Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ…

Must read


Famous Artist Death: ਸਿਨੇਮਾ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਇੰਡਸਟਰੀ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਮਾਤਮ ਪਸਰਿਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਅਦਾਕਾਰ ਅਤੇ ਨਿਰਦੇਸ਼ਕ ਰੋਹਿਤ ਸ਼ਰਮਾ ਦੀ ਮੰਗਲਵਾਰ, 21 ਜੁਲਾਈ ਸਵੇਰੇ ਇੱਕ ਦਰਦਨਾਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ। 26 ਸਾਲਾ ਰੋਹਿਤ ਭੋਜਪੁਰੀ ਫਿਲਮਾਂ ਵਿੱਚ ਅਦਾਕਾਰੀ ਅਤੇ ਨਿਰਦੇਸ਼ਨ ਕਰਦਾ ਸੀ। 

ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ

ਦੱਸਿਆ ਜਾ ਰਿਹਾ ਹੈ ਕਿ ਰੋਹਿਤ ਲਖਨਊ ਜ਼ਿਲ੍ਹੇ ਦੇ ਮਲਿਹਾਬਾਦ ਵਿੱਚ ਆਪਣੇ ਦੋਸਤ ਨਾਲ ਇਕ ਭੋਜਪੁਰੀ ਫਿਲਮ ਦੀ ਸ਼ੂਟਿੰਗ ਲਈ ਗਿਆ ਸੀ ਅਤੇ ਉਥੋਂ ਵਾਪਸੀ ਸਮੇਂ ਸੜਕ ਦੀ ਰੌਂਗ ਸਾਈਡ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਰੋਹਿਤ ਟਰੱਕ ਦੇ ਹੇਠਾਂ ਆ ਗਿਆ ਅਤੇ ਉਸ ਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ।

ਕਲਾਕਾਰ ਦੀ ਮੌਤ, ਦੋਸਤ ਦੀ ਹਾਲਤ ਗੰਭੀਰ

ਜਾਣਕਾਰੀ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਰੋਹਿਤ ਸ਼ਰਮਾ ਦਾ ਹੈਲਮੇਟ ਟੁੱਟ ਗਿਆ ਅਤੇ ਉਸ ਦੀਆਂ ਲੱਤਾਂ ਅਤੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ। ਟਰੱਕ ਡਰਾਈਵਰ ਤੁਰੰਤ ਮੌਕੇ ਤੋਂ ਭੱਜ ਗਿਆ। ਉਥੇ ਹੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਰੋਹਿਤ ਅਤੇ ਉਸਦੇ ਦੋਸਤ ਨੂੰ ਗੰਭੀਰ ਹਾਲਤ ਵਿੱਚ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਰੋਹਿਤ ਸ਼ਰਮਾ ਦੀ ਮੌਤ ਹੋ ਗਈ ਅਤੇ ਉਸ ਦੇ ਦੋਸਤ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
 
ਇੰਸਪੈਕਟਰ ਗੁਡੰਬਾ ਅੰਜਨੀ ਕੁਮਾਰ ਮਿਸ਼ਰਾ ਦੇ ਅਨੁਸਾਰ, ਟਰੱਕ ਦੇ ਨੰਬਰ ਦੀ ਪਛਾਣ ਕਰ ਲਈ ਗਈ ਹੈ, ਅਤੇ ਡਰਾਈਵਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Read More: Shocking: ਮਸ਼ਹੂਰ ਪੰਜਾਬੀ ਗਾਇਕਾ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੀ- ਮੈਨੂੰ ਕੈਂਸਰ…

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article