਕਿਆਂ ਨਾਲ ਧਰਤੀ ਕੰਬ ਉੱਠੀ। ਜਾਣਕਾਰੀ ਲਈ ਦੱਸ ਦੇਈਏ ਕਿ ਦੱਖਣੀ ਪ੍ਰਸ਼ਾਂਤ ਦੇ ਇੱਕ ਟਾਪੂ ਦੇਸ਼ ਵਾਨੂਆਟੂ ਦੇ ਤੱਟ ‘ਤੇ ਮੰਗਲਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.3 ਮਾਪੀ ਗਈ। ਅਮਰੀਕੀ ਭੂ-ਵਿਗਿਆਨਕ ਸਰਵੇਖਣ (ਯੂਐਸਜੀਐਸ) ਨੇ ਰਿਪੋਰਟ ਦਿੱਤੀ ਕਿ ਭੂਚਾਲ ਦਾ ਕੇਂਦਰ ਪੋਰਟ ਓਲੋਰੀ ਪਿੰਡ ਤੋਂ ਲਗਭਗ 200 ਕਿਲੋਮੀਟਰ ਉੱਤਰ-ਪੱਛਮ ਵਿੱਚ 10 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ। ਪ੍ਰਸ਼ਾਂਤ ਸੁਨਾਮੀ ਚੇਤਾਵਨੀ ਕੇਂਦਰ (ਪੀਟੀਡਬਲਯੂਸੀ) ਦੇ ਅਨੁਸਾਰ ਭੂਚਾਲ ਤੋਂ ਬਾਅਦ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ।
ਸ਼ੁਰੂਆਤੀ ਰਿਪੋਰਟਾਂ ਵਿੱਚ ਦੱਸਿਆ ਗਿਆ ਹੈ ਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਵਾਨੂਆਟੂ ਕੁਦਰਤੀ ਤੌਰ ‘ਤੇ ਭੂਚਾਲ-ਪ੍ਰਤੀ ਬਹੁਤ ਸੰਵਦੇਨਸ਼ੀਲ ਖੇਤਰ ਹੈ। ਇਹ ਦੇਸ਼ “ਰਿੰਗ ਆਫ਼ ਫਾਇਰ” ‘ਤੇ ਸਥਿਤ ਹੈ, ਜੋ ਕਿ ਪ੍ਰਸ਼ਾਂਤ ਮਹਾਸਾਗਰ ਦਾ ਇੱਕ ਸਰਗਰਮ ਟੈਕਟੋਨਿਕ ਬੈਲਟ ਹੈ ਜੋ ਦੱਖਣ-ਪੂਰਬੀ ਏਸ਼ੀਆ ਤੋਂ ਪ੍ਰਸ਼ਾਂਤ ਬੇਸਿਨ ਤੱਕ ਫੈਲਿਆ ਹੋਇਆ ਹੈ ਅਤੇ ਅਕਸਰ ਭੂ-ਵਿਗਿਆਨਕ ਗਤੀਵਿਧੀਆਂ ਅਤੇ ਭੂਚਾਲਾਂ ਤੋਂ ਪ੍ਰਭਾਵਿਤ ਹੁੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।