33.8 C
Patiāla
Tuesday, July 14, 2026

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ

Must read


Ferozepur News : ਫਿਰੋਜ਼ਪੁਰ ਦੇ ਹੁਸੈਨੀਵਾਲਾ ਸਰਹੱਦੀ ਖੇਤਰ ਵਿੱਚ ਵਿਕਾਸ ਕਾਰਜ ਦੌਰਾਨ ਖੁਦਾਈ ਸਮੇਂ ਇੱਕ ਪੁਰਾਣਾ ਬੰਬ ਮਿਲਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਇਹ ਰਾਕੇਟ ਲਾਂਚਰ ਨਾਲ ਸੰਬੰਧਿਤ ਵਿਸਫੋਟਕ ਸਮੱਗਰੀ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫੌਜ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਪੂਰੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ।

ਜਾਣਕਾਰੀ ਮੁਤਾਬਕ, ਹੁਸੈਨੀਵਾਲਾ ਸਰਹੱਦ ਨੇੜਲੇ ਪਿੰਡ ਝੁੱਗੇ ਹਜ਼ਾਰਾ ਸਿੰਘ ਵਾਲਾ ਵਿੱਚ ਵਿਕਾਸ ਕਾਰਜ ਚੱਲ ਰਹੇ ਸਨ। ਇਸ ਦੌਰਾਨ ਮਜ਼ਦੂਰਾਂ ਵੱਲੋਂ ਕੀਤੀ ਜਾ ਰਹੀ ਖੁਦਾਈ ਦੌਰਾਨ ਜ਼ਮੀਨ ਹੇਠ ਦੱਬਿਆ ਇੱਕ ਸ਼ੱਕੀ ਵਿਸਫੋਟਕ ਬਰਾਮਦ ਹੋਇਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਇਸ ਦੀ ਸੂਚਨਾ ਪੁਲਿਸ ਅਤੇ ਫੌਜ ਨੂੰ ਦਿੱਤੀ ਗਈ।

ਸੂਚਨਾ ਮਿਲਦੇ ਹੀ ਪੁਲਿਸ ਅਤੇ ਫੌਜ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਦੀ ਘੇਰਾਬੰਦੀ

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਫੌਜ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਲੋਕਾਂ ਦੀ ਆਵਾਜਾਈ ‘ਤੇ ਰੋਕ ਲਾ ਦਿੱਤੀ। ਐੱਸਪੀ (ਐੱਚ) ਧਰਮਵੀਰ ਸਿੰਘ ਨੇ ਦੱਸਿਆ ਕਿ ਬਰਾਮਦ ਹੋਇਆ ਬੰਬ ਕਾਫ਼ੀ ਪੁਰਾਣਾ ਲੱਗਦਾ ਹੈ ਅਤੇ ਲੰਬੇ ਸਮੇਂ ਤੋਂ ਮਿੱਟੀ ਹੇਠ ਦੱਬਿਆ ਹੋਇਆ ਸੀ। ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹੋਏ ਇਸ ਨੂੰ ਬਹੁਤ ਸਾਵਧਾਨੀ ਨਾਲ ਬਾਹਰ ਕੱਢਿਆ ਗਿਆ ਹੈ।

ਫਿਲਹਾਲ ਬੰਬ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਬਣਾਇਆ ਗਿਆ ਹੈ ਤਾਂ ਜੋ ਕੋਈ ਵੀ ਵਿਅਕਤੀ ਇਸ ਦੇ ਨੇੜੇ ਨਾ ਜਾ ਸਕੇ। ਫੌਜ ਦੇ ਮਾਹਿਰ ਇਸ ਦੀ ਜਾਂਚ ਕਰ ਰਹੇ ਹਨ ਅਤੇ ਨਿਰਧਾਰਤ ਸੁਰੱਖਿਆ ਨਿਯਮਾਂ ਅਨੁਸਾਰ ਇਸ ਨੂੰ ਨਿਸ਼ਕ੍ਰਿਆ (ਡਿਫਿਊਜ਼) ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਸੁਰੱਖਿਆ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



News Source link

- Advertisement -

More articles

- Advertisement -

Latest article