Famous Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ…

Must read


Famous Singer Death: ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਮਿਊਜ਼ਿਕ ਦੇ ਨਾਲ-ਨਾਲ ਸਿਆਸੀ ਗਲਿਆਰਿਆਂ ਵਿੱਚ ਵੀ ਮਾਤਮ ਦਾ ਮਾਹੌਲ ਛਾ ਗਿਆ ਹੈ। ਦੱਸ ਦੇਈਏ ਕਿ ਮਸ਼ਹੂਰ ਅਤੇ ਦਿੱਗਜ ਗਾਇਕਾ ਸੁਮਨ ਕਲਿਆਣਪੁਰ ਦਾ ਐਤਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ 89 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਇਸ ਸਮੇਂ ਪੂਰੇ ਦੇਸ਼ ਅਤੇ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਬਾਲੀਵੁੱਡ ਤੋਂ ਲੈ ਕੇ ਰਾਜਨੀਤੀ ਜਗਤ ਦੀਆਂ ਹਸਤੀਆਂ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕਰ ਰਹੀਆਂ ਹਨ। 

ਜਾਣਕਾਰੀ ਲਈ ਦੱਸ ਦੇਈਏ ਕਿ ਸੁਮਨ ਕਲਿਆਣਪੁਰ ਦੀ ਇੱਕ ਕਰੀਬੀ ਦੋਸਤ ਨੇ ਦੱਸਿਆ ਕਿ ਵਧਦੀ ਉਮਰ ਨਾਲ ਸਬੰਧਤ ਸਮੱਸਿਆਵਾਂ ਕਾਰਨ ਐਤਵਾਰ ਸ਼ਾਮ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ।

800 ਤੋਂ ਵੱਧ ਗੀਤਾਂ ਨੂੰ ਦਿੱਤੀ ਆਵਾਜ਼

ਉਨ੍ਹਾਂ ਦਾ ਜਨਮ 28 ਜਨਵਰੀ 1937 ਨੂੰ ਅਣਵੰਡੇ ਭਾਰਤ (ਹੁਣ ਬੰਗਲਾਦੇਸ਼) ਦੇ ਭਵਾਨੀਪੁਰ ਵਿੱਚ ਹੋਇਆ ਸੀ। ਉਨ੍ਹਾਂ ਦੀ ਸੁਰੀਲੀ ਆਵਾਜ਼ ਹਮੇਸ਼ਾ ਸੰਗੀਤ ਪ੍ਰੇਮੀਆਂ ਦੇ ਦਿਲਾਂ ਵਿੱਚ ਜ਼ਿੰਦਾ ਰਹੇਗੀ। ਦੱਸ ਦੇਈਏ ਕਿ ਸੁਮਨ ਕਲਿਆਣਪੁਰ ਨੇ ਆਪਣੇ ਲੰਬੇ ਕਰੀਅਰ ਵਿੱਚ 800 ਤੋਂ ਵੱਧ ਫਿਲਮੀ ਗੀਤ ਗਾਏ। ਉਨ੍ਹਾਂ ਨੇ ਸਿਰਫ਼ ਹਿੰਦੀ ਹੀ ਨਹੀਂ, ਬਲਕਿ ਪੰਜਾਬੀ, ਮਰਾਠੀ, ਅਸਾਮੀ, ਗੁਜਰਾਤੀ, ਕੰਨੜ, ਭੋਜਪੁਰੀ ਅਤੇ ਬੰਗਾਲੀ ਸਮੇਤ ਕਈ ਭਾਸ਼ਾਵਾਂ ਵਿੱਚ ਗੀਤ ਰਿਕਾਰਡ ਕੀਤੇ। ਉਨ੍ਹਾਂ ਦੇ ਸਭ ਤੋਂ ਯਾਦਗਾਰੀ ਗੀਤਾਂ ਵਿੱਚ ‘ਨਾ ਨਾ ਕਰਤੇ ਪਿਆਰ ਤੁਮਹੀਂ ਸੇ’ (ਜਬ ਜਬ ਫੂਲ ਖਿਲੇ), ‘ਅੱਜਕੱਲ੍ਹ ਤੇਰੇ ਮੇਰੇ ਪਿਆਰ ਕੇ ਚਰਚੇ’ (ਬ੍ਰਹਮਚਾਰੀ) ਅਤੇ ‘ਬਹਿਨਾ ਨੇ ਭਾਈ ਕੀ ਕਲਾਈ’ (ਰੇਸ਼ਮ ਕੀ ਡੋਰੀ) ਵਰਗੇ ਸੁਪਰਹਿੱਟ ਗੀਤ ਸ਼ਾਮਲ ਹਨ।

Famous Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...

ਪਦਮ ਭੂਸ਼ਣ’ ਨਾਲ ਹੋਏ ਸਨ ਸਨਮਾਨਿਤ

ਸੰਗੀਤ ਦੀ ਦੁਨੀਆ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਦੇਸ਼ ਦੇ ਵੱਕਾਰੀ ਸਨਮਾਨ ‘ਪਦਮ ਭੂਸ਼ਣ’ ਨਾਲ ਨਿਵਾਜਿਆ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ 1975 ਵਿੱਚ ਫਿਲਮਫੇਅਰ ਸਰਵੋਤਮ ਫੀਮੇਲ ਪਲੇਬੈਕ ਸਿੰਗਰ ਦੇ ਐਵਾਰਡ ਲਈ ਵੀ ਨਾਮਜ਼ਦ ਕੀਤਾ ਗਿਆ ਸੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article