Faridkot ਵਿਖੇ ਸੁਨਿਆਰੇ ਦੀ ਵਰਕਸ਼ਾਪ 'ਚ ਜ਼ੋਰਦਾਰ ਧਮਾਕਾ , ਇੱਕ ਕਾਰੀਗਰ ਬੁਰੀ ਤਰ੍ਹਾਂ ਝੁਲਸਿਆ, ਕਈ ਦੁਕਾਨਾਂ ਦੇ ਟੁੱਟੇ ਸ਼ੀਸ਼ੇ 

Must read


Faridkot News : ਫ਼ਰੀਦਕੋਟ ਦੇ ਮੇਨ ਬਾਜ਼ਾਰ ‘ਚ ਮੰਗਲਵਾਰ ਦੁਪਹਿਰ ਬਾਅਦ ਇੱਕ ਦੁਕਾਨ ਦੀ ਪਹਿਲੀ ਮੰਜ਼ਿਲ ‘ਤੇ ਸੁਨਿਆਰੇ ਦੀ ਵਰਕਸ਼ਾਪ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਇਆ ਹੈ। ਇਸ ਹਾਦਸੇ ‘ਚ ਵਰਕਸ਼ਾਪ ‘ਚ ਕੰਮ ਕਰਨ ਵਾਲਾ ਇੱਕ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ ਅਤੇ ਉਸਨੂੰ ਤੁਰੰਤ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ।

ਸਵੇਰੇ ਉੱਠਦੇ ਹੀ ਕਿੰਨਾ ਲੋਕਾਂ ਦੇ ਦਰਦ ਹੁੰਦੇ ਨੇ ਪੈਰ ?

ਜਾਣਕਾਰੀ ਅਨੁਸਾਰ ਦੁਪਹਿਰ 3 ਵਜੇ ਦੇ ਕਰੀਬ ਜਿਵੇਂ ਹੀ ਇੱਕ ਕਾਰੀਗਰ ਵਰਕਸ਼ਾਪ ਵਿੱਚ ਦਾਖਲ ਹੋਇਆ ਤਾਂ ਇੱਕ ਜ਼ੋਰਦਾਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨੇੜਲੀਆਂ ਕਈ ਦੁਕਾਨਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਵਰਕਸ਼ਾਪ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ। ਵਰਕਸ਼ਾਪ ਵਿੱਚ ਹੋਏ ਧਮਾਕੇ ਅਤੇ ਦੁਕਾਨਾਂ ਦੇ ਟੁੱਟੇ ਸ਼ੀਸ਼ੇ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈਆਂ ਹਨ।

ਦੁਕਾਨਦਾਰਾਂ ਦਾ ਮੰਨਣਾ ਹੈ ਕਿ ਧਮਾਕਾ ਗੈਸ ਸਿਲੰਡਰ ਕਾਰਨ ਹੋਇਆ ਹੋ ਸਕਦਾ ਹੈ। ਸ਼ੱਕ ਹੈ ਕਿ ਗੈਸ ਸਿਲੰਡਰ ਲੀਕ ਹੋ ਰਿਹਾ ਸੀ ਅਤੇ ਜਿਵੇਂ ਹੀ ਕਾਰੀਗਰ ਵਰਕਸ਼ਾਪ ਵਿੱਚ ਦਾਖਲ ਹੋਇਆ, ਧਮਾਕਾ ਹੋਇਆ। ਇਸ ਘਟਨਾ ਨੇ ਪੂਰੇ ਬਾਜ਼ਾਰ ਵਿੱਚ ਦਹਿਸ਼ਤ ਫੈਲਾ ਦਿੱਤੀ। ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ – ਡੀਐਸਪੀ

ਡੀਐਸਪੀ ਤਰਲੋਚਨ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਧਮਾਕਾ ਗੈਸ ਸਿਲੰਡਰ ਕਾਰਨ ਹੋਇਆ ਸੀ ਪਰ ਪੂਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article