Ferozepur 'ਚ ਦਿਨ ਦਿਹਾੜੇ ਕਰਿਆਨਾ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕਤਲ

Must read


Ferozepur Grocery store owner Murder : ਫਿਰੋਜ਼ਪੁਰ ਵਿੱਚ ਦਿਨ ਦਿਹਾੜੇ ਇੱਕ ਕਰਿਆਨਾ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ ਗੁਰਚਰਨ ਸਿੰਘ ਵਜੋਂ ਹੋਈ ਹੈ, ਜੋ ਗਾਬਾ ਕਰਿਆਨਾ ਸਟੋਰ ਦੇ ਮਾਲਕ ਸਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਫਰਾਰ ਹੋ ਗਏ। 

ਪੁਲਿਸ ਮੁਤਾਬਕ ਗੁਰਚਰਨ ਸਿੰਘ ਆਪਣੀ ਦੁਕਾਨ ‘ਤੇ ਬੈਠੇ ਸਨ ਕਿ ਇਸ ਦੌਰਾਨ ਬਾਈਕ ਸਵਾਰ ਦੋ ਅਣਪਛਾਤੇ ਹਮਲਾਵਰ ਉੱਥੇ ਪਹੁੰਚੇ ਅਤੇ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਹਮਲਾ ਇੰਨਾ ਭਿਆਨਕ ਸੀ ਕਿ ਗੁਰਚਰਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।  ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

 ਪੜ੍ਹੋ ਹੋਰ ਖ਼ਬਰਾਂ :  ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ ‘ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ ‘ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 

CCTV ‘ਚ ਕੈਦ ਹੋਏ ਹਮਲਾਵਰ

ਐਸਐਸਪੀ ਭੂਪਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਹਮਲਾਵਰਾਂ ਨੇ ਆਪਣੇ ਚਿਹਰੇ ਨਹੀਂ ਢੱਕੇ ਹੋਏ ਸਨ। ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੂੰ ਦੋਵੇਂ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਮਿਲ ਗਈਆਂ ਹਨ, ਜਿਨ੍ਹਾਂ ਵਿੱਚ ਇੱਕ ਦੇ ਹੱਥ ਵਿੱਚ ਪਿਸਤੌਲ ਸਾਫ਼ ਨਜ਼ਰ ਆ ਰਹੀ ਹੈ।

10 ਪੁਲਿਸ ਟੀਮਾਂ ਦੀ ਗਠਨ

ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਮੋਟਰਸਾਈਕਲ ਵੀ ਬਰਾਮਦ ਕਰ ਲਈ ਹੈ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ 10 ਵਿਸ਼ੇਸ਼ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ। ਫਿਲਹਾਲ ਕਤਲ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦਾ ਪਰਦਾਫਾਸ਼ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article