Flash Flood : ਨੇਪਾਲ ‘ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ

Must read


Flash Flood : ਉੱਤਰੀ ਨੇਪਾਲ ‘ਚ ਬੁੱਧਵਾਰ ਸਵੇਰੇ ਅਚਾਨਕ ਆਏ ਹੜ੍ਹ ਨੇ ਸਰਹੱਦੀ ਇਲਾਕਿਆਂ ਵਿੱਚ ਭਾਰੀ ਤਬਾਹੀ ਮਚਾ ਦਿੱਤੀ ਹੈ। ਨੀਵੇਂ ਇਲਾਕਿਆਂ ਵਾਲੇ ਕਈ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਥਾਨਕ ਸਮੇਂ ਅਨੁਸਾਰ ਸਵੇਰੇ ਕਰੀਬ 9 ਵਜੇ ਭੋਟੇ ਕੋਸ਼ੀ ਨਦੀ ਵਿੱਚ ਅਚਾਨਕ ਹੜ੍ਹ ਆ ਗਿਆ। 

ਦੱਸਿਆ ਜਾ ਰਿਹਾ ਹੈ ਕਿ ਪਾਣੀ ਤਿੱਬਤ ਵੱਲੋਂ ਆਇਆ। ਨੇਪਾਲ ਪੁਲਿਸ ਨੇ ਕਿਹਾ ਹੈ ਕਿ ਤਿੱਬਤ ਵੱਲੋਂ ਰਸੁਵਾ ਵਿੱਚ ਭੋਟੇ ਕੋਸ਼ੀ ਨਦੀ ਵਿੱਚ ਭਾਰੀ ਹੜ੍ਹ ਆਉਣ ਕਾਰਨ ਤ੍ਰਿਸ਼ੂਲੀ ਨਦੀ ਬੇਸਿਨ ਦੇ ਜ਼ਿਲ੍ਹਿਆਂ—ਨੁਵਾਕੋਟ, ਧਾਡਿੰਗ, ਚਿਤਵਨ, ਗੋਰਖਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਬਹੁਤ ਸਾਵਧਾਨ ਰਹਿਣ ਅਤੇ ਅਗਲੀ ਸੂਚਨਾ ਤੱਕ ਸੁਰੱਖਿਅਤ ਥਾਵਾਂ ’ਤੇ ਰਹਿਣ ਦੀ ਅਪੀਲ ਕੀਤੀ ਗਈ ਹੈ।

7 ਲੋਕਾਂ ਦੀ ਮੌਤ

ਨੇਪਾਲੀ ਫੌਜ ਦੇ ਬੁਲਾਰੇ ਮੁਤਾਬਕ ਰਸੁਵਾ ਵਿੱਚ ਹੜ੍ਹ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਬੁੱਧਵਾਰ ਦੁਪਹਿਰ ਤੱਕ ਘੱਟੋ-ਘੱਟ 25 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article