Firecracker Factory explosion :  ਕੌਸ਼ਾਂਬੀ ‘ਚ ਪਟਾਕਿਆਂ ਦੀ ਫੈਕਟਰੀ ’ਚ ਜ਼ੋਰਦਾਰ ਧਮਾਕਾ, 7 ਲੋਕਾਂ ਦੀ ਮੌਤ

Must read


Firecracker Factory explosion : ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਦੇ ਪਿਪਰੀ ਥਾਣਾ ਖੇਤਰ ਅਧੀਨ ਆਉਂਦੇ ਮਹਮੂਦਪੁਰ ਵਿੱਚ ਪਟਾਕਿਆਂ ਦੀ ਇੱਕ ਫੈਕਟਰੀ ਵਿੱਚ ਧਮਾਕਾ ਹੋ ਗਿਆ। ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਪ੍ਰਯਾਗਰਾਜ ਦੇ ਐਸਆਰਐਨ ਹਸਪਤਾਲ ਦੇ ਟਰੌਮਾ ਸੈਂਟਰ ਵਿੱਚ ਲਿਆਂਦਾ ਗਿਆ ਹੈ। ਗੰਭੀਰ ਹਾਲਤ ਵਿੱਚ ਇੱਕ ਮਹਿਲਾ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਧਮਾਕੇ ਤੋਂ ਬਾਅਦ ਸਰਕਲ ਅਫਸਰ ਸ਼ਿਵਾਂਗ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਬਲ ਮੌਕੇ ’ਤੇ ਮੌਜੂਦ ਹੈ। ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਜਾਰੀ ਹੈ। ਪਟਾਕਿਆਂ ਦੀ ਫੈਕਟਰੀ ਵਿੱਚ ਹੋਏ ਧਮਾਕੇ ਸਬੰਧੀ ਕੌਸ਼ਾਂਬੀ ਦੇ ਡੀਐਮ ਅਮਿਤ ਪਾਲ ਸ਼ਰਮਾ ਨੇ ਦੱਸਿਆ ਕਿ ਐਂਬੂਲੈਂਸਾਂ ਦੇ ਨਾਲ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਵੀ ਮੌਕੇ ’ਤੇ ਭੇਜੀਆਂ ਗਈਆਂ ਹਨ। ਬਚਾਅ ਕਾਰਜ ਜਾਰੀ ਹੈ। ਲਗਭਗ ਪੰਜ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ, ਜਿਨ੍ਹਾਂ ਵਿੱਚੋਂ ਕੁਝ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ ਅਤੇ ਐਮਰਜੈਂਸੀ ਕੇਅਰ ਦਿੱਤੀ ਜਾ ਰਹੀ ਹੈ। ਗੰਭੀਰ ਰੂਪ ਵਿੱਚ ਜ਼ਖਮੀ ਲੋਕਾਂ ਦੀ ਹਾਲਤ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਡੀਐਮ ਅਮਿਤ ਪਾਲ ਸ਼ਰਮਾ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਨੇ ਤੁਰੰਤ ਕਾਰਵਾਈ ਕੀਤੀ। ਦੋਵਾਂ ਜ਼ਿਲ੍ਹਿਆਂ ਦੀਆਂ ਟੀਮਾਂ ਨੂੰ ਮੌਕੇ ’ਤੇ ਤਾਇਨਾਤ ਕੀਤਾ ਗਿਆ ਹੈ। ਮੁੱਢਲੀ ਜਾਂਚ ਦੇ ਆਧਾਰ ’ਤੇ ਲੱਗਦਾ ਹੈ ਕਿ ਧਮਾਕੇ ਕਾਰਨ ਕਰੀਬ ਤਿੰਨ ਘਰ ਵੀ ਸੜ ਗਏ ਹਨ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕੌਸ਼ਾਂਬੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਹੋਏ ਹਾਦਸੇ ਦਾ ਨੋਟਿਸ ਲੈਂਦਿਆਂ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ ਅਤੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article